05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਹਾਈ ਕੋਰਟ ਵਲੋਂ ਭਾਈ ਅੰਮਿ੍ਤਪਾਲ ਸਿੰਘ ਦੀ ਰਿਹਾਈ ਬਾਰੇ ਪੰਜਾਬ ਸਰਕਾਰ ਨੂੰ 1 ਹਫ਼ਤੇ 'ਚ ਫ਼ੈਸਲਾ ਲੈਣ ਦੇ ਨਿਰਦੇਸ਼ <br/>

ਅਜੀਤ ਡੈਸਕ 22-11-2025
ਚੰਡੀਗੜ੍ਹ, 21 ਨਵੰਬਰ (ਸੰਦੀਪ ਕੁਮਾਰ ਮਾਹਨਾ)-ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਗ੍ਰਹਿ ਵਿਭਾਗ ਨੂੰ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮਿ੍ਤਪਾਲ ਸਿੰਘ ਵਲੋਂ ਦਾਇਰ ਇਕ ਪ੍ਰੌਕਸੀ ਪਟੀਸ਼ਨ 'ਤੇ ਇਕ ਹਫ਼ਤੇ ਦੇ ਅੰਦਰ ਫ਼ੈਸਲਾ ਲੈਣ ਦਾ ਨਿਰਦੇਸ਼ ਦਿੱਤਾ ਹੈ, ਜਿਸ 'ਚ ਸੰਸਦ ਦੇ ਆਉਣ ਵਾਲੇ ਸਰਦ ਰੁੱਤ ਇਜਲਾਸ 'ਚ ਸ਼ਾਮਿਲ ਹੋਣ ਲਈ ਉਨ੍ਹਾਂ ਦੀ ਅਸਥਾਈ ਰਿਹਾਈ ਦੀ ਮੰਗ ਕੀਤੀ ਗਈ ਹੈ | ਅਦਾਲਤ ਨੇ ਕਿਹਾ ਕਿ ਜੇਕਰ ਸੰਭਵ ਹੋਵੇ ਤਾਂ ਸੰਸਦ ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ ਫ਼ੈਸਲਾ ਲਿਆ ਜਾਣਾ ਚਾਹੀਦਾ ਹੈ ਤੇ ਅੰਮਿ੍ਤਪਾਲ ਸਿੰਘ ਨੂੰ ਇਸ ਦੀ ਜਾਣਕਾਰੀ ਦਿੱਤੀ ਜਾਣੀ ਚਾਹੀਦੀ ਹੈ | ਚੀਫ਼ ਜਸਟਿਸ ਸ਼ੀਲ ਨਾਗੂ ਦੀ ਅਗਵਾਈ ਵਾਲੇ ਡਵੀਜ਼ਨ ਬੈਂਚ ਨੇ ਇਹ ਹੁਕਮ ਅੰਮਿ੍ਤਪਾਲ ਸਿੰਘ ਵਲੋਂ ਦਾਇਰ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਦਿੱਤਾ, ਜਿਸ 'ਚ 1 ਤੋਂ 19 ਦਸੰਬਰ ਤੱਕ ਚੱਲਣ ਵਾਲੇ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਸ਼ਾਮਿਲ ਹੋਣ ਦੀ ਇਜਾਜ਼ਤ ਮੰਗੀ ਗਈ ਸੀ | ਅੰਮਿ੍ਤਪਾਲ ਸਿੰਘ ਇਸ ਸਮੇਂ ਰਾਸ਼ਟਰੀ ਸੁਰੱਖਿਆ ਐਕਟ (ਐਨ.ਐਸ.ਏ.) ਤਹਿਤ ਅਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ੍ਹ 'ਚ ਬੰਦ ਹੈ | ਅੰਮਿ੍ਤਪਾਲ ਸਿੰਘ ਨੇ ਅਦਾਲਤ ਨੂੰ ਦੱਸਿਆ ਕਿ ਉਹ ਐਨ.ਐਸ.ਏ. ਦੀ ਧਾਰਾ 15 ਤਹਿਤ ਅੰਤਰਿਮ ਰਿਹਾਈ ਜਾਂ ਪੈਰੋਲ ਦੀ ਮੰਗ ਕਰਦਾ ਹੈ ਤਾਂ ਜੋ ਉਹ ਸੰਸਦ 'ਚ ਆਪਣੇ ਹਲਕੇ ਦੇ ਮੁੱਦੇ ਉਠਾ ਸਕੇ | ਬਦਲਵੇਂ ਤੌਰ 'ਤੇ ਅੰਮਿ੍ਤਪਾਲ ਨੇ ਸਰਕਾਰ ਨੂੰ ਬੇਨਤੀ ਕੀਤੀ ਹੈ ਕਿ ਸੰਸਦ 'ਚ ਉਸ ਦੀ ਨਿੱਜੀ ਮੌਜੂਦਗੀ ਨੂੰ ਯਕੀਨੀ ਬਣਾਉਣ ਲਈ ਜ਼ਰੂਰੀ ਪ੍ਰਬੰਧ ਕੀਤੇ ਜਾਣ |

ਪਿਛਲੀ ਖ਼ਬਰ ਸੰਗਤ ਲਈ ਸਾਰੀਆਂ ਸਹੂਲਤਾਂ ਸਮੇਂ ਸਿਰ ਉਪਲਬਧ ਕਰਵਾਉਣ ਅਧਿਕਾਰੀ-ਬੈਂਸ ਅਗਲੀ ਖ਼ਬਰ ਮੈਕਸੀਕੋ ਦੀ ਫਾਤਿਮਾ ਬੋਸ਼ ਬਣੀ ਮਿਸ ਯੂਨੀਵਰਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।