21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਸ੍ਰੀਨਗਰ ਤੋਂ ਅੱਜ ਸਜਾਇਆ ਜਾਵੇਗਾ ਵਿਸ਼ਾਲ ਨਗਰ ਕੀਰਤਨ ਕੇਜਰੀਵਾਲ, ਮਾਨ ਤੇ ਉਮਰ ਅਬਦੁੱਲਾ ਕਰਨਗੇ ਰਵਾਨਾ

ਅਜੀਤ ਡੈਸਕ 19-11-2025
ਪੰਜਾਬ ਸਰਕਾਰ ਵਲੋਂ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਮਨਾਈ ਜਾ ਰਹੀ 350 ਸਾਲਾ ਸ਼ਹੀਦੀ ਸ਼ਤਾਬਦੀ ਸੰਬੰਧੀ 19 ਨਵੰਬਰ (ਬੁੱਧਵਾਰ) ਨੂੰ ਇਕ ਵਿਸ਼ਾਲ ਨਗਰ ਕੀਰਤਨ ਵੀ ਸਜਾਇਆ ਜਾ ਰਿਹਾ ਹੈ¢ ਇਹ ਨਗਰ ਕੀਰਤਨ ਗੁਰਦੁਆਰਾ ਛੇਵੀਂ ਪਾਤਿਸ਼ਾਹੀ ਸ੍ਰੀਨਗਰ ਤੋਂ ਸਵੇਰੇ 9 ਵਜੇ ਰਵਾਨਾ ਹੋਵੇਗਾ, ਜਿਸ ਨੂੰ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ ਅਤੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਸਮੇਤ ਪੰਜਾਬ ਸਰਕਾਰ ਦੇ ਮੰਤਰੀ, ਵਿਧਾਇਕ ਅਤੇ ਸੰਸਦ ਮੈਂਬਰ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਦੇ ਨਾਲ ਰਵਾਨਾ ਕਰਨਗੇ | ਇਹ ਨਗਰ ਕੀਰਤਨ ਸ੍ਰੀਨਗਰ ਤੋਂ ਆਰੰਭ ਹੋ ਕੇ ਜੰਮੂ ਤੇ ਪਠਾਨਕੋਟ ਤੋਂ ਹੁੰਦਾ ਹੋਇਆ 22 ਨਵੰਬਰ ਸ਼ਾਮ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੁੱਜੇਗਾ |
ਪਿਛਲੀ ਖ਼ਬਰ ਵਿਧਾਇਕ ਲਾਲਪੁਰਾ ਸੁਪਰੀਮ ਕੋਰਟ 'ਚ ਕਰਨਗੇ ਅਪੀਲ <br/> ਅਗਲੀ ਖ਼ਬਰ ਜਸੀਰ ਬਿਲਾਲ ਵਾਨੀ ਨੂੰ 10 ਦਿਨ ਲਈ ਐਨ.ਆਈ.ਏ. ਦੀ ਹਿਰਾਸਤ 'ਚ ਭੇਜਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।