ਤਰਨ ਤਾਰਨ, 18 ਨਵੰਬਰ (ਹਰਿੰਦਰ ਸਿੰਘ)-ਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਹਾਈ ਕੋਰਟ 'ਚ ਅਰਜ਼ੀ ਖ਼ਾਰਜ ਹੋਣ ਬਾਅਦ ਹੁਣ ਸੁਪਰੀਮ ਕੋਰਟ ਦਾ ਰੁਖ ਅਖ਼ਤਿਆਰ ਕਰਨਗੇ | ਇਸ ਸੰਬੰਧੀ ਵਿਧਾਇਕ ਲਾਲਪੁਰਾ ਦੇ ਪੀ.ਏ. ਕਰਨਬੀਰ ਸਿੰਘ ਨੇ ਦੱਸਿਆ ਕਿ ਤਰਨ ਤਾਰਨ ਦੀ ਸੈਸ਼ਨ ਅਦਾਲਤ ਵਲੋਂ ਸੁਣਾਈ ਗਈ ਸਜ਼ਾ ਦੇ ਮਾਮਲੇ 'ਚ ਵਿਧਾਇਕ ਲਾਲਪੁਰਾ ਵਲੋਂ ਸੈਸ਼ਨ ਕੋਰਟ ਦੇ ਫ਼ੈਸਲੇ ਨੂੰ ਚੁਣੌਤੀ ਦਿੰਦਿਆਂ ਅਤੇ ਆਪਣੀ ਜ਼ਮਾਨਤ ਲਈ ਹਾਈ ਕੋਰਟ 'ਚ ਤਿੰਨ ਪਟੀਸ਼ਨਾਂ ਦਾਖ਼ਲ ਕੀਤੀਆਂ ਸਨ | ਵਿਧਾਇਕ ਲਾਲਪੁਰਾ ਨੇ ਹਾਈ ਕੋਰਟ 'ਚ ਇਸ ਮਾਮਲੇ 'ਚ ਉਨ੍ਹਾਂ ਨੂੰ ਦਿੱਤੀ ਗਈ ਸਜ਼ਾ ਨੂੰ ਚੁਣੌਤੀ ਦੇਣ ਵਾਲੀ ਇਕ ਪਟੀਸ਼ਨ ਦਾਖ਼ਲ ਕੀਤੀ ਹੋਈ ਹੈ, ਜਿਸ ਦਾ ਫ਼ੈਸਲਾ 17 ਦਸੰਬਰ ਨੂੰ ਹੋਵੇਗਾ |