05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

350 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਦਾਸਪੁਰ ਤੋਂ ਆਰੰਭ ਨਗਰ ਕੀਰਤਨ ਅਗਲੇ ਪੜਾਅ ਲਈ ਰਵਾਨਾ <br/>

ਅਜੀਤ ਡੈਸਕ 22-11-2025

ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹਾਦਤ ਮਨੁੱਖਤਾ ਦੇ ਇਤਿਹਾਸ 'ਚ ਵਿਲੱਖਣ ਤੇ ਇਤਿਹਾਸਕ ਘਟਨਾ-ਸੰਤ ਭੂਰੀ ਵਾਲੇ
ਅੰਮਿ੍ਤਸਰ, 21 ਨਵੰਬਰ (ਜਸਵੰਤ ਸਿੰਘ ਜੱਸ, ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਰਕਾਰ ਵਲੋਂ ਗੁਰੂ ਤੇਗ ਬਹਾਦਰ ਜੀ ਤੇ ਉਨ੍ਹਾਂ ਦੇ ਤਿੰਨ ਅਨਿੰ੍ਹਨ ਸਿੱਖਾਂ ਦੀ 350ਵੀਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਬੀਤੇ ਦਿਨ ਗੁਰਦਾਸਪੁਰ ਤੋਂ ਸ੍ਰੀ ਅਨੰਦਪੁਰ ਸਾਹਿਬ ਲਈ ਆਰੰਭ ਹੋਇਆ ਨਗਰ ਕੀਰਤਨ ਬੀਤੀ ਅੱਧੀ ਰਾਤ ਨੂੰ ਗੁਰੂ ਨਗਰੀ ਪੁੱਜ ਕੇ ਵਿਸ਼ਰਾਮ ਕਰਨ ਉਪਰੰਤ ਅੱਜ ਸਵੇਰੇ ਡੇਰਾ ਨਿਰਮਲੇ ਤਪੋਬਣ ਕਾਰ ਸੇਵਾ ਸੰਤ ਭੂਰੀ ਵਾਲਿਆਂ ਤੋਂ ਜੈਕਾਰਿਆਂ ਦੀ ਗੂੰਜ ਦੌਰਾਨ ਅਗਲੇ ਪੜਾਅ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋਇਆ | ਸੁੰਦਰ ਪਾਲਕੀ ਵਿਚ ਸੁਸ਼ੋਭਿਤ ਗੁਰੂ ਗ੍ਰੰਥ ਸਾਹਿਬ ਨੂੰ ਪੰਜਾਬ ਪੁਲਿਸ ਦੇ ਬੈਂਡ ਅਤੇ ਪੁਲਿਸ ਟੁਕੜੀ ਵਲੋਂ ਸਲਾਮੀ ਦਿੱਤੀ ਗਈ | ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਸਜੇ ਦੀਵਾਨ ਵਿਚ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ, ਬਾਬਾ ਸੁਖਵਿੰਦਰ ਸਿੰਘ, ਬਾਬਾ ਬਿਧੀ ਚੰਦ ਸੰਪਰਦਾਇ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰ ਸਿੰਘ, ਕਾਰ ਸੇਵਾ ਵਾਲੇ ਬਾਬਾ ਜਗਤਾਰ ਸਿੰਘ ਵਲੋਂ ਬਾਬਾ ਜਸਬੀਰ ਸਿੰਘ, ਬਾਬਾ ਸਤਿਨਾਮ ਸਿੰਘ ਕਾਰ ਸੇਵਾ ਗੁਰੂ ਕਾ ਬਾਗ, ਬਾਬਾ ਅਵਤਾਰ ਸਿੰਘ ਧੱਤਲ, ਗਿਆਨੀ ਕਰਨਬੀਰ ਸਿੰਘ, ਮਹੰਤ ਮਹਾਂਬੀਰ ਸਿੰਘ ਤਾਜੇਵਾਲ, ਮਹੰਤ ਵੈਦ ਅਮਰੀਕ ਸਿੰਘ, ਸੰਤ ਜ਼ੈਲ ਸਿੰਘ ਸ਼ਾਸਤਰੀ, ਮਹੰਤ ਸੁਖਚੈਨ ਸਿੰਘ, ਬਾਬਾ ਅਮਨਦੀਪ ਸਿੰਘ, ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ., ਵਿਧਾਇਕ ਤੇ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ: ਇੰਦਰਬੀਰ ਸਿੰਘ ਨਿੱਜਰ, ਸਰਵਨ ਸਿੰਘ ਧੁੰਨ ਅਤੇ ਡਾ. ਅਜੈ ਗੁਪਤਾ ਸਮੇਤ ਸੰਤਾਂ-ਮਹਾਂਪੁਰਸ਼ਾਂ ਤੇ ਸੰਗਤ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਸੰਤ ਭੂਰੀ ਵਾਲਿਆਂ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹਾਦਤ ਮਨੁੱਖਤਾ ਦੇ ਇਤਿਹਾਸ ਵਿਚ ਇਕ ਵਿਲੱਖਣ ਤੇ ਇਤਿਹਾਸਕ ਘਟਨਾ ਹੈ ਤੇ ਉਨ੍ਹਾਂ ਦਾ ਬਲੀਦਾਨ ਮਨੁੱਖਤਾ ਦੀ ਸੇਵਾ ਤੇ ਅਨਿਆਂ ਵਿਰੁੱਧ ਲੜਨ ਦੀ ਮੂੰਹ ਬੋਲਦੀ ਤਸਵੀਰ ਹੈ | ਉਨ੍ਹਾਂ ਕਿਹਾ ਕਿ ਨਵੀਂ ਪੀੜੀ ਨੂੰ ਇਸ ਗੌਰਵਮਈ ਵਿਰਸੇ ਤੋਂ ਜਾਣੂੰ ਕਰਵਾਉਣ ਲਈ ਸ਼ਤਾਬਦੀ ਸਮਾਗਮ ਮਨਾਉਣੇ ਸਾਡੇ ਲਈ ਮਾਣ ਵਾਲੀ ਗੱਲ ਹੈ | ਅੱਜ ਇਹ ਨਗਰ ਕੀਰਤਨ ਗੁ: ਸ਼ਹੀਦਗੰਜ ਸਾਹਿਬ ਚੌਕ, ਗਿਲਵਾਲੀ ਗੇਟ, ਖ਼ਜ਼ਾਨਾ ਗੇਟ ਤੇ ਝਬਾਲ ਰੋਡ ਤੋਂ ਹੁੰਦਾ ਹੋਇਆ ਗੁ: ਬੀੜ ਬਾਬਾ ਬੁੱਢਾ ਸਾਹਿਬ ਝਬਾਲ ਤੇ ਫਿਰ ਤਰਨ ਤਾਰਨ ਲਈ ਰਵਾਨਾ ਹੋਇਆ | ਨਗਰ ਕੀਰਤਨ ਵਿਚ ਗਤਕਾ ਪਾਰਟੀਆਂ ਨੇ ਸ਼ਸਤਰ ਕਲਾ ਦੇ ਜੌਹਰ ਦਿਖਾਏ | ਸੰਤ ਭੂਰੀ ਵਾਲਿਆਂ ਤੇ ਸ਼ਹਿਰ ਵਾਸੀਆਂ ਵਲੋਂ ਪੰਜ ਪਿਆਰੇ ਸਾਹਿਬਾਨ ਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ |
ਸ਼ਾਮਿਲ ਸ਼ਖਸੀਅਤਾਂ

ਇਸ ਤੋਂ ਪਹਿਲਾਂ ਨਗਰ ਕੀਰਤਨ ਦੇ ਤੜਕਸਾਰ ਗੋਲਡਨ ਗੇਟ ਵਿਖੇ ਪੁੱਜਣ 'ਤੇ ਵਿਧਾਇਕ ਡਾ: ਨਿੱਜਰ ਤੇ ਜੀਵਨਜੋਤ ਕੌਰ, ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਸਮੇਤ ਹੋਰ ਅਧਿਕਾਰੀਆਂ ਤੇ ਸੰਗਤਾਂ ਨੇ ਸਵਾਗਤ ਕੀਤਾ | ਨਗਰ ਕੀਰਤਨ 'ਚ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਅਮਨਦੀਪ ਕੌਰ, ਡੀ.ਸੀ.ਪੀ. ਜਗਜੀਤ ਸਿੰਘ ਵਾਲੀਆ, ਐੱਸ.ਡੀ.ਐੱਮ. ਗੁਰਸਿਮਰਨ ਸਿੰਘ ਢਿੱਲੋਂ ਤੇ ਅਮਨਪ੍ਰੀਤ ਸਿੰਘ, ਬਾਬਾ ਸੋਹਨ ਸਿੰਘ, ਬਾਬਾ ਗੁਰਨਾਮ ਸਿੰਘ ਭਿੰਡਰ, ਬਾਬਾ ਸਾਧਜੀ, ਸੁਖਬੀਰ ਸਿੰਘ ਮਾਹਲ, ਗੁਰਜੀਤ ਸਿੰਘ ਰੰਧਾਵਾ, ਰਵੀ ਸ਼ੇਰ ਸਿੰਘ ਖਾਲਸਾ, ਭਾਈ ਅਮਰਜੀਤ ਸਿੰਘ, ਕੁਲਦੀਪ ਸਿੰਘ ਪੰਡੋਰੀ, ਸੁੁਖਦੇਵ ਸਿੰਘ ਭੂਰਾ, ਗੁਰਸ਼ਰਨ ਸਿੰਘ ਛੀਨਾ, ਬਾਬਾ ਨਾਜਰ ਸਿੰਘ, ਬਾਬਾ ਕਰਨ ਸਿੰਘ ਆਦਿ ਵੀ ਹਾਜ਼ਰ ਸਨ | ਨਗਰ ਕੀਰਤਨ ਗੁ: ਬੀੜ ਬਾਬਾ ਬੁੱਢਾ ਸਾਹਿਬ (ਝਬਾਲ), ਤਰਨ ਤਾਰਨ, ਖਡੂਰ ਸਾਹਿਬ, ਗੋਇੰਦਵਾਲ, ਕਪੂਰਥਲਾ ਅਤੇ ਕਰਤਾਰਪੁਰ ਤੋਂ ਹੁੰਦਾ ਹੋਇਆ ਰਾਤ ਨੂੰ ਜਲੰਧਰ ਵਿਖੇ ਵਿਸ਼ਰਾਮ ਕਰੇਗਾ |

ਪਿਛਲੀ ਖ਼ਬਰ ਜੀ-20 'ਚ ਇਕ ਧਰਤੀ, ਇਕ ਪਰਿਵਾਰ ਤੇ ਇਕ ਭਵਿੱਖ 'ਤੇ ਭਾਰਤ ਦੇ ਦਿ੍ਸ਼ਟੀਕੋਣ ਨੂੰ ਪੇਸ਼ ਕਰਾਂਗਾ-ਮੋਦੀ ਅਗਲੀ ਖ਼ਬਰ ਸੁਪਰੀਮ ਕੋਰਟ ਨੇ ਐਸ.ਆਈ.ਆਰ. ਵਿਰੁੱਧ ਨਵੀਆਂ ਪਟੀਸ਼ਨਾਂ 'ਤੇ ਚੋਣ ਕਮਿਸ਼ਨ ਤੋਂ ਜਵਾਬ ਮੰਗਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।