04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਦਹਾਕਿਆਂ ਤੋਂ ਜੇਲ੍ਹ 'ਚ ਬੰਦ ਪ੍ਰੋ: ਦਵਿੰਦਰਪਾਲ ਸਿੰਘ ਭੁੱਲਰ ਨੂੰ ਰਿਹਾਅ ਕੀਤਾ ਜਾਵੇ-ਤਰਲੋਚਨ ਸਿੰਘ

ਅਜੀਤ ਡੈਸਕ 19-10-2025
ਨਵੀਂ ਦਿੱਲੀ, 18 ਅਕਤੂਬਰ (ਮਿਸਰਦੀਪ ਭਾਟੀਆ)-ਸਾਬਕਾ ਸੰਸਦ ਮੈਂਬਰ ਅਤੇ ਉੱਘੇ ਸਿੱਖ ਵਿਦਵਾਨ ਤਰਲੋਚਨ ਸਿੰਘ ਨੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੂੰ ਇਕ ਪੱਤਰ ਲਿਖਿਆ ਹੈ ਜਿਸ ਵਿਚ ਉਨ੍ਹਾਂ ਨੇ 14 ਅਕਤੂਬਰ 2025 ਨੂੰ ਭੇਜੇ ਗਏ ਆਪਣੇ ਪੱਤਰ ਦਾ ਹਵਾਲਾ ਦਿੱਤਾ ਹੈ, ਜਿਸ ਵਿਚ ਦਹਾਕਿਆਂ ਤੋਂ ਜੇਲ੍ਹ ਵਿਚ ਬੰਦ ਦਵਿੰਦਰਪਾਲ ਸਿੰਘ ਭੁੱਲਰ ਨੂੰ ਰਿਹਾਅ ਕਰਨ ਦੀ ਬੇਨਤੀ ਕੀਤੀ ਗਈ ਸੀ | ਅੱਜ ਇਕ ਵਾਰ ਫਿਰ ਉਨ੍ਹਾਂ ਨੇ ਮੁੱਖ ਮੰਤਰੀ ਰੇਖਾ ਗੁਪਤਾ ਨੂੰ ਲਿਖੇ ਪੱਤਰ ਵਿਚ ਜ਼ਿਕਰ ਕੀਤਾ ਹੈ ਕਿ ਦਿੱਲੀ ਹਾਈ ਕੋਰਟ ਦੇ ਜਸਟਿਸ ਨੇ 15 ਅਕਤੂਬਰ ਨੂੰ ਆਪਣੇ ਫ਼ੈਸਲੇ ਵਿਚ ਦਵਿੰਦਰਪਾਲ ਸਿੰਘ ਭੁੱਲਰ ਦੇ ਕੇਸ ਨੂੰ ਅਗਲੀ ਐਸ.ਆਰ.ਬੀ. ਮੀਟਿੰਗ ਵਿਚ ਨਵੇਂ ਸਿਰੇ ਤੋਂ ਵਿਚਾਰਨ ਦਾ ਨਿਰਦੇਸ਼ ਦਿੱਤਾ ਹੈ ਅਤੇ ਮੀਟਿੰਗ ਤੋਂ ਬਾਅਦ ਇਸਦੇ ਮਿੰਟਸ ਵੀ ਜਮ੍ਹਾਂ ਕੀਤੇ ਜਾਣ ਲਈ ਕਿਹਾ ਹੈ | ਤਰਲੋਚਨ ਸਿੰਘ ਨੇ ਆਪਣੇ ਪੱਤਰ ਦੇ ਅੰਤ ਵਿਚ ਉਮੀਦ ਪ੍ਰਗਟ ਕੀਤੀ ਹੈ ਕਿ ਤੁਸੀਂ ਮੀਟਿੰਗ ਬੁਲਾਉਣ ਅਤੇ ਭੁੱਲਰ ਨੂੰ ਇਨਸਾਫ਼ ਦਿਵਾਉਣ ਲਈ ਦਿਆਲਤਾ ਦਿਖਾਉਗੇ, ਜੋ ਕਈ ਸਾਲਾਂ ਤੋਂ ਜੇਲ੍ਹ ਵਿਚ ਹੈ |

ਪਿਛਲੀ ਖ਼ਬਰ ਪਾਕਿਸਤਾਨ ਦਾ ਹਰੇਕ ਇੰਚ ਬ੍ਰਹਮੋਸ ਦੇ ਘੇਰੇ 'ਚ, 'ਆਪ੍ਰੇਸ਼ਨ ਸੰਧੂਰ' ਸਿਰਫ਼ ਇਕ ਝਲਕ ਸੀ-ਰਾਜਨਾਥ ਅਗਲੀ ਖ਼ਬਰ ਰੂਸ ਤੋਂ ਤੇਲ ਨਹੀਂ ਖ਼ਰੀਦੇਗਾ ਭਾਰਤ-ਟਰੰਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।