ਗੁਰੂ ਸਾਹਿਬ ਦੀ ਕੁਰਬਾਨੀ ਨੇ ਭਾਰਤ ਦੇ ਇਤਿਹਾਸ ਨੂੰ ਨਵਾਂ ਮੋੜ ਦਿੱਤਾ-ਮੁੱਖ ਮੰਤਰੀ
ਸ੍ਰੀਨਗਰ ਤੋਂ ਜਸਪਾਲ ਸਿੰਘ ਦੀ ਵਿਸ਼ੇਸ਼ ਰਿਪੋਰਟ
ਸ੍ਰੀਨਗਰ, 18 ਨਵੰਬਰ-ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਸੰਬੰਧੀ ਪੰਜਾਬ ਸਰਕਾਰ ਵਲੋਂ ਛੇਵੇਂ ਪਾਤਿਸ਼ਾਹ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਅਤੇ ਜੰਮੂ-ਕਸ਼ਮੀਰ ਦੀ ਰਾਜਧਾਨੀ ਸ੍ਰੀਨਗਰ ਵਿਖੇ ਅਲੌਕਿਕ ਕੀਰਤਨ ਦਰਬਾਰ ਕਰਵਾਇਆ ਗਿਆ | ਗੁਰਦੁਆਰਾ ਪਾਤਿਸ਼ਾਹੀ ਛੇਵੀਂ ਵਿਖੇ ਕਰਵਾਏ ਗੁਰਮਤਿ ਸਮਾਗਮ 'ਚ ਪੰਥ ਪ੍ਰਸਿੱਧ ਰਾਗੀ ਜਥੇ ਪਦਮਸ੍ਰੀ ਭਾਈ ਹਰਜਿੰਦਰ ਸਿੰਘ ਸ੍ਰੀਨਗਰ ਵਾਲੇ, ਭਾਈ ਬਲਵਿੰਦਰ ਸਿੰਘ ਰੰਗੀਲਾ ਚੰਡੀਗੜ੍ਹ ਵਾਲੇ, ਭਾਈ ਮਹਿਤਾਬ ਸਿੰਘ ਜਲੰਧਰ ਵਾਲੇ ਤੇ ਹੋਰ ਪੰਥ ਪ੍ਰਸਿੱਧ ਕੀਰਤਨੀ ਜਥਿਆਂ ਤੇ ਕਥਾਵਾਚਕਾਂ ਨੇ ਆਪਣੇ ਰਸਭਿੰਨੇ ਕੀਰਤਨ ਤੇ ਕਥਾ ਨਾਲ ਸੰਗਤਾਂ ਨੂੰ ਨਿਹਾਲ ਕੀਤਾ | ਪੰਜਾਬ ਸਰਕਾਰ ਤੇ ਸੈਰ-ਸਪਾਟਾ ਤੇ ਸੱਭਿਆਚਾਰਕ ਵਿਭਾਗ ਵਲੋਂ ਸਾਂਝੇ ਤÏਰ 'ਤੇ ਕਰਵਾਏ ਗੁਰਮਤਿ ਸਮਾਗਮ 'ਚ ਜਿਥੇ ਵੱਡੀ-ਗਿਣਤੀ 'ਚ ਸੰਤਾਂ ਮਹਾਂਪੁਰਸ਼ਾਂ ਤੇ ਸ੍ਰੀਨਗਰ ਤੇ ਨਾਲ ਲਗਦੇ ਖੇਤਰਾਂ ਦੀਆਂ ਸੰਗਤਾਂ ਨੇ ਵੱਡੀ ਗਿਣਤੀ 'ਚ ਹਾਜ਼ਰੀਆਂ ਭਰੀਆਂ, ਉਥੇ ਮੁੱਖ ਮੰਤਰੀ ਭਗਵੰਤ ਮਾਨ, 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ 'ਆਪ' ਦੇ ਸੂਬਾ ਪ੍ਰਧਾਨ ਅਮਨ ਅਰੋੜਾ ਤੋਂ ਇਲਾਵਾ ਪੰਜਾਬ ਕੈਬਨਿਟ, ਵਿਧਾਇਕਾਂ ਤੇ ਸੰਸਦ ਮੈਂਬਰਾਂ ਨੇ ਵੀ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ | ਇਸ ਮੌਕੇ ਸੰਗਤ ਨੂੰ ਸੰਬੋਧਨ ਕਰਦੇ ਹੋਏ ਅਰਵਿੰਦ ਕੇਜਰੀਵਾਲ ਨੇ ਗੁਰੂ ਸਾਹਿਬ ਦੀ ਮਹਾਨ ਸ਼ਹਾਦਤ ਅੱਗੇ ਸਿਜਦਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸ਼ਹਾਦਤ ਦੀ ਮਿਸਾਲ ਦੁਨੀਆ 'ਚ ਕਿਧਰੇ ਵੀ ਨਹੀਂ ਮਿਲਦੀ | ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਫਲਸਫੇ ਨੂੰ ਲੋਕਾਈ ਤੱਕ ਪਹੁੰਚਾਉਣ ਲਈ ਪੰਜਾਬ ਸਰਕਾਰ ਵਲੋਂ ਅਨੇਕ ਪ੍ਰੋਗਰਾਮ ਉਲੀਕੇ ਗਏ ਹਨ | ਉਨ੍ਹਾਂ ਸੰਗਤ ਨੂੰ ਪੰਜਾਬ ਸਰਕਾਰ ਵਲੋਂ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ 