ਨਵੀਂ ਦਿੱਲੀ, 5 ਨਵੰਬਰ (ਪੀ. ਟੀ. ਆਈ.)-ਉਪ ਰਾਸ਼ਟਰਪਤੀ ਸੀ.ਪੀ. ਰਾਧਾਕਿ੍ਸ਼ਨਨ ਨੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਜੀ ਦਾ ਜੀਵਨ ਅਤੇ ਸਿੱਖਿਆਵਾਂ ਸੱਚਾਈ, ਸਮਾਨਤਾ, ਦਇਆ ਅਤੇ ਨਿਰਸਵਾਰਥ ਸੇਵਾ ਦੇ ਸਦੀਵੀ ਮੁੱਲਾਂ ਨਾਲ ਦੁਨੀਆ ਨੂੰ ਰੌਸ਼ਨ ਕਰਦੀਆਂ ਰਹਿਣਗੀਆਂ | ਉਨ੍ਹਾਂ ਕਿਹਾ ਕਿ ਇਸ ਪਵਿੱਤਰ ਮੌਕੇ ਅਸੀਂ ਸਾਰਿਆਂ ਨੂੰ ਏਕਤਾ ਅਤੇ ਵਿਸ਼ਵਵਿਆਪੀ ਭਾਈਚਾਰੇ ਦੇ ਬੰਧਨਾਂ ਨੂੰ ਮਜ਼ਬੂਤ ਕਰਨ ਅਤੇ ਸਾਰਿਆਂ ਦੀ ਭਲਾਈ ਅਤੇ ਤਰੱਕੀ ਲਈ ਇਕੱਠੇ ਕੰਮ ਕਰਨ ਲਈ ਪ੍ਰੇਰਿਤ ਕਰੀਏ |