21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਦਿੱਲੀ ਹਾਈ ਕੋਰਟ ਨੇ ਕਮਲਨਾਥ ਦੀ ਮੌਜੂਦਗੀ ਸੰਬੰਧੀ ਸਿਰਸਾ ਦੀ ਪਟੀਸ਼ਨ 'ਤੇ ਕੇਂਦਰ ਤੇ ਪੁਲਿਸ ਕੋਲੋਂ ਮੰਗਿਆ ਜਵਾਬ

ਅਜੀਤ ਡੈਸਕ 19-11-2025

15 ਜਨਵਰੀ ਨੂੰ ਹੋਵੇਗੀ ਅਗਲੀ ਸੁਣਵਾਈ
ਨਵੀਂ ਦਿੱਲੀ, 18 ਨਵੰਬਰ (ਜਗਤਾਰ ਸਿੰਘ)-ਦਿੱਲੀ ਹਾਈ ਕੋਰਟ ਨੇ ਦਿੱਲੀ ਸਰਕਾਰ ਦੇ ਮੰਤਰੀ ਮਨਜਿੰਦਰ ਸਿੰਘ ਸਿਰਸਾ ਦੀ ਉਸ ਅਰਜ਼ੀ 'ਤੇ ਕੇਂਦਰ ਅਤੇ ਦਿੱਲੀ ਪੁਲਿਸ ਕੋਲੋਂ ਜਵਾਬ ਮੰਗਿਆ ਹੈ, ਜਿਸ 'ਚ ਉਨ੍ਹਾਂ ਨੇ ਇਕ ਪੁਲਿਸ ਅਧਿਕਾਰੀ ਦੀ ਉਸ ਰਿਪੋਰਟ ਨੂੰ ਪੇਸ਼ ਕਰਨ ਦੀ ਮੰਗ ਕੀਤੀ ਹੈ, ਜਿਸ ਰਿਪੋਰਟ ਵਿਚ 1984 ਸਿੱਖ ਕਤਲੇਆਮ ਦੌਰਾਨ ਗੁਰਦੁਆਰਾ ਰਕਾਬਗੰਜ ਸਾਹਿਬ ਦੇ ਬਾਹਰ ਕਾਂਗਰਸੀ ਆਗੂ ਕਮਲਨਾਥ ਦੀ ਮੌਜੂਦਗੀ ਦਾ ਜ਼ਿਕਰ ਕੀਤਾ ਗਿਆ ਸੀ | ਸਿਰਸਾ ਨੇ ਆਪਣੀ ਅਰਜ਼ੀ ਵਿਚ ਅਦਾਲਤ ਨੂੰ ਅਧਿਕਾਰੀਆਂ ਨੂੰ ਇਹ ਨਿਰਦੇਸ਼ ਦੇਣ ਦੀ ਮੰਗ ਕੀਤੀ ਕਿ ਉਸ ਦੇ ਵਧੀਕ ਪੁਲਿਸ ਕਮਿਸ਼ਨਰ ਗੌਤਮ ਕੌਲ ਵਲੋਂ ਤਤਕਾਲੀ ਪੁਲਿਸ ਕਮਿਸ਼ਨਰ ਨੂੰ ਸੌਂਪੀ ਗਈ ਰਿਪੋਰਟ ਨੂੰ ਰਿਕਾਰਡ ਵਿਚ ਪੇਸ਼ ਕਰੇ, ਜਿਸ ਵਿਚ ਕਮਲਨਾਥ ਦੀ ਮੌਜੂਦਗੀ ਨੂੰ ਅਪਰਾਧ ਵਾਲੀ ਥਾਂ ਯਾਨੀ ਗੁਰਦੁਆਰਾ ਰਕਾਬ ਗੰਜ ਸਾਹਿਬ ਦੇ ਨੇੜੇ ਵਿਖਾਇਆ ਗਿਆ ਸੀ | ਮਾਮਲੇ ਦੀ ਸੁਣਵਾਈ ਤੋਂ ਬਾਅਦ ਜਸਟਿਸ ਰਵਿੰਦਰ ਡੁਡੇਜਾ ਦੀ ਅਦਾਲਤ ਨੇ ਮਨਜਿੰਦਰ ਸਿੰਘ ਸਿਰਸਾ ਦੀ ਇਸ ਅਰਜ਼ੀ 'ਤੇ ਪੁਲਿਸ ਅਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਅਤੇ ਉਨ੍ਹਾਂ ਕੋਲੋਂ 15 ਜਨਵਰੀ, 2026 ਯਾਨੀ ਸੁਣਵਾਈ ਦੀ ਅਗਲੀ ਤਰੀਕ ਤੱਕ ਜਾਂ ਉਸ ਤੋਂ ਪਹਿਲਾਂ ਆਪਣੇ ਜਵਾਬ ਦਾਖਲ ਕਰਨ ਦੇ ਨਿਰਦੇਸ਼ ਦਿੱਤੇ ਹਨ |

ਪਿਛਲੀ ਖ਼ਬਰ ਅੱਜ ਤੋਂ ਆਮ ਦਰਸ਼ਕਾਂ ਲਈ ਖੁੱਲ੍ਹੇਗਾ ਅੰਤਰਰਾਸ਼ਟਰੀ ਵਪਾਰ ਮੇਲਾ <br/> ਅਗਲੀ ਖ਼ਬਰ ਅਨਮੋਲ ਬਿਸ਼ਨੋਈ ਅਮਰੀਕਾ ਤੋਂ ਡਿਪੋਰਟ-ਅੱਜ ਆਵੇਗਾ ਭਾਰਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।