'ਤੇ 23 ਨਵੰਬਰ ਤੋਂ ਕਰਵਾਏ ਜਾ ਰਹੇ ਸਮਾਗਮਾਂ 'ਚ ਸ਼ਾਮਿਲ ਹੋਣ ਦਾ ਸੱਦਾ ਵੀ ਦਿੱਤਾ | ਸੰਗਤ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਹ ਆਪਣੇ ਆਪ ਨੂੰ ਬਹੁਤ ਹੀ ਖੁਸ਼ਕਿਸਮਤ ਸਮਝਦੇ ਹਨ ਕਿ ਉਨ੍ਹਾਂ ਦੀ ਅਗਵਾਈ ਹੇਠ ਪੰਜਾਬ ਸਰਕਾਰ ਗੁਰੂ ਸਾਹਿਬ ਦੇ 350 ਸਾਲਾ ਸ਼ਹੀਦੀ ਪੁਰਬ ਨੂੰ ਮਨਾ ਰਹੀ ਹੈ | ਉਨ੍ਹਾਂ ਗੁਰੂ ਸਾਹਿਬਾਨ ਦੇ ਤਿਆਗ ਤੇ ਬਲੀਦਾਨ ਅੱਗੇ ਸਿਰ ਝੁਕਾਉਂਦਿਆਂ ਕਿਹਾ ਕਿ ਉਨ੍ਹਾਂ ਦੀ ਕੁਰਬਾਨੀ ਨੂੰ ਅਗਲੀ ਪੀੜੀ ਤੱਕ ਪਹੁੰਚਾਉਣਾ ਬੇਹੱਦ ਜ਼ਰੂਰੀ ਹੈ, ਜਿਸ ਤਹਿਤ ਪੰਜਾਬ ਸਰਕਾਰ ਨੇ ਸਕੂਲਾਂ 'ਚ ਬੱਚਿਆਂ ਨੂੰ ਗੁਰੂ ਸਾਹਿਬ ਦੇ ਸਮੁੱਚੇ ਜੀਵਨ ਤੇ ਉਨ੍ਹਾਂ ਦੇ ਫਲਸਫੇ ਤੋਂ ਜਾਣੂੰ ਕਰਵਾਉਣ ਲਈ ਇਕ ਪੂਰਾ ਵਿਸ਼ਾ ਪੜ੍ਹਾਉਣ ਦਾ ਫੈਸਲਾ ਕੀਤਾ ਹੈ | ਇਸ ਮÏਕੇ ਬਾਬਾ ਸੇਵਾ ਸਿੰਘ ਰਾਮਪੁਰ ਖੇੜੇ ਵਾਲਿਆਂ ਨੇ ਗੁਰੂ ਸਾਹਿਬ ਦੇ ਜੀਵਨ ਫਲਸਫੇ ਤੇ ਉਨ੍ਹਾਂ ਦੀ ਅਦੱੁਤੀ ਸ਼ਹਾਦਤ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ | ਇਸ ਮÏਕੇ ਮੰਚ ਸੰਚਾਲਨ ਉੱਘੇ ਸਿੱਖ ਵਿਦਵਾਨ ਭਗਵਾਨ ਸਿੰਘ ਜÏਹਲ ਨੇ ਕੀਤਾ | ਇਸ ਮÏਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਤਰੁਣਪ੍ਰੀਤ ਸਿੰਘ ਸੋਂਦ, ਹਰਭਜਨ ਸਿੰਘ ਈ.ਟੀ.ਓ., ਮਹਿੰਦਰ ਭਗਤ, ਬਰਿੰਦਰ ਕੁਮਾਰ ਗੋਇਲ, ਸੰਸਦ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ, ਮਲਵਿੰਦਰ ਸਿੰਘ ਕੰਗ, ਸੈਰ-ਸਪਾਟਾ ਤੇ ਸੱਭਿਆਚਾਰਕ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਵਿਸ਼ੇਸ਼ ਤÏਰ 'ਤੇ ਮÏਜੂਦ ਸਨ | ਇਸ ਤੋਂ ਇਲਾਵਾ ਗੁਰਦੁਆਰਾ ਛੇਵੀਂ ਪਾਤਿਸ਼ਾਹੀ ਸ੍ਰੀਨਗਰ ਦੇ ਪ੍ਰਬੰਧਕ ਕਮੇਟੀ ਦੇ ਆਗੂ ਗੁਰਮੀਤ ਸਿੰਘ ਬਾਲੀ, ਜਸਪਾਲ ਸਿੰਘ, ਜਸਬੀਰ ਸਿੰਘ, ਲਖਵਿੰਦਰ ਸਿੰਘ, ਹਰਪਾਲ ਸਿੰਘ, ਅਜੀਤ ਸਿੰਘ, ਪਰਮਜੀਤ ਸਿੰਘ, ਦਰਬਾਰੀ ਸਿੰਘ, ਪਰਮਜੀਤ ਸਿੰਘ ਚੰਡੋਕ ਤੇ ਹੋਰਾਂ ਨੇ ਵੀ ਸ਼ਮੂਲੀਅਤ ਕੀਤੀ |
ਗੁਰੂ ਤੇਗ਼ ਬਹਾਦਰ ਜੀ ਦਾ ਮਹਾਨ ਜੀਵਨ ਤੇ ਫਲਸਫ਼ਾ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ-ਕੇਜਰੀਵਾਲ <br/>
ਅਜੀਤ ਡੈਸਕ
19-11-2025