14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਸਾਬਕਾ ਫ਼ੌਜੀ ਵਲੋਂ ਪਤਨੀ ਤੇ ਸੱਸ ਦੀ ਗੋਲੀ ਮਾਰ ਕੇ ਹੱਤਿਆ ਤੋਂ ਬਾਅਦ ਖੁਦਕੁਸ਼ੀ <br/>

ਅਜੀਤ ਡੈਸਕ 20-11-2025
ਗੁਰਦਾਸਪੁਰ, 19 ਨਵੰਬਰ (ਚੱਕਰਾਜਾ)-ਜ਼ਿਲ੍ਹਾ ਗੁਰਦਾਸਪੁਰ ਦੇ ਥਾਣਾ ਦੋਰਾਂਗਲਾ ਅਧੀਨ ਆਉਂਦੇ ਪਿੰਡ ਖੁੱਥੀ ਵਿਖੇ ਸਾਬਕਾ ਫ਼ੌਜੀ ਨੇ ਆਪਣੀ ਪਤਨੀ ਅਤੇ ਸੱਸ ਦੀ ਗੋਲੀ ਮਾਰ ਕੇ ਹੱਤਿਆ ਕਰਨ ਬਾਅਦ ਖੁਦ ਨੰੂ ਵੀ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ | ਜਾਣਕਾਰੀ ਅਨੁਸਾਰ ਸਾਬਕਾ ਫ਼ੌਜੀ ਗੁਰਪ੍ਰੀਤ ਸਿੰਘ ਪਿਤਾ ਗੁਰਜੀਤ ਸਿੰਘ ਵਾਸੀ ਮਿਰਜਾਨਪੁਰ ਦਾ ਰਹਿਣਾ ਵਾਲਾ ਸੀ ਤੇ ਉਹ ਫ਼ੌਜ 'ਚੋਂ ਸੇਵਾ ਮੁਕਤ ਹੋਣ ਬਾਅਦ ਇਕ ਕੰਪਨੀ ਰਾਹੀਂ ਕੇਂਦਰੀ ਜੇਲ੍ਹ ਗੁਰਦਾਸਪੁਰ ਵਿਖੇ ਸੁਰੱਖਿਆ ਗਾਰਡ ਵਜੋਂ ਤਾਇਨਾਤ ਸੀ | ਜਿਸ ਦਾ ਵਿਆਹ 2016 'ਚ ਅਕਵਿੰਦਰ ਕੌਰ ਪੁੱਤਰੀ ਬਖਸ਼ੀਸ਼ ਸਿੰਘ ਵਾਸੀ ਖੁੱਥੀ ਨਾਲ ਹੋਇਆ ਸੀ ਪਰ ਵਿਆਹ ਤੋਂ ਬਾਅਦ ਗੁਰਪ੍ਰੀਤ ਸਿੰਘ ਦੀ ਆਪਣੀ ਪਤਨੀ ਨਾਲ ਅਣਬਣ ਹੋ ਜਾਣ 'ਤੇ ਉਸ ਦੀ ਪਤਨੀ ਪਿਛਲੇ ਕਰੀਬ 5 ਸਾਲਾਂ ਤੋਂ ਆਪਣੇ ਪੇਕੇ ਪਿੰਡ ਖੁੱਥੀ ਵਿਖੇ ਆਪਣੀ ਮਾਤਾ ਨਾਲ ਰਹਿ ਰਹੀ ਸੀ | ਜਾਣਕਾਰੀ ਅਨੁਸਾਰ ਤੜਕੇ 3 ਵਜੇ ਦੇ ਕਰੀਬ ਗੁਰਪ੍ਰੀਤ ਸਿੰਘ ਪਿੰਡ ਖੱੁਥੀ ਆਇਆ ਅਤੇ ਕੰਧ ਟੱਪ ਕੇ ਘਰ ਅੰਦਰ ਦਾਖ਼ਲ ਹੋ ਗਿਆ | ਜਿਵੇਂ ਹੀ ਘਰ ਅੰਦਰ ਹਾਜ਼ਰ ਉਸ ਦੀ ਪਤਨੀ ਅਕਵਿੰਦਰ ਕੌਰ ਨੇ ਕਮਰੇ ਦਾ ਦਰਵਾਜ਼ਾ ਖੋਲਿ੍ਹਆ ਤਾਂ ਉਸ ਨੇ ਹੱਥ 'ਚ ਫੜੀ ਏ.ਕੇ 47 ਗੰਨ ਨਾਲ ਉਸ ਦੇ ਗੋਲੀਆਂ ਮਾਰ ਦਿੱਤੀਆਂ ਅਤੇ ਘਰ ਅੰਦਰ ਆਪਣੀ ਸੱਸ ਗੁਰਜੀਤ ਕੌਰ ਪਤਨੀ ਬਖਸ਼ੀਸ਼ ਸਿੰਘ ਦੇ ਵੀ ਗੋਲੀਆਂ ਮਾਰ ਕੇ ਦੋਵਾਂ ਦੀ ਹੱਤਿਆ ਕਰ ਦਿੱਤੀ ਅਤੇ ਮੌਕੇ ਤੋਂ ਫਰਾਰ ਹੋ ਕੇ ਆਪਣੀ ਰਿਹਾਇਸ਼ ਇੰਪਰੂਵਮੈਂਟ ਟਰੱਸਟ ਗੁਰਦਾਸਪੁਰ ਦੀ ਸਕੀਮ ਨੰਬਰ 7 'ਚ ਪਹੁੰਚ ਗਿਆ | ਘਟਨਾ ਦੀ ਸੂਚਨਾ ਮਿਲਣ 'ਤੇ ਜਦ ਪੁਲਿਸ ਨੇ ਕੁਆਰਟਰ ਦੀ ਘੇਰਾਬੰਦੀ ਕਰਕੇ ਉਸ ਨੰੂ ਆਤਮ ਸਮਰਪਣ ਕਰਨ ਲਈ ਕਿਹਾ ਤਾਂ ਉਸ ਨੇ ਕਿਹਾ ਕਿ ਉਹ ਮੀਡੀਆ ਸਾਹਮਣੇ ਆਤਮ ਸਮਰਪਣ ਕਰੇਗਾ, ਪਰ ਜਦੋਂ ਜ਼ਿਲ੍ਹੇ ਦਾ ਮੀਡੀਆ ਇਕੱਠਾ ਹੋਇਆ ਤਾਂ ਗੁਰਪ੍ਰੀਤ ਸਿੰਘ ਨੇ ਆਤਮ ਸਮਰਪਣ ਕਰਨ ਦੀ ਬਜਾਏ ਖੁਦ ਨੰੂ ਵੀ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ |

ਪਿਛਲੀ ਖ਼ਬਰ ਪ੍ਰਧਾਨ ਮੰਤਰੀ ਵਲੋਂ ਕਿਸਾਨ ਸਨਮਾਨ ਨਿਧੀ ਦੀ 21ਵੀਂ ਕਿਸ਼ਤ ਤਹਿਤ 18 ਹਜ਼ਾਰ ਕਰੋੜ ਜਾਰੀ <br/> ਅਗਲੀ ਖ਼ਬਰ ਆਂਧਰਾ ਪ੍ਰਦੇਸ਼ 'ਚ ਮੁਕਾਬਲੇ ਦੌਰਾਨ 7 ਨਕਸਲੀ ਹਲਾਕ-50 ਗਿ੍ਫ਼ਤਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।