21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਅਨਮੋਲ ਬਿਸ਼ਨੋਈ ਅਮਰੀਕਾ ਤੋਂ ਡਿਪੋਰਟ-ਅੱਜ ਆਵੇਗਾ ਭਾਰਤ <br/>

ਅਜੀਤ ਡੈਸਕ 19-11-2025

ਬਾਬਾ ਸਿੱਦੀਕੀ ਤੇ ਮੂਸੇਵਾਲਾ ਹੱਤਿਆ ਮਾਮਲੇ 'ਚ ਹੈ ਲੋੜੀਂਦਾ
ਮੁੰਬਈ, 18 ਨਵੰਬਰ (ਪੀ. ਟੀ. ਆਈ.)-ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਛੋਟੇ ਭਰਾ ਅਨਮੋਲ ਬਿਸ਼ਨੋਈ ਨੂੰ ਮੰਗਲਵਾਰ ਨੂੰ ਭਾਰਤ ਡਿਪੋਰਟ ਕਰ ਦਿੱਤਾ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਉਹ ਬੁੱਧਵਾਰ ਨੂੰ ਭਾਰਤ ਪਹੁੰਚ ਜਾਵੇਗਾ | ਬਿਸ਼ਨੋਈ ਮਹਾਰਾਸ਼ਟਰ ਦੇ ਵਿਧਾਇਕ ਬਾਬਾ ਸਿੱਦੀਕੀ ਦੇ ਕਤਲ ਮਾਮਲੇ ਵਿਚ ਇਕ ਮੁੱਖ ਸਾਜ਼ਿਸ਼ਕਰਤਾ ਹੈ | ਅਮਰੀਕੀ ਗ੍ਰਹਿ ਸੁਰੱਖਿਆ ਵਿਭਾਗ ਨੇ ਸਿੱਦੀਕੀ ਦੇ ਪੁੱਤਰ ਜ਼ੀਸ਼ਾਨ ਸਿੱਦੀਕੀ ਨੂੰ ਇਸ ਡਿਪੋਰਟ ਸੰਬੰਧੀ ਜਾਣਕਾਰੀ ਦਿੱਤੀ | ਜ਼ਿਕਰਯੋਗ ਹੈ ਕਿ ਅਨਮੋਲ ਬਿਸ਼ਨੋਈ ਭਾਰਤ 'ਚ ਕਈ ਗੰਭੀਰ ਤੇ ਹਿੰਸਕ ਅਪਰਾਧਾਂ ਲਈ ਲੋੜੀਂਦਾ ਹੈ, ਜਿਸ 'ਚ ਅਕਤੂਬਰ 2024 'ਚ ਬਾਬਾ ਸਿੱਦੀਕੀ ਦੀ ਹੱਤਿਆ ਤੇ ਮਈ 2022 'ਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਸ਼ਾਮਲ ਹੈ | ਉਹ ਅਪ੍ਰੈਲ 2024 'ਚ ਬਾਲੀਵੁੱਡ ਅਦਾਕਾਰ ਸਲਮਾਨ ਖ਼ਾਨ ਦੇ ਮੁੰਬਈ ਘਰ ਦੇ ਬਾਹਰ ਹੋਈ ਗੋਲੀਬਾਰੀ ਦੇ ਸੰਬੰਧ ਵਿਚ ਵੀ ਲੋੜੀਂਦਾ ਹੈ | ਪਿਛਲੇ ਸਾਲ ਨਵੰਬਰ ਵਿਚ ਅਮਰੀਕੀ ਅਧਿਕਾਰੀਆਂ ਨੇ ਅਨਮੋਲ ਨੂੰ ਗਿ੍ਫ਼ਤਾਰ ਕੀਤਾ ਸੀ | ਸੂਤਰਾਂ ਅਨੁਸਾਰ, ਇਹ ਗਿ੍ਫ਼ਤਾਰੀ ਭਾਰਤ ਵਿਚ ਉਸ ਦੇ ਅਪਰਾਧਿਕ ਮਾਮਲਿਆਂ ਨਾਲ ਸੰਬੰਧਿਤ ਨਹੀਂ ਸੀ, ਸਗੋਂ ਅਮਰੀਕਾ ਵਿਚ ਉਸ ਦੇ ਗੈਰ-ਕਾਨੂੰਨੀ ਪ੍ਰਵੇਸ਼ ਕਾਰਨ ਸੀ | ਭਾਰਤ ਨੇ ਉਸ ਦੀ ਗਿ੍ਫ਼ਤਾਰੀ ਤੋਂ ਕੁਝ ਦਿਨ ਬਾਅਦ ਹੀ ਉਸ ਦੀ ਹਵਾਲਗੀ ਪ੍ਰਕਿਰਿਆ ਸ਼ੁਰੂ ਕੀਤੀ ਸੀ | ਜ਼ਿਕਰਯੋਗ ਹੈ ਕਿ 'ਇੰਟਰਪੋਲ' ਨੇ ਉਸ ਦੇ ਵਿਰੁੱਧ 'ਰੈਡ ਕਾਰਨਰ' ਨੋਟਿਸ ਜਾਰੀ ਕੀਤਾ ਸੀ | ਪਿਛਲੇ ਸਾਲ, ਅਨਮੋਲ ਨੂੰ ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਦੀ 'ਮੋਸਟ ਵਾਂਟੇਡ' ਸੂਚੀ ਵਿਚ ਸ਼ਾਮਿਲ ਕੀਤਾ ਗਿਆ ਸੀ ਅਤੇ ਉਸ 'ਤੇ 10 ਲੱਖ ਰੁਪਏ ਦਾ ਇਨਾਮ ਐਲਾਨਿਆ ਸੀ | ਅਨਮੋਲ ਵਿਰੁੱਧ ਕੁੱਲ 18 ਮਾਮਲੇ ਦਰਜ ਹਨ |

ਪਿਛਲੀ ਖ਼ਬਰ ਦਿੱਲੀ ਹਾਈ ਕੋਰਟ ਨੇ ਕਮਲਨਾਥ ਦੀ ਮੌਜੂਦਗੀ ਸੰਬੰਧੀ ਸਿਰਸਾ ਦੀ ਪਟੀਸ਼ਨ 'ਤੇ ਕੇਂਦਰ ਤੇ ਪੁਲਿਸ ਕੋਲੋਂ ਮੰਗਿਆ ਜਵਾਬ ਅਗਲੀ ਖ਼ਬਰ ਬੈਂਕਿੰਗ ਤੇ ਕਾਰਪੋਰੇਟ ਧੋਖਾਧੜੀ ਮਾਮਲੇ 'ਚ ਅਨਿਲ ਅੰਬਾਨੀ, ਕੇਂਦਰ, ਈ.ਡੀ. ਤੇ ਸੀ.ਬੀ.ਆਈ. ਨੂੰ ਨੋਟਿਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।