ਨਵੀਂ ਦਿੱਲੀ, 5 ਨਵੰਬਰ (ਉਪਮਾ ਡਾਗਾ ਪਾਰਥ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ | ਪ੍ਰਧਾਨ ਮੰਤਰੀ ਨੇ ਐਕਸ 'ਤੇ ਪਾਏ ਇਕ ਸੰਦੇਸ਼ 'ਚ ਕਿਹਾ ਕਿ 'ਗੁਰੂ ਨਾਨਕ ਦੇਵ ਜੀ ਦਾ ਜੀਵਨ ਅਤੇ ਸੰਦੇਸ਼ ਮਨੁੱਖਤਾ ਨੂੰ ਸਦੀਵੀ ਗਿਆਨ ਨਾਲ ਮਾਰਗਦਰਸ਼ਨ ਕਰਦਾ ਰਹਿੰਦਾ ਹੈ | ਦਇਆ, ਸਮਾਨਤਾ, ਨਿਮਰਤਾ ਅਤੇ ਸੇਵਾ ਦੀਆਂ ਉਨ੍ਹਾਂ ਦੀਆਂ ਸਿੱਖਿਆਵਾਂ ਬਹੁਤ ਪ੍ਰੇਰਨਾਦਾਇਕ ਹਨ | ਉਨ੍ਹਾਂ ਦੇ ਪ੍ਰਕਾਸ਼ ਪੁਰਬ ਦੀਆਂ ਸ਼ੁੱਭਕਾਮਨਾਵਾਂ | ਉਨ੍ਹਾਂ ਦਾ ਬ੍ਰਹਮ ਪ੍ਰਕਾਸ਼ ਸਾਡੇ ਗ੍ਰਹਿ ਨੂੰ ਹਮੇਸ਼ਾ ਲਈ ਰੌਸ਼ਨ ਕਰਦਾ ਰਹੇ' | ਪ੍ਰਧਾਨ ਮੰਤਰੀ ਨੇ ਕਿਹਾ ਕਿ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਦੀਆਂ ਸ਼ੁੱਭਕਾਮਨਾਵਾਂ | ਉਨ੍ਹਾਂ ਦੀ ਬ੍ਰਹਮ ਰੌਸ਼ਨੀ ਸਾਡੇ ਗ੍ਰਹਿ ਨੂੰ ਹਮੇਸ਼ਾ ਲਈ ਪ੍ਰਕਾਸ਼ਮਾਨ ਕਰਦੀ ਰਹੇ | ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨੇ ਕਾਰਤਿਕ ਪੂਰਨਿਮਾ ਦੇ ਮੌਕੇ 'ਤੇ ਰਾਸ਼ਟਰ ਨੂੰ ਵਧਾਈ ਦਿੱਤੀ, ਜਿਸ ਨੂੰ ਦੇਵ ਦੀਪਾਵਲੀ ਵਜੋਂ ਵੀ ਮਨਾਇਆ ਜਾਂਦਾ ਹੈ |