05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਭਾਈ ਜੈਤਾ ਜੀ ਯਾਦਗਾਰ ਦੇ ਪੂਰੇ ਖੇਤਰ ਨੂੰ ਪੰਜਾਬ ਵਿਧਾਨ ਸਭਾ ਕੰਪਲੈਕਸ ਵਜੋਂ ਮਨੋਨੀਤ ਕਰਨ ਦੇ ਹੁਕਮ

ਅਜੀਤ ਡੈਸਕ 22-11-2025
ਚੰਡੀਗੜ੍ਹ, 21 ਨਵੰਬਰ (ਵਿਕਰਮਜੀਤ ਸਿੰਘ ਮਾਨ)-ਸੂਬਾ ਸਰਕਾਰ ਵਲੋਂ ਸੋਲ੍ਹਵੀਂ ਪੰਜਾਬ ਵਿਧਾਨ ਸਭਾ ਦਾ 10ਵਾਂ (ਵਿਸ਼ੇਸ਼) ਇਜਲਾਸ ਸੋਮਵਾਰ, 24 ਨਵੰਬਰ ਨੂੰ ਦੁਪਹਿਰ 1.00 ਵਜੇ ਭਾਈ ਜੈਤਾ ਜੀ ਯਾਦਗਾਰ, ਸ੍ਰੀ ਅਨੰਦਪੁਰ ਸਾਹਿਬ, ਜ਼ਿਲ੍ਹਾ ਰੂਪਨਗਰ ਵਿਖੇ ਬੁਲਾਇਆ ਗਿਆ ਹੈ ਅਤੇ ਇਸ ਸੰਬੰਧ ਵਿਚ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਦੇ 10ਵੇਂ (ਵਿਸ਼ੇਸ਼) ਇਜਲਾਸ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਸਥਿਤ ਭਾਈ ਜੈਤਾ ਜੀ ਯਾਦਗਾਰ ਦੇ ਪੂਰੇ ਖੇਤਰ ਨੂੰ ਆਰਜ਼ੀ ਪੰਜਾਬ ਵਿਧਾਨ ਸਭਾ ਕੰਪਲੈਕਸ ਦੇ ਇਹਾਤੇ (ਪਰੀਸਿੰਕਟ) ਵਜੋਂ ਮਨੋਨੀਤ ਕਰਨ ਦੇ ਹੁਕਮ ਦਿੱਤੇ ਹਨ, ਜਿੱਥੇ ਸਦਨ ਦੀ ਕਾਰਵਾਈ ਸੰਬੰਧੀ ਸਾਰੇ ਨਿਯਮ ਲਾਗੂ ਹੋਣਗੇ | ਵਿਧਾਨ ਸਭਾ ਦੇ ਸਕੱਤਰ ਰਾਮਲੋਕ ਖਟਾਣਾ ਅਤੇ ਹੋਰ ਸੰਬੰਧਿਤ ਸਟਾਫ਼ ਇਜਲਾਸ ਦੀਆਂ ਤਿਆਰੀਆਂ 'ਚ ਜੁਟੇ ਹੋਏ ਹਨ, ਉੱਥੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੀ ਲਗਾਤਾਰ ਤਿਆਰੀਆਂ ਦਾ ਜਾਇਜ਼ਾ ਲੈ ਰਹੇ ਹਨ | ਇਸੇ ਤਹਿਤ ਸ੍ਰੀ ਅਨੰਦਪੁਰ ਸਾਹਿਬ ਸਥਿਤ ਭਾਈ ਜੈਤਾ ਜੀ ਯਾਦਗਾਰ ਦੇ ਪੂਰੇ ਖੇਤਰ ਨੂੰ ਆਰਜ਼ੀ ਪੰਜਾਬ ਵਿਧਾਨ ਸਭਾ ਕੰਪਲੈਕਸ ਵਜੋਂ ਮਨੋਨੀਤ ਕਰਨ ਦੇ ਸਪੀਕਰ ਵਲੋਂ ਹੁਕਮ ਦਿੱਤੇ ਗਏ ਹਨ |

ਪਿਛਲੀ ਖ਼ਬਰ ਗੁਰੂ ਤੇਗ ਬਹਾਦਰ ਜੀ ਨੇ ਮਨੁੱਖਤਾ ਲਈ ਸਰਬਉੱਚ ਕੁਰਬਾਨੀ ਦਿੱਤੀ-ਨਇਬ ਸਿੰਘ ਸੈਣੀ <br/> ਅਗਲੀ ਖ਼ਬਰ ਸ੍ਰੀ ਅਨੰਦਪੁਰ ਸਾਹਿਬ ਪੁੱਜ ਰਹੀ ਸੰਗਤ ਦੀ ਸਹੂਲਤ ਲਈ ਵੈੱਬਸਾਈਟ ਤੇ ਮੋਬਾਈਲ ਐਪ ਲਾਂਚ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।