13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਮੁੱਖ ਮੰਤਰੀ ਨੇ ਗੁਰੂ ਤੇਗ਼ ਬਹਾਦਰ ਜੀ ਦੇ ਚਰਨ ਛੋਹ ਪ੍ਰਾਪਤ 142 ਪਿੰਡਾਂ ਤੇ ਸ਼ਹਿਰਾਂ ਦੇ ਵਿਕਾਸ ਲਈ 71 ਕਰੋੜ ਦੇ ਚੈੱਕ ਵੰਡੇ

ਅਜੀਤ ਡੈਸਕ 21-11-2025

ਕਿਹਾ, ਸ਼ਰਧਾ ਤੇ ਸਤਿਕਾਰ ਵਜੋਂ ਪੰਜਾਬ ਸਰਕਾਰ ਨਿਭਾਅ ਰਹੀ ਹੈ ਆਪਣਾ ਫ਼ਰਜ਼
ਧੂਰੀ (ਸੰਗਰੂਰ), 20 ਨਵੰਬਰ (ਲਖਵੀਰ ਸਿੰਘ ਧਾਂਦਰਾ)–ਨੌਵੇਂ ਪਾਤਿਸ਼ਾਹ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰੂ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਸੂਬੇ ਦੇ 142 ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਲਈ 71 ਕਰੋੜ ਰੁਪਏ ਦੇ ਚੈੱਕ ਵੰਡੇ | ਇਥੇ ਚੈੱਕ ਸੌਂਪਣ ਮੌਕੇ ਇਸ ਨੂੰ ਪੰਜਾਬ ਸਰਕਾਰ ਦਾ ਨਿਮਾਣਾ ਉਪਰਾਲਾ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਗਰੂ ਸਾਹਿਬ ਜੀ ਦੀ ਸ਼ਹਾਦਤ, ਮਹਾਨ ਜੀਵਨ ਅਤੇ ਫ਼ਲਸਫ਼ੇ ਦੇ ਅੱਗੇ ਇਹ ਯਤਨ ਬਹੁਤ ਮਾਮੂਲੀ ਹਨ ਪਰ ਪੰਜਾਬ ਸਰਕਾਰ ਗੁਰੂ ਸਾਹਿਬ ਪ੍ਰਤੀ ਸ਼ਰਧਾ ਤੇ ਸਤਿਕਾਰ ਵਜੋਂ ਆਪਣਾ ਫ਼ਰਜ਼ ਨਿਭਾਅ ਰਹੀ ਹੈ | ਉਨ੍ਹਾਂ ਦੱਸਿਆ ਕਿ ਇਨ੍ਹਾਂ ਗਰਾਂਟਾਂ ਦੀ ਵਰਤੋਂ ਬੁਨਿਆਦੀ ਢਾਂਚੇ ਦੀ ਮਜ਼ਬੂਤੀ, ਸੰਗਤ ਲਈ ਸਹੂਲਤਾਂ, ਪਵਿੱਤਰ ਅਸਥਾਨਾਂ ਦੇ ਆਉਣ-ਜਾਣ ਵਾਲੇ ਰਸਤਿਆਂ ਦੀ ਦਿੱਖ ਸੰਵਾਰਨ ਅਤੇ ਹੋਰ ਲੋੜੀਂਦੇ ਵਿਕਾਸ ਕਾਰਜਾਂ ਲਈ ਕੀਤੀ ਜਾਵੇਗਾ ਤਾਂ ਕਿ ਇਨ੍ਹਾਂ ਪਿੰਡਾਂ ਤੇ ਸ਼ਹਿਰਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾ ਸਕੇ | ਮੁੱਖ ਮੰਤਰੀ ਵਲੋਂ ਅੱਜ ਦੇ ਸਮਾਗਮ ਵਿਚ ਮਾਲਵਾ, ਦੁਆਬਾ ਅਤੇ ਮਾਝਾ ਤੋਂ ਪਿੰਡਾਂ ਤੇ ਸ਼ਹਿਰ ਦੇ ਸਰਪੰਚਾਂ, ਕੌਂਸਲਰਾਂ ਤੇ ਹੋਰ ਚੁਣੇ ਹੋਏ ਨੁਮਾਇੰਦਿਆਂ ਨੂੰ ਚੈੱਕ ਸੌਂਪੇ ਗਏ | ਉਨ੍ਹਾਂ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਮਨਾਉਣਾ ਸਾਡੇ ਸਾਰਿਆਂ ਲਈ ਇਤਿਹਾਸਕ ਪਲ ਹਨ, ਜਿਨ੍ਹਾਂ ਨੇ ਮਨੁੱਖਤਾ ਦੀ ਰਾਖੀ ਲਈ ਅਦੁੱਤੀ ਸ਼ਹਾਦਤ ਦਿੱਤੀ | ਉਨ੍ਹਾਂ ਕਿਹਾ ਕਿ ਅਕਾਲ ਪੁਰਖ ਨੇ ਇਸ ਮਹਾਨ ਕਾਰਜ ਵਿਚ ਸੇਵਾ ਨਿਭਾਉਣ ਲਈ ਸੂਬਾ ਸਰਕਾਰ 'ਤੇ ਆਪਾਰ ਕਿ੍ਪਾ ਕੀਤੀ ਹੈ ਅਤੇ ਸਰਕਾਰ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ | ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਧੂਰੀ ਹਲਕੇ ਦੇ 17 ਪਿੰਡਾਂ ਵਿਚ 7.57 ਕਰੋੜ ਰੁਪਏ ਦੀ ਲਾਗਤ ਵਾਲੇ 38 ਵਿਕਾਸ ਕਾਰਜ ਲੋਕਾਂ ਨੂੰ ਸਮਰਪਿਤ ਕੀਤੇ | ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਡਾ. ਬਲਬੀਰ ਸਿੰਘ, ਹਰਦੀਪ ਸਿੰਘ ਮੁੰਡੀਆਂ ਅਤੇ ਬਰਿੰਦਰ ਕੁਮਾਰ ਗੋਇਲ ਤੋਂ ਇਲਾਵਾ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਇੰਚਾਰਜ ਮੁੱਖ ਮੰਤਰੀ ਕੈਂਪਸ, ਚੇਅਰਮੈਨ ਰਾਜਵੰਤ ਸਿੰਘ ਘੁੱਲੀ ਇੰਚਾਰਜ ਮੁੱਖ ਮੰਤਰੀ ਕੈਂਪਸ, ਅਸ਼ੋਕ ਕੁਮਾਰ ਲੱਖਾ ਚੇਅਰਮੈਨ ਗਊ ਸੇਵਾ ਕਮਿਸ਼ਨ ਪੰਜਾਬ, ਡਾ ਅਨਵਰ ਭਸੌੜ ਮੈਂਬਰ ਵਕਫ਼ ਬੋਰਡ ਪੰਜਾਬ, ਕੋਆਰਡੀਨੇਟਰ ਰਛਪਾਲ ਸਿੰਘ ਭੁੱਲਰਹੇੜੀ, ਗਗਨ ਜਵੰਧਾ ਭਸੋੜ ਪ੍ਰਧਾਨ ਟਰੱਕ ਯੂਨੀਅਨ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਰਾਜਪਾਲ ਕੋਲ ਬਿੱਲ ਨੂੰ ਹਮੇਸ਼ਾ ਲਈ ਰੋਕਣ ਦਾ ਹੱਕ ਨਹੀਂ-ਸੁਪਰੀਮ ਕੋਰਟ ਅਗਲੀ ਖ਼ਬਰ ਐਨ. ਆਰ. ਆਈ. ਦੇ ਬੰਦ ਪਏ ਘਰ ਅਤੇ ਮੈਰਿਜ ਪੈਲੇਸ 'ਚ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।