13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਉਹ ਦਿਨ ਦੂਰ ਨਹੀਂ, ਜਦੋਂ ਦੇਸ਼ ਨਕਸਲ ਅੱਤਵਾਦ ਤੋਂ ਮੁਕਤ ਹੋਵੇਗਾ-ਮੋਦੀ

ਅਜੀਤ ਡੈਸਕ 18-10-2025
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਨ੍ਹਾਂ ਨੂੰ ਯਕੀਨ ਹੈ ਕਿ ਉਹ ਦਿਨ ਦੂਰ ਨਹੀਂ ਜਦੋਂ ਦੇਸ਼ ਨਕਸਲ ਅੱਤਵਾਦ ਤੋਂ ਮੁਕਤ ਹੋ ਜਾਏਗਾ | ਉਨ੍ਹਾਂ ਪਿਛਲੀ ਕਾਂਗਰਸ ਸਰਕਾਰ 'ਤੇ ਸ਼ਹਿਰੀ ਨਕਸਲੀਆਂ ਨੂੰ ਬੜਾਵਾ ਦੇਣ ਅਤੇ ਉਨ੍ਹਾਂ (ਨਕਸਲੀ) ਵਲੋਂ ਫੈਲਾਈ ਜਾ ਰਹੀ ਹਿੰਸਾ 'ਤੇ ਅੱਖਾਂ ਬੰਦ ਕਰਨ ਦਾ ਦੋਸ਼ ਲਗਾਇਆ | ਨਕਸਲ ਅੱਤਵਾਦ ਦਾ ਮੁਕਾਬਲਾ ਕਰਨ 'ਚ ਮਿਲੀ ਹਾਲੀਆ ਸਫ਼ਲਤਾ ਦਾ ਜ਼ਿਕਰ ਕਰਦਿਆਂ ਮੋਦੀ ਨੇ ਕਿਹਾ ਕਿ ਪਿਛਲੇ 75 ਘੰਟਿਆਂ 'ਚ 303 ਨਕਸਲੀ ਕਾਰਕੁਨਾਂ ਨੇ ਆਤਮ-ਸਮਰਪਣ ਕੀਤਾ ਹੈ ਅਤੇ ਦੇਸ਼ ਦੇ ਕੇਵਲ ਤਿੰਨ ਜ਼ਿਲ੍ਹੇ ਹੁਣ ਖੱਬੇਪੱਖੀ ਅੱਤਵਾਦ ਦੀ ਗੰਭੀਰ ਪਕੜ 'ਚ ਰਹਿ ਗਏ ਹਨ | ਉਨ੍ਹਾਂ ਕਿਹਾ ਕਿ ਨਕਸਲਵਾਦ ਪ੍ਰਭਾਵਿਤ ਖੇਤਰ 60-70 ਸਾਲਾਂ 'ਚ ਪਹਿਲੀ ਵਾਰ ਦੀਵਾਲੀ ਬਣਾਉਣਗੇ | ਇਕੱਠ ਨੂੰ ਸੰਬੋਧਨ ਕਰਦਿਆਂ ਜਿਸ 'ਚ ਸ੍ਰੀਲੰਕਾ ਦੀ ਪ੍ਰਧਾਨ ਮੰਤਰੀ ਹਰਿਨੀ ਅਮਰਸੂਰੀਆ, ਬਰਤਾਨੀਆ ਦੇ ਸਾਬਕਾ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਤੇ ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਟੋਨੀ ਐਬਟ ਸਮੇਤ ਹੋਰ ਲੋਕ ਸ਼ਾਮਿਲ ਸਨ, ਮੋਦੀ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਭਾਰਤ ਨਕਸਲੀ ਹਿੰਸਾ ਤੋਂ ਪੂਰੀ ਤਰ੍ਹਾਂ ਮੁਕਤ ਹੋ ਜਾਏਗਾ, ਇਹ ਵੀ ਮੋਦੀ ਦੀ ਗਾਰੰਟੀ ਹੈ |

ਪਿਛਲੀ ਖ਼ਬਰ ਭਾਰਤ-ਸ੍ਰੀਲੰਕਾ ਸਹਿਯੋਗ ਖੇਤਰ ਲਈ ਬਹੁਤ ਮਹੱਤਵ ਰੱਖਦਾ ਹੈ-ਮੋਦੀ <br/> ਅਗਲੀ ਖ਼ਬਰ ਜਾਂਚ 'ਚ ਤਿੰਨ ਮਹੀਨੇ ਦਾ ਸਮਾਂ ਲੱਗ ਸਕਦਾ ਹੈ-ਸਿੰਗਾਪੁਰ ਪੁਲਿਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।