ਭਗਵੰਤ ਮਾਨ ਨੇ ਸਵਾਲ ਉਠਾਉਂਦਿਆਂ ਕਿਹਾ ਕਿ ਜਦੋਂ ਕੁਰੂਕਸ਼ੇਤਰ ਯੂਨੀਵਰਸਿਟੀ ਦੀ ਰੈਂਕਿੰਗ 1+ ਹੈ ਤਾਂ ਹਰਿਆਣਾ ਦੇ ਵਿਦਿਆਰਥੀ ਪੰਜਾਬ ਦੇ ਕਾਲਜਾਂ 'ਚ ਕਿਉਂ ਪੜ੍ਹਣਾ ਚਾਹੁੰਦੇ ਹਨ | ਮਾਨ ਨੇ ਦੋਸ਼ ਲਗਾਉਂਦਿਆਂ ਕਿਹਾ ਕਿ ਹਰਿਆਣਾ ਪੰਜਾਬ ਦੀ ਸੈਨੇਟ ਅਤੇ ਸਿੰਡੀਕੇਟ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ | ਇਸੇ ਵਿਵਾਦ ਕਾਰਨ ਸੈਨੇਟ ਭੰਗ ਕਰ ਦਿੱਤੀ ਗਈ | ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਹਰਿਆਣਾ ਪਹਿਲਾਂ ਪੰਜਾਬ ਯੂਨੀਵਰਸਿਟੀ ਤੋਂ ਵੱਖ ਹੋ ਚੁੱਕਾ ਸੀ | ਉਸ ਵੇਲੇ ਬੰਸੀਲਾਲ ਹਰਿਆਣਾ ਦੇ ਮੁੱਖ ਮੰਤਰੀ ਸਨ | ਅੱਜ ਹਰਿਆਣਾ ਚਾਹੁੰਦਾ ਹੈ ਕਿ ਕੁਰੂਕਸ਼ੇਤਰ ਅਤੇ ਸਹਾਰਨਪੁਰ ਦੇ ਕਾਲਜ ਦੁਬਾਰਾ ਪੰਜਾਬ ਯੂਨੀਵਰਸਿਟੀ ਤੋਂ ਮਾਨਤਾ ਪ੍ਰਾਪਤ ਹੋ ਜਾਣ | ਉਨ੍ਹਾਂ ਆਸ ਪ੍ਰਗਟਾਈ ਕਿ ਕੇਂਦਰ ਛੇਤੀ ਹੀ ਸੈਨੇਟ ਚੋਣਾਂ ਦਾ ਐਲਾਨ ਕਰੇਗਾ | ਮਾਨ ਨੇ ਚੰਡੀਗੜ੍ਹ 'ਤੇ ਪੰਜਾਬ ਦੇ ਹੱਕ ਦਾ ਦਾਅਵਾ ਕਰਦਿਆਂ ਕਿਹਾ ਕਿ ਚੰਡੀਗੜ੍ਹ ਪੰਜਾਬ ਦਾ ਹੈ ਅਤੇ ਇਤਿਹਾਸਿਕ ਅਤੇ ਕਾਨੂੰਨੀ ਆਧਾਰ ਵੀ ਇਹੀ ਸਾਬਿਤ ਕਰਦਾ ਹੈ | ਉਨ੍ਹਾਂ ਇਹ ਵੀ ਕਿਹਾ ਕਿ ਚੰਡੀਗੜ੍ਹ 'ਚ 60:40 ਦੇ ਹਿਸਾਬ ਨਾਲ ਅਧਿਕਾਰੀਆਂ ਦੀ ਤਾਇਨਾਤੀ ਠੀਕ ਢੰਗ ਨਾਲ ਨਹੀਂ ਹੋ ਰਹੀ |