ਹੱਤਿਆ ਦੀ ਜ਼ਿੰਮੇਵਾਰੀ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਗੈਂਗਸਟਰ ਡੋਨੀ ਬੱਲ, ਅਮਰ ਖੱਬੇ, ਪ੍ਰਭ ਦਾਸੂਵਾਲ, ਮੁਹੱਬਤ ਰੰਧਾਵਾ ਤੇ ਕੌਸ਼ਲ ਚੌਧਰੀ ਵਲੋਂ ਲਈ ਗਈ ਹੈ | ਉਨ੍ਹਾਂ ਕਿਹਾ ਕਿ ਮੱਖਣ ਸਿੰਘ ਉਨ੍ਹਾਂ ਦੇ ਵਿਰੋਧੀ ਜੱਗੂ ਭਗਵਾਨਪੁਰੀਆ ਦਾ ਖਾਸ ਸੀ, ਜਿਸ ਨੇ ਸਿੱਧੂ ਮੂਸੇਵਾਲਾ ਦੇ ਕੇਸ 'ਚ ਵੀ ਮਨਦੀਪ ਤੁੂਫਾਨ ਤੇ ਮਨੀ ਨੂੰ ਪਨਾਹ ਦਿੱਤੀ ਸੀ | ਉਨ੍ਹਾਂ ਕਿਹਾ ਕਿ ਉਹ ਆਪਣੇ ਹੋਰ ਵਿਰੋਧੀਆਂ ਦਾ ਵੀ ਜਲਦ ਹੀ ਨੰਬਰ ਲਾਉਣਗੇ | ਇਸ ਸੰਬੰਧੀ ਡੀ.ਸੀ.ਪੀ. ਰਵਿੰਦਰਪਾਲ ਸਿੰਘ ਨੇ ਦਸਿਆ ਕਿ ਪੁਲਿਸ ਵਲੋਂ ਸ਼ੋਸਲ ਮੀਡੀਆ 'ਤੇ ਲਈ ਜ਼ਿੰਮੇਵਾਰੀ ਦੇ ਹਰੇਕ ਪਹਿਲੂ ਦੀ ਵੀ ਜਾਂਚ ਕੀਤੀ ਜਾ ਰਹੀ ਹੈ |