ਭਾਜਪਾ ਦੀ ਵੋਟ ਚੋਰੀ ਨੂੰ ਰੋਕਣਾ ਨੌਜਵਾਨਾਂ ਦੀ ਜ਼ਿੰਮੇਵਾਰੀ-ਰਾਹੁਲ <br/>
ਅਜੀਤ ਡੈਸਕ
07-11-2025
ਪੂਰਨੀਆ (ਬਿਹਾਰ), 6 ਨਵੰਬਰ (ਪੀ. ਟੀ. ਆਈ)-ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਨੇ ਬਿਹਾਰ 'ਚ ਚੋਣ ਰੈਲੀਆਂ ਨੂੰ ਸੰਬੋਧਨ ਕਰਦਿਆਂ ਦੋਸ਼ ਲਗਾਇਆ ਕਿ ਬਿਹਾਰ ਵਿਧਾਨ ਸਭਾ ਚੋਣਾਂ 'ਚ ਭਾਜਪਾ ਪੂਰੀ ਤਾਕਤ ਨਾਲ 'ਵੋਟ ਚੋਰੀ' ਕਰਨ ਦੀ ਕੋਸ਼ਿਸ਼ ਕਰੇਗੀ ਅਤੇ ਇਸ ਦੇ ਖ਼ਿਲਾਫ਼ ਕਾਰਵਾਈ ਕਰਨਾ ਨੌਜਵਾਨਾਂ ਦੀ ਜ਼ਿੰਮੇਵਾਰੀ ਹੈ | ਪੂਰਨੀਆ 'ਚ ਚੋਣ ਰੈਲੀ ਦੌਰਾਨ ਰਾਹੁਲ ਗਾਂਧੀ ਨੇ ਦਾਅਵਾ ਕੀਤਾ ਕਿ ਭਾਜਪਾ ਵੋਟਾਂ ਚੋਰੀ ਕਰਕੇ ਹਰ ਜਗ੍ਹਾ ਚੋਣਾਂ ਜਿੱਤ ਰਹੀ ਹੈ | ਉਨ੍ਹਾਂ ਕਿਹਾ ਕਿ ਅਸੀਂ ਪੂਰੀ ਦੁਨੀਆ ਨੂੰ ਦਿਖਾ ਦਿੱਤਾ ਹੈ ਕਿ ਭਾਜਪਾ ਅਤੇ ਚੋਣ ਕਮਿਸ਼ਨ ਨੇ ਹਰਿਆਣਾ ਚੋਣਾਂ 'ਚ ਵੋਟਾਂ ਚੋਰੀ ਕੀਤੀਆਂ ਹਨ ਅਤੇ ਮੈਨੂੰ ਯਕੀਨ ਹੈ ਕਿ ਉਹ ਬਿਹਾਰ 'ਚ ਵੀ ਵੋਟਾਂ ਚੋਰੀ ਕਰਨ ਦੀ ਕੋਸ਼ਿਸ਼ ਕਰਨਗੇ | ਹੁਣ ਬਿਹਾਰ ਦੇ ਨੌਜਵਾਨਾਂ ਦੀ ਜ਼ਿੰਮੇਵਾਰੀ ਹੈ ਕਿ ਉਹ ਇਸ ਨੂੰ ਰੋਕਣ ਅਤੇ ਸੰਵਿਧਾਨ ਨੂੰ ਬਚਾਉਣ, ਤੁਹਾਨੂੰ ਸਾਰਿਆਂ ਨੂੰ ਪੋਲਿੰਗ ਬੂਥਾਂ 'ਤੇ ਚੌਕਸ ਰਹਿਣ ਦੀ ਲੋੜ ਹੈ | ਰਾਹੁਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਅਰਬਪਤੀਆਂ ਦਾ ਰਾਜ' ਚਾਹੁੰਦੇ ਹਨ ਜਿਥੇ ਨੌਜਵਾਨ ਬੇਰੁਜ਼ਗਾਰ ਰਹਿਣ |