ਪੰਜਾਬ 'ਵਰਸਿਟੀ ਦੇ ਪੁਨਰਗਠਨ 'ਤੇ ਜਤਾਈ ਚਿੰਤਾ
ਨਵੀਂ ਦਿੱਲੀ, 6 ਨਵੰਬਰ (ਏਜੰਸੀ)-ਚੰਡੀਗੜ੍ਹ ਤੋਂ ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਉਪ ਰਾਸ਼ਟਰਪਤੀ ਸੀ.ਪੀ. ਰਾਧਾਕ੍ਰਿਸ਼ਨਣ ਨਾਲ ਮੁਲਾਕਾਤ ਕਰਕੇ ਕੇਂਦਰ ਸਰਕਾਰ ਵਲੋਂ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਤੇ ਸਿੰਡੀਕੇਟ ਦੇ ਪੁਨਰਗਠਨ ਦੇ ਫੈਸਲੇ 'ਤੇ ਚਿੰਤਾ ਪ੍ਰਗਟ ਕਰਦੇ ਹੋਏ ਇਸ ਫੈਸਲੇ ਨੂੰ ਵਾਪਸ ਲੈਣ ਦੀ ਮੰਗ ਕੀਤੀ | ਕਾਂਗਰਸੀ ਆਗੂ ਤਿਵਾੜੀ ਨੇ 'ਐਕਸ' 'ਤੇ ਪੋਸਟ ਕਰਦੇ ਹੋਏ ਲਿਖਿਆ ਕਿ ਉਨ੍ਹਾਂ ਨੇ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਉਨ੍ਹਾਂ ਦੀ ਨਿਯੁਕਤੀ 'ਤੇ ਵਧਾਈ ਦਿੱਤੀ | ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਤੇ ਸਿੰਡੀਕੇਟ ਦੇ ਪੁਨਰਗਠਨ ਨਾਲ ਜੁੜੇ ਜਾਰੀ ਵਿਵਾਦ 'ਤੇ ਆਪਣੇ ਵਿਚਾਰ ਸਾਂਝੇ ਕੀਤੇ | ਸੂਤਰਾਂ ਅਨੁਸਾਰ ਤਿਵਾੜੀ ਨੇ ਉਪ ਰਾਸ਼ਟਰਪਤੀ ਜੋ ਪੰਜਾਬ 'ਵਰਸਿਟੀ ਦੇ ਕੁਲਪਤੀ ਵੀ ਹਨ, ਨੂੰ ਅਪੀਲ ਕੀਤੀ ਕਿ 'ਵਰਸਿਟੀ ਦੀ ਸੈਨੇਟ ਤੇ ਸਿੰਡੀਕੇਟ ਦੇ ਪੁਨਰਗਠਨ ਨਾਲ ਸੰਬੰਧਿਤ ਫੈਸਲੇ ਨੂੰ ਵਾਪਸ ਲਿਆ ਜਾਏ |
ਮਨੀਸ਼ ਤਿਵਾੜੀ ਵਲੋਂ ਉਪ ਰਾਸ਼ਟਰਪਤੀ ਨਾਲ ਮੁਲਾਕਾਤ
ਅਜੀਤ ਡੈਸਕ
07-11-2025