21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਅੱਤਵਾਦ ਪ੍ਰਤੀ ਨਾ ਬਰਦਾਸ਼ਤ ਕਰਨ ਦੀ ਨੀਤੀ ਅਪਣਾਉਣ ਦੁਨੀਆ ਭਰ ਦੇ ਦੇਸ਼-ਜੈਸ਼ੰਕਰ <br/>

ਅਜੀਤ ਡੈਸਕ 19-11-2025

ਮਾਸਕੋ 'ਚ ਐਸ.ਸੀ.ਓ. ਮੁਖੀਆਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ
ਮਾਸਕੋ, 18 ਨਵੰਬਰ (ਪੀ. ਟੀ. ਆਈ.)-ਭਾਰਤ ਨੇ ਕਿਹਾ ਹੈ ਕਿ ਦੁਨੀਆ ਨੂੰ ਅੱਤਵਾਦ ਦੇ ਸਾਰੇ ਰੂਪਾਂ ਤੇ ਪ੍ਰਗਟਾਵਿਆਂ ਪ੍ਰਤੀ ਨਾ ਬਰਦਾਸ਼ਤ ਕਰਨ ਦੀ ਨੀਤੀ ਅਪਨਾਉਣੀ ਚਾਹੀਦੀ ਹੈ | ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇੱਥੇ ਸ਼ੰਘਾਈ ਸਹਿਯੋਗ ਸੰਗਠਨ (ਐਸ.ਸੀ.ਓ.) ਸਰਕਾਰ ਦੇ ਮੁਖੀਆਂ ਦੀ ਪ੍ਰੀਸ਼ਦ ਦੀ ਮੀਟਿੰਗ 'ਚ ਆਪਣੇ ਸੰਬੋਧਨ 'ਚ ਕਿਹਾ ਕਿ ਜਿਵੇਂ ਕਿ ਭਾਰਤ ਨੇ ਦਿਖਾਇਆ ਹੈ ਕਿ ਸਾਨੂੰ ਅੱਤਵਾਦ ਵਿਰੁੱਧ ਆਪਣੇ ਲੋਕਾਂ ਦਾ ਬਚਾਅ ਕਰਨ ਦਾ ਅਧਿਕਾਰ ਹੈ ਤੇ ਅਸੀਂ ਇਸ ਦਾ ਇਸਤੇਮਾਲ ਕਰਾਂਗੇ | ਜੈਸ਼ੰਕਰ ਨੇ ਕਿਹਾ ਕਿ ਭਾਰਤ ਦਾ ਮੰਨਣਾ ਹੈ ਕਿ ਐਸ.ਸੀ.ਓ. ਨੂੰ ਬਦਲਦੇ ਵਿਸ਼ਵ ਦਿ੍ਸ਼ਟੀਕੋਣ ਦੇ ਅਨੁਕੂਲ ਹੋਣਾ ਚਾਹੀਦਾ ਹੈ, ਇਕ ਵਿਸਥਾਰਤ ਏਜੰਡਾ ਵਿਕਸਿਤ ਕਰਨਾ ਚਾਹੀਦਾ ਹੈ ਤੇ ਆਪਣੇ ਕੰਮ ਕਰਨ ਦੇ ਤਰੀਕਿਆਂ 'ਚ ਸੁਧਾਰ ਕਰਨਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਅਸੀਂ ਇਨ੍ਹਾਂ ਉਦੇਸ਼ਾਂ ਲਈ ਸਕਾਰਾਤਮਕ ਤੇ ਪੂਰੀ ਤਰ੍ਹਾਂ ਯੋਗਦਾਨ ਪਾਵਾਂਗੇ | ਉਪਰੰਤ ਜੈਸ਼ੰਕਰ ਵਲੋਂ ਰਾਸ਼ਟਰਪਤੀ ਪੁਤਿਨ ਨਾਲ ਮੁਲਾਕਾਤ ਕਰਕੇ ਭਾਰਤ-ਰੂਸ ਸਿਖਰ ਸੰਮੇਲਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ |

ਪਿਛਲੀ ਖ਼ਬਰ ਗੁਰੂ ਤੇਗ਼ ਬਹਾਦਰ ਜੀ ਦਾ ਮਹਾਨ ਜੀਵਨ ਤੇ ਫਲਸਫ਼ਾ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ-ਕੇਜਰੀਵਾਲ <br/> ਅਗਲੀ ਖ਼ਬਰ -ਇੰਡੀਆ ਓਪਨ ਸ਼ੂਟਿੰਗ ਚੈਂਪੀਅਨਸ਼ਿਪ-ਕੰਵਰਹਿੰਮਤ ਗੁਰਾਇਆ ਨੇ ਚਾਂਦੀ ਤੇ ਕਾਂਸੀ ਦੇ ਤਗਮੇ ਜਿੱਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।