24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਜਨਤਾ ਦੀ ਆਵਾਜ਼ ਨੂੰ ਦਬਾ ਨਹੀਂ ਸਕਦੀ ਸਰਕਾਰ-ਧਾਲੀਵਾਲ

ਅਜੀਤ ਡੈਸਕ 03-11-2025
ਫਗਵਾੜਾ, 2 ਨਵੰਬਰ (ਹਰਜੋਤ ਸਿੰਘ ਚਾਨਾ)-ਕਾਂਗਰਸ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਪੰਜਾਬ ਸਰਕਾਰ 'ਤੇ ਅਖ਼ਬਾਰਾਂ ਦੀ ਸਪਲਾਈ ਬੰਦ ਕਰਕੇ ਜਨਤਾ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਗਾਇਆ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਅਖ਼ਬਾਰਾਂ ਦੀ ਸਪਲਾਈ ਬੰਦ ਕਰਕੇ ਜਨਤਾ ਦੀ ਆਵਾਜ਼ ਨੂੰ ਨਹੀਂ ਦਬਾ ਸਕਦੇ | ਇਹ ਅਜੀਬੋ-ਗਰੀਬ ਘਟਨਾਵਾਂ ਆਮ ਆਦਮੀ ਪਾਰਟੀ ਤੇ ਸੂਬਾ ਸਰਕਾਰ ਦੀ ਨਿਰਾਸ਼ਾ ਨੂੰ ਸਪੱਸ਼ਟ ਤੌਰ 'ਤੇ ਦਰਸਾਉਂਦੀਆਂ ਹਨ | ਉਨ੍ਹਾਂ ਪੰਜਾਬੀਆਂ ਤੇ ਖ਼ਾਸ ਕਰਕੇ ਤਰਨ ਤਾਰਨ ਦੇ ਵੋਟਰਾਂ ਨੂੰ ਪੁਰਜ਼ੋਰ ਅਪੀਲ ਕੀਤੀ ਹੈ ਕਿ ਉਹ 11 ਨਵੰਬਰ ਦੀ ਉਪ-ਚੋਣ 'ਚ ਆਮ ਆਦਮੀ ਪਾਰਟੀ ਨੂੰ ਢੁੱਕਵਾਂ ਸਬਕ ਸਿਖਾਉਣ |

ਪਿਛਲੀ ਖ਼ਬਰ ਪੰਜਾਬ 'ਚ ਮੀਡੀਆ ਨੂੰ ਦਬਾਉਣਾ ਲੋਕਤੰਤਰ ਦੀ ਹੱਤਿਆ-ਗੌਰਵ ਰਾਣਾ ਅਗਲੀ ਖ਼ਬਰ ਘਟਨਾ ਦੇ ਵਿਰੋਧ 'ਚ ਸੂਬਾ ਪੱਧਰੀ ਅੰਦੋਲਨ ਸ਼ੁਰੂ ਕਰੇਗੀ ਕਾਂਗਰਸ-ਦਿਲਬਰ ਮੁਹੰਮਦ ਖ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।