ਨਵੀਂ ਦਿੱਲੀ, 18 ਨਵੰਬਰ (ਪੀ. ਟੀ. ਆਈ.)-ਚੋਣ ਕਮਿਸ਼ਨ ਨੇ ਹਾਲ ਹੀ ਵਿੱਚ ਹੋਈ ਵਿਧਾਨ ਸਭਾ ਉਪ ਚੋਣ ਦÏਰਾਨ ਤਰਨ ਤਾਰਨ ਦੇ ਐੱਸ. ਐੱਸ. ਪੀ. ਵਿਰੁੱਧ ਸ਼ਿਕਾਇਤਾਂ 'ਤੇ 25 ਨਵੰਬਰ ਨੂੰ ਪੰਜਾਬ ਦੇ ਡੀ. ਜੀ. ਪੀ. ਗÏਰਵ ਯਾਦਵ ਨੂੰ ਇਥੇ ਤਲਬ ਕੀਤਾ ਹੈ | ਅਧਿਕਾਰੀਆਂ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੰਦਿੰਆਂ ਦੱਸਿਆ ਕਿ ਵਿਰੋਧੀ ਅਕਾਲੀ ਦਲ ਦੀਆਂ ਸ਼ਿਕਾਇਤਾਂ ਤੋਂ ਬਾਅਦ ਚੋਣ ਕਮਿਸ਼ਨ ਨੇ ਸੀਨੀਅਰ ਪੁਲਿਸ ਸੁਪਰਡੈਂਟ ਰਵਜੋਤ ਕÏਰ ਗਰੇਵਾਲ ਨੂੰ ਮੁਅੱਤਲ ਕਰਨ ਦੇ ਹੁਕਮ ਦਿੱਤੇ ਸਨ | ਚੋਣ ਨਿਗਰਾਨ ਨੂੰ ਆਪਣੀ ਸ਼ਿਕਾਇਤ ਵਿਚ ਪਾਰਟੀ ਨੇ ਦੋਸ਼ ਲਗਾਇਆ ਸੀ ਕਿ ਪੁਲਿਸ ਨੇ ਉਪ ਚੋਣ ਦÏਰਾਨ ਉਸ ਦੇ ਵਰਕਰਾਂ ਨੂੰ ਨਿਸ਼ਾਨਾ ਬਣਾਇਆ¢ ਅਧਿਕਾਰੀਆਂ ਨੇ ਕਿਹਾ ਕਿ ਸਿਖਰਲੀ ਚੋਣ ਅਥਾਰਟੀ ਨੇ ਗਰੇਵਾਲ ਵਿਰੁੱਧ ਕੀਤੀ ਗਈ ਕਾਰਵਾਈ ਬਾਰੇ ਹੋਰ ਜਾਣਕਾਰੀ ਲੈਣ ਲਈ ਸੂਬੇ ਦੇ ਪੁਲਿਸ ਮੁਖੀ ਨੂੰ ਤਲਬ ਕੀਤਾ ਹੈ |