21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਐਸ.ਆਈ.ਆਰ. ਖ਼ਿਲਾਫ਼ ਦਿੱਲੀ ਦੇ ਰਾਮਲੀਲ੍ਹਾ ਮੈਦਾਨ 'ਚ ਵੱਡੀ ਰੈਲੀ ਕਰੇਗੀ ਕਾਂਗਰਸ <br/>

ਅਜੀਤ ਡੈਸਕ 19-11-2025
ਨਵੀਂ ਦਿੱਲੀ, 18 ਨਵੰਬਰ (ਉਪਮਾ ਰਾਗਾ ਪਾਰਥ)-ਕਾਂਗਰਸ ਦਸੰਬਰ ਦੇ ਪਹਿਲੇ ਹਫ਼ਤੇ ਵਿਸ਼ੇਸ਼ ਵਿਆਪਕ ਮੁੜ ਨਿਰੀਖਣ (ਐਸ.ਆਈ.ਆਰ.) ਖ਼ਿਲਾਫ਼ ਦਿੱਲੀ ਦੇ ਰਾਮਲੀਲ੍ਹਾ ਮੈਦਾਨ 'ਚ ਰੈਲੀ ਕਰੇਗੀ | ਉਕਤ ਐਲਾਨ ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ ਅਤੇ ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵਲੋਂ ਮੰਗਲਵਾਰ ਨੂੰ ਉਨ੍ਹਾਂ 12 ਰਾਜਾਂ ਅਤੇ ਕੇਂਦਰੀ ਸ਼ਾਸਿਤ ਪ੍ਰਦੇਸ਼ਾਂ ਦੇ ਪ੍ਰਭਾਰੀਆਂ, ਯੂਨਿਟਾਂ ਦੇ ਪ੍ਰਧਾਨਾਂ, ਕਾਂਗਰਸ ਵਿਧਾਇਕ ਦਲ ਦੇ ਨੇਤਾਵਾਂ ਅਤੇ ਸਕੱਤਰਾਂ ਦੇ ਨਾਲ ਕੀਤੀ ਸਮੀਖਿਆ ਬੈਠਕ ਤੋਂ ਬਾਅਦ ਕੀਤਾ ਗਿਆ, ਜਿਥੇ ਵੋਟਰ ਸੂਚੀ 'ਚ ਐਸ.ਆਈ.ਆਰ. ਦੀ ਕਵਾਇਦ ਜਾਰੀ ਹੈ | ਉਕਤ ਮੀਟਿੰਗ ਉਸ ਵੇਲੇ ਹੋਈ ਹੈ, ਜਦੋਂ ਕਾਂਗਰਸ ਨੂੰ ਬਿਹਾਰ 'ਚ ਕਰਾਰੀ ਹਾਰ ਮਿਲੀ ਹੈ ਅਤੇ ਉਸ ਨੇ ਵੋਟ ਚੋਰੀ ਦਾ ਮੁੱਦਾ ਵੀ ਉਠਾਇਆ ਹੈ | ਕਾਂਗਰਸ ਨੇ ਚੋਣ ਕਮਿਸ਼ਨ 'ਤੇ ਵੱਡਾ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਚੋਣ ਕਮਿਸ਼ਨ ਭਾਜਪਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਈ ਕੰਮ ਕਰ ਰਿਹਾ ਹੈ | ਕਾਂਗਰਸ ਪ੍ਰਧਾਨ ਨੇ ਕਿਹਾ ਕਿ ਕਾਂਗਰਸ ਅਸਲੀ ਵੋਟਰਾਂ ਨੂੰ ਹਟਾਉਣ ਜਾਂ ਫਰਜ਼ੀ ਵੋਟਰਾਂ ਨੂੰ ਸ਼ਾਮਿਲ ਕਰਨ ਦੀ ਹਰ ਕੋਸ਼ਿਸ਼ ਦਾ ਪਰਦਾਫਾਸ਼ ਕਰੇਗੀ | ਖੜਗੇ ਨੇ ਕਿਹਾ ਕਿ ਚੋਣ ਕਮਿਸ਼ਨ ਨੂੰ ਇਹ ਸਾਬਿਤ ਕਰਨਾ ਹੋਵੇਗਾ ਕਿ ਉਹ ਭਾਜਪਾ ਲਈ ਕੰਮ ਨਹੀਂ ਕਰ ਰਹੀ | ਉਨ੍ਹਾਂ ਕਿਹਾ ਕਿ ਭਾਜਪਾ ਐਸ.ਆਈ.ਆਰ. ਦੀ ਵਰਤੋਂ ਹਥਿਆਰ ਵਜੋਂ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਜੇਕਰ ਚੋਣ ਕਮਿਸ਼ਨ ਇਸ ਨੂੰ ਨਹੀਂ ਰੋਕਦਾ ਹੈ ਤਾਂ ਉਸ ਨੂੰ ਇਸ 'ਚ ਸ਼ਾਮਿਲ ਮੰਨਿਆ ਜਾਵੇਗਾ | ਇੰਦਰਾ ਭਵਨ 'ਚ ਹੋਈ ਇਸ ਬੈਠਕ 'ਚ 12 ਰਾਜਾਂ ਅਤੇ ਕੇਂਦਰੀ ਸ਼ਾਸਿਤ ਪ੍ਰਦੇਸ਼ਾਂ ਦੇ ਪ੍ਰਭਾਰੀਆਂ, ਪ੍ਰਦੇਸ਼ ਕਮਿਸ਼ਨ ਕਮੇਟੀ ਪ੍ਰਧਾਨ, ਕਾਂਗਰਸ ਵਿਧਾਇਕ ਦਲ ਦੇ ਨੇਤਾ ਅਤੇ ਮੈਂਬਰ ਸ਼ਾਮਿਲ ਹੋਈ |

ਪਿਛਲੀ ਖ਼ਬਰ ਹਾਈ ਕੋਰਟ ਵਲੋਂ 'ਆਪ' ਵਿਧਾਇਕ ਲਾਲਪੁਰਾ ਦੀ ਸਜ਼ਾ 'ਤੇ ਰੋਕ ਤੋਂ ਇਨਕਾਰ <br/> ਅਗਲੀ ਖ਼ਬਰ ਅੰਮਿ੍ਤਸਰ ਵਿਖੇ ਨਿੱਜੀ ਬੱਸ ਕੰਪਨੀ ਦੇ ਅੱਡਾ ਇੰਚਾਰਜ ਦੀ ਗੋਲੀਆਂ ਮਾਰ ਕੇ ਹੱਤਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।