10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਭਾਰਤੀ ਮੂਲ ਦੀ ਗਜ਼ਾਲਾ ਹਾਸ਼ਮੀ ਵਰਜੀਨੀਆ ਦੀ ਲੈਫਟੀਨੈਂਟ ਗਵਰਨਰ ਬਣੀ

ਅਜੀਤ ਡੈਸਕ 06-11-2025
ਨਿਊਯਾਰਕ, 5 ਨਵੰਬਰ (ਏਜੰਸੀ)-ਭਾਰਤ 'ਚ ਜਨਮੀ ਅਮਰੀਕੀ ਸਿਆਸਤਦਾਨ ਗਜ਼ਾਲਾ ਹਾਸ਼ਮੀ (61) ਵਰਜੀਨੀਆ ਦੀ ਲੈਫਟੀਨੈਂਟ ਗਵਰਨਰ ਚੁਣੀ ਗਈ ਹੈ | ਹਾਸ਼ਮੀ ਰਾਜ ਦੇ ਉੱਚ ਸਿਆਸੀ ਅਹੁਦੇ ਲਈ ਚੁਣੀ ਜਾਣ ਵਾਲੀ ਪਹਿਲੀ ਮੁਸਲਿਮ ਤੇ ਦੱਖਣੀ ਏਸ਼ਿਆਈ ਅਮਰੀਕੀ ਬਣ ਗਈ ਹੈ | ਡੈਮੋਕਰੇਟ ਉਮੀਦਵਾਰ ਹਾਸ਼ਮੀ ਨੂੰ 14,65,634 ਵੋਟਾਂ (54.2 ਫ਼ੀਸਦੀ) ਮਿਲੀਆਂ | ਹਾਸ਼ਮੀ ਨੇ ਰਿਪਬਲਿਕਨ ਉਮੀਦਵਾਰ ਜੌਹਨ ਰੀਡ ਨੂੰ ਹਰਾਇਆ¢ ਰੀਡ ਨੂੰ 1,232,242 ਵੋਟਾਂ ਪਈਆਂ | ਹਾਸ਼ਮੀ, ਜੋ ਵਰਜੀਨੀਆ ਰਾਜ ਦੀ ਸੈਨੇਟਰ ਹੈ, 2025 ਦੀਆਂ ਚੋਣਾਂ 'ਚ ਮੁੱਖ ਰਾਸ਼ਟਰੀ ਅਹੁਦਿਆਂ ਲਈ 30 ਤੋਂ ਵੱਧ ਭਾਰਤੀ-ਅਮਰੀਕੀ ਤੇ ਦੱਖਣੀ ਏਸ਼ਿਆਈ ਉਮੀਦਵਾਰਾਂ 'ਚੋਂ ਇਕ ਸੀ | ਹਾਸ਼ਮੀ ਦੀ ਚੋਣ ਨੂੰ ਨੇੜਿਓਾ ਦੇਖਿਆ ਜਾ ਰਿਹਾ ਸੀ ਕਿਉਂਕਿ ਉਹ ਰਾਜ ਦੇ ਉੱਚ ਅਹੁਦੇ ਲਈ ਚੋਣ ਲੜ ਰਹੀ ਸੀ¢ ਹਾਸ਼ਮੀ ਵਰਜੀਨੀਆ ਸੈਨੇਟ 'ਚ ਸੇਵਾ ਕਰਨ ਵਾਲੀ ਪਹਿਲੀ ਮੁਸਲਿਮ ਤੇ ਪਹਿਲੀ ਦੱਖਣੀ ਏਸ਼ਿਆਈ ਅਮਰੀਕੀ ਹੈ | ਹਾਸ਼ਮੀ ਚਾਰ ਸਾਲ ਦੀ ਸੀ ਜਦੋਂ ਉਹ ਭਾਰਤ ਤੋਂ ਆਪਣੀ ਮਾਂ ਤੇ ਵੱਡੇ ਭਰਾ ਨਾਲ ਆਪਣੇ ਪਿਤਾ ਕੋਲ ਅਮਰੀਕਾ ਚਲੀ ਗਈ ਸੀ |

ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਮੌਕੇ ਨਿਤਿਨ ਕੋਹਲੀ ਵੱਖ-ਵੱਖ ਗੁਰੂ ਘਰਾਂ 'ਚ ਹੋਏ ਨਤਮਸਤਕ ਅਗਲੀ ਖ਼ਬਰ ਗੁਰਦੁਆਰਾ ਜਨਮ ਅਸਥਾਨ ਵਿਖੇ ਗੁਰਮਤਿ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।