21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਚੌਥਾ ਨਗਰ ਕੀਰਤਨ ਹਰਿਆਣਾ ਦੇ ਸਢੌਰਾ ਤੋਂ ਆਰੰਭ <br/>

ਅਜੀਤ ਡੈਸਕ 19-11-2025

• ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵਲੋਂ ਗੁਰੂ ਸਾਹਿਬ ਦਾ ਸੰਦੇਸ਼ ਜਨ-ਜਨ ਤੱਕ ਲੈ ਕੇ ਜਾਣ ਦੀ ਅਪੀਲ • ਚਾਰ ਨਗਰ ਕੀਰਤਨ 24 ਨੂੰ ਕੁਰੂਕਸ਼ੇਤਰ 'ਚ ਹੋਣਗੇ ਸਮਾਪਤ • 25 ਨੂੰ ਸ਼ਹੀਦੀ ਸਮਾਗਮ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰਨਗੇ ਸ਼ਿਰਕਤ
ਚੰਡੀਗੜ੍ਹ, 18 ਨਵੰਬਰ (ਰਾਮ ਸਿੰਘ ਬਰਾੜ)-ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਹਰਿਆਣਾ ਦੇ ਯਮੁਨਾਨਗਰ ਜ਼ਿਲ੍ਹੇ ਦੇ ਸਢੌਰਾ ਤੋਂ ਚੌਥਾ ਨਗਰ ਕੀਰਤਨ ਅੱਜ ਆਰੰਭ ਹੋਇਆ | ਇਸ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਗੁਰਦੁਆਰਾ ਡਿਉੜੀ ਸਾਹਿਬ ਵਿਖੇ ਅਰਦਾਸ ਕਰਦੇ ਹੋਏ ਗੁਰੂ ਸਾਹਿਬ ਦੇ ਤਪ-ਤਿਆਗ ਦੇ ਸੰਦੇਸ਼ ਨੂੰ ਜਨ-ਜਨ ਤੱਕ ਪਹੁੰਚਾਉਣ ਦੀ ਅਪੀਲ ਕੀਤੀ | ਇਸ ਮੌਕੇ ਮੁੱਖ ਮੰਤਰੀ ਨੇ ਦੱਸਿਆ ਕਿ ਹਰਿਆਣਾ ਸਰਕਾਰ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ 350ਵੇਂ ਸ਼ਹੀਦੀ ਦਿਹਾੜੇ ਸੰਬੰਧੀ ਸੂਬੇ ਭਰ 'ਚ ਚਾਰ ਨਗਰ ਕੀਰਤਨ ਸਜਾਏ ਜਾ ਰਹੇ ਹਨ, ਜੋ ਹਰਿਆਣਾ ਦੇ ਸਾਰੇ ਜ਼ਿਲਿ੍ਹਆਂ 'ਚੋਂ ਲੰਘਣਗੇ | ਇਨ੍ਹਾਂ ਦੀ ਸਮਾਪਤੀ 24 ਨਵੰਬਰ ਨੂੰ ਕੁਰੂਕਸ਼ੇਤਰ ਵਿਖੇ ਹੋਵੇਗੀ ਅਤੇ 25 ਨਵੰਬਰ ਨੂੰ 350ਵੇਂ ਸ਼ਹੀਦੀ ਦਿਹਾੜੇ ਸੰਬੰਧੀ ਕੁਰੂਕਸ਼ੇਤਰ ਵਿਚ ਸਮਾਗਮ ਕਰਵਾਇਆ ਜਾਵੇਗਾ, ਜਿਸ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਣਗੇ | ਉਨ੍ਹਾਂ ਨੇ ਸਮੂਹ ਸੰਗਤਾਂ ਨੂੰ ਬੇਨਤੀ ਕੀਤੀ ਕਿ ਉਹ ਪਰਿਵਾਰ ਸਮੇਤ ਇਸ ਇਤਿਹਾਸਕ ਸ਼ਤਾਬਦੀ ਸਮਾਗਮ ਦਾ ਹਿੱਸਾ ਬਣਨ | ਇਸ ਮੌਕੇ ਮੁੱਖ ਮੰਤਰੀ ਨੇ ਦੱਸਿਆ ਕਿ ਸਿਰਸਾ ਸਥਿਤ ਚੌਧਰੀ ਦੇਵੀ ਲਾਲ ਯੂਨੀਵਰਸਿਟੀ ਵਿਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਨਾਂਅ 'ਤੇ ਇਕ ਚੇਅਰ ਸਥਾਪਿਤ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ | ਪੰਚਕੁਲਾ ਤੋਂ ਪਾਊਾਟਾ ਸਾਹਿਬ ਤੱਕ ਦੀ ਸੜਕ ਦਾ ਨਾਂਅ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਨਾਂਅ 'ਤੇ ਰੱਖਿਆ ਗਿਆ ਹੈ | ਕੁਰੂਕਸ਼ੇਤਰ ਤੋਂ ਲੋਹਗੜ੍ਹ ਸਾਹਿਬ ਸੜਕ ਦਾ ਨਾਂਅ ਬਾਬਾ ਬੰਦਾ ਸਿੰਘ ਬਹਾਦਰ ਦੇ ਨਾਂਅ 'ਤੇ ਰੱਖਿਆ ਗਿਆ ਹੈ | ਸਿਰਸਾ ਸਥਿਤ ਗੁਰਦੁਆਰਾ ਸ੍ਰੀ ਚਿੱਲਾ ਸਾਹਿਬ ਨੂੰ 70 ਕਨਾਲ ਜ਼ਮੀਨ ਮੁਫ਼ਤ ਪ੍ਰਦਾਨ ਕੀਤੀ ਗਈ ਹੈ | ਲੋਹਗੜ੍ਹ ਵਿਚ ਬਾਬਾ ਬੰਦਾ ਸਿੰਘ ਬਹਾਦਰ ਸਮਾਰਕ ਦਾ ਨੀਂਹ ਪੱਥਰ ਰੱਖਿਆ ਗਿਆ ਹੈ | ਇਸ ਮੌਕੇ ਸੂਬੇ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਆਮ ਸਿੰਘ ਰਾਣਾ, ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ, ਓ.ਐਸ.ਡੀ ਡਾ. ਪ੍ਰਭਲੀਨ ਸਿੰਘ, ਜ਼ਿਲ੍ਹਾ ਪ੍ਰਧਾਨ ਰਾਜੇਸ਼ ਸਪਰਾ, ਸਾਬਕਾ ਮੰਤਰੀ ਕਿ੍ਸ਼ਨਪਾਲ, ਸਾਬਕਾ ਵਿਧਾਇਕ ਬਲਵੰਤ ਸਿੰਘ, ਬਿਸ਼ਨ ਲਾਲ ਸੈਣੀ, ਬੰਤੋ ਕਟਾਰੀਆ, ਸੁਮਨ ਬਹਿਮਨੀ, ਸ਼ਾਲਿਨੀ ਸ਼ਰਮਾ, ਰਮੇਸ਼ ਕੁਮਾਰ ਠਸਕਾ, ਇੰਦਰਜੀਤ ਸਿੰਘ ਢਿੱਲੋਂ, ਕੁਲਵਿੰਦਰ ਸਿੰਘ, ਇਕਬਾਲ ਸਿੰਘ ਭਾਟੀਆ, ਗੁਲਾਬ ਸਿੰਘ, ਬੀਬੀ ਕਰਤਾਰ ਕੌਰ ਅਤੇ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ ਹਰਿਆਣਾ 'ਪੰਜਾਬ ਯੂਨੀਵਰਸਿਟੀ' ਦੀ ਸੈਨੇਟ ਅਤੇ ਸਿੰਡੀਕੇਟ 'ਤੇ ਕਬਜ਼ਾ ਕਰਨ ਦੀ ਕਰ ਰਿਹਾ ਹੈ ਕੋਸ਼ਿਸ਼ ਅਗਲੀ ਖ਼ਬਰ ਮੁੱਖ ਮੰਤਰੀ ਦੇ ਅਹੁਦੇ 'ਤੇ ਬਣੇ ਰਹਿਣਗੇ ਨਿਤਿਸ਼ ਕੁਮਾਰ-ਗਿਰੀਰਾਜ ਸਿੰਘ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।