22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਬਿਹਾਰ ਦੇ ਉਪ-ਮੁੱਖ ਮੰਤਰੀ ਨੇ ਕਾਫ਼ਲੇ 'ਤੇ ਹਮਲੇ ਦਾ ਲਾਇਆ ਦੋਸ਼

ਅਜੀਤ ਡੈਸਕ 07-11-2025
ਲੱਖੀਸਰਾਏ (ਬਿਹਾਰ), 6 ਨਵੰਬਰ (ਪੀ. ਟੀ. ਆਈ.)-ਬਿਹਾਰ ਦੇ ਉਪ-ਮੁੱਖ ਮੰਤਰੀ ਵਿਜੇ ਕੁਮਾਰ ਸਿਨਹਾ ਨੇ ਵੀਰਵਾਰ ਨੂੰ ਦੋਸ਼ ਲਗਾਇਆ ਕਿ ਉਨ੍ਹਾਂ ਦੇ ਵਿਧਾਨ ਸਭਾ ਖੇਤਰ ਲੱਖੀਸਰਾਏ 'ਚ ਰਾਜਦ ਸਮਰਥਕਾਂ ਨੇ ਉਨ੍ਹਾਂ ਦੇ ਕਾਫਲੇ 'ਤੇ ਹਮਲਾ ਕੀਤਾ | ਸਿਨਹਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਘਟਨਾ ਇਸ ਗੱਲ ਦਾ ਸਬੂਤ ਹੈ ਕਿ ਸੱਤਾ 'ਚ ਆਉਣ ਤੋਂ ਬਾਅਦ ਰਾਜਦ ਰਾਜ 'ਚ ਜੰਗਲ ਰਾਜ ਸਥਾਪਿਤ ਕਰ ਦੇਵੇਗਾ | ਉਨ੍ਹਾਂ ਨੇ ਸਥਾਨਕ ਪ੍ਰਸ਼ਾਸਨ 'ਤੇ ਵੀ ਕਾਰਵਾਈ ਨਾ ਕਰਨ ਦਾ ਦੋਸ਼ ਲਗਾਇਆ, ਕਿਉਂਕਿ ਉਨ੍ਹਾਂ ਦੀ ਸ਼ਿਕਾਇਤ ਸੀ ਕਿ ਉਨ੍ਹਾਂ ਦੇ ਕਾਫਲੇ 'ਤੇ ਚੱਪਲ ਅਤੇ ਗੋਹਾ ਸੁੱਟੇ ਗਏ | ਪੱਥਰ ਵੀ ਮਾਰੇ ਗਏ | ਰਾਜਦ ਕਾਰਕੁੰਨ ਇਕ ਚੋਣ ਕੇਂਦਰ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰ ਰਹੇ ਸਨ |

ਪਿਛਲੀ ਖ਼ਬਰ ਮਸ਼ਹੂਰ ਅਦਾਕਾਰਾ ਤੇ ਗਾਇਕਾ ਸੁਲਕਸ਼ਣਾ ਪੰਡਿਤ ਦਾ ਦਿਹਾਂਤ ਅਗਲੀ ਖ਼ਬਰ ਭਾਰਤ-ਪਾਕਿਸਤਾਨ ਜੰਗ ਦੌਰਾਨ 8 ਜਹਾਜ਼ ਡੇਗੇ ਗਏ-ਟਰੰਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।