22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਈ.ਡੀ. ਨੇ 14 ਨੂੰ ਅਨਿਲ ਅੰਬਾਨੀ ਨੂੰ ਪੁੱਛਗਿੱਛ ਲਈ ਕੀਤਾ ਤਲਬ

ਅਜੀਤ ਡੈਸਕ 07-11-2025
ਨਵੀਂ ਦਿੱਲੀ, 6 ਨਵੰਬਰ (ਉਪਮਾ ਡਾਗਾ ਪਾਰਥ)-ਪੜਤਾਲੀਆ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਵੀਰਵਾਰ ਨੂੰ ਰਿਲਾਇੰਸ ਏ. ਡੀ. ਏ. ਸਮੂਹ ਦੇ ਮੁਖੀ ਅਨਿਲ ਅੰਬਾਨੀ ਨੂੰ 14 ਨਵੰਬਰ ਨੂੰ ਪੇਸ਼ ਹੋਣ ਦਾ ਸੰਮਨ ਭੇਜਿਆ ਹੈ | ਜ਼ਿਕਰਯੋਗ ਹੈ ਕਿ ਅਨਿਲ ਅੰਬਾਨੀ ਦੀ 7500 ਕਰੋੜ ਰੁਪਏ ਦੀ ਸੰਪਤੀ ਪਹਿਲਾਂ ਹੀ ਕੁਰਕ ਕੀਤੀ ਜਾ ਚੁੱਕੀ ਹੈ ਅਤੇ ਇਹ ਦੂਜੀ ਵਾਰ ਹੈ ਜਦੋਂ ਈ.ਡੀ. ਨੇ ਉਨ੍ਹਾਂ ਨੂੰ ਤਲਬ ਕੀਤਾ ਹੈ | ਹਲਕਿਆਂ ਮੁਤਾਬਿਕ ਅਨਿਲ ਅੰਬਾਨੀ ਨੂੰ ਭਾਰਤੀ ਸਟੇਟ ਬੈਂਕ 'ਚ ਕਥਿਤ ਬੈਂਕ ਦੇ ਕਰਜ਼ੇ 'ਚ ਧੋਖਾਧੜੀ ਨਾਲ ਜੁੜੇ ਮਨੀ ਲਾਂਡਰਿੰਗ ਦੇ ਮਾਮਲੇ 'ਚ ਪੁੱਛਗਿੱਛ ਲਈ ਪੇਸ਼ ਹੋਣ ਨੂੰ ਕਿਹਾ ਹੈ | ਈ.ਡੀ. ਨੇ 3 ਨਵੰਬਰ ਨੂੰ ਅਨਿਲ ਅੰਬਾਨੀ ਨਾਲ ਜੁੜੀਆਂ ਕੰਪਨੀਆਂ ਦੀ ਤਕਰੀਬਨ 7500 ਕਰੋੜ ਰੁਪਏ ਦੀ ਜਾਇਦਾਦ ਕੁਰਕ ਕੀਤੀ ਸੀ |

ਪਿਛਲੀ ਖ਼ਬਰ ਮਨੀਸ਼ ਤਿਵਾੜੀ ਵਲੋਂ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਅਗਲੀ ਖ਼ਬਰ ਗੁਜਰਾਤ ਹਾਈ ਕੋਰਟ ਨੇ ਜਬਰ ਜਨਾਹ ਮਾਮਲੇ 'ਚ ਆਸਾਰਾਮ ਨੂੰ ਛੇ ਮਹੀਨੇ ਦੀ ਜ਼ਮਾਨਤ ਦਿੱਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।