13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਈ.ਡੀ. ਵਲੋਂ ਰਾਬਰਟ ਵਾਡਰਾ ਖ਼ਿਲਾਫ਼ ਦੋਸ਼ ਪੱਤਰ ਦਾਖ਼ਲ

ਅਜੀਤ ਡੈਸਕ 21-11-2025
ਨਵੀਂ ਦਿੱਲੀ, 20 ਨਵੰਬਰ (ਪੀ. ਟੀ. ਆਈ.)-ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਕਾਂਗਰਸ ਦੀ ਸੰਸਦ ਮੈਂਬਰ ਪਿ੍ਅੰਕਾ ਗਾਂਧੀ ਵਾਡਰਾ ਦੇ ਪਤੀ ਰਾਬਰਟ ਵਾਡਰਾ ਵਿਰੁੱਧ ਯੂ.ਕੇ. ਆਧਾਰਿਤ ਹਥਿਆਰ ਸਲਾਹਕਾਰ ਸੰਜੇ ਭੰਡਾਰੀ ਨਾਲ ਜੁੜੇ ਇਕ ਹਵਾਲਾ ਰਾਸ਼ੀ ਮਾਮਲੇ ਵਿਚ ਦੋਸ਼ ਪੱਤਰ ਦਾਖਲ ਕੀਤਾ ਹੈ | ਉਨ੍ਹਾਂ ਦੱਸਿਆ ਕਿ ਇਥੇ ਇਕ ਵਿਸ਼ੇਸ਼ ਹਵਾਲਾ ਰਾਸ਼ੀ ਰੋਕਥਾਮ ਐਕਟ (ਪੀ.ਐਮ.ਐਲ.ਏ.) ਅਦਾਲਤ ਵਿਚ ਇਸਤਗਾਸਾ ਸ਼ਿਕਾਇਤ ਦਾਇਰ ਕੀਤੀ ਗਈ ਹੈ | ਰਾਬਰਟ ਵਾਡਰਾ ਵਿਰੁੱਧ ਇਹ ਹਵਾਲਾ ਰਾਸ਼ੀ ਮਾਮਲੇ 'ਚ ਦੂਜਾ ਦੋਸ਼ ਪੱਤਰ ਹੈ | ਇਸ ਸਾਲ ਜੁਲਾਈ ਵਿਚ ਹਰਿਆਣਾ ਦੇ ਸ਼ਿਕੋਹਪੁਰ ਵਿਚ ਇਕ ਜ਼ਮੀਨ ਸੌਦੇ ਵਿਚ ਕਥਿਤ ਬੇਨਿਯਮੀਆਂ ਨਾਲ ਜੁੜੇ ਇਕ ਹਵਾਲਾ ਰਾਸ਼ੀ ਮਾਮਲੇ ਵਿਚ ਈ.ਡੀ. ਵਲੋਂ ਵਾਡਰਾ ਖ਼ਿਲਾਫ਼ ਦੋਸ਼ ਪੱਤਰ ਦਾਖਲ ਕੀਤਾ ਗਿਆ ਸੀ |

ਪਿਛਲੀ ਖ਼ਬਰ ਭਾਰਤ-ਪਾਕਿ ਟਕਰਾਅ ਰੋਕਣ ਲਈ 350 ਫ਼ੀਸਦ ਟੈਰਿਫ ਦੀ ਦਿੱਤੀ ਸੀ ਧਮਕੀ-ਟਰੰਪ <br/> ਅਗਲੀ ਖ਼ਬਰ 'ਕਸ਼ਮੀਰ ਟਾਈਮਜ਼' ਦੇ ਜੰਮੂ ਦਫ਼ਤਰ 'ਚ ਛਾਪੇਮਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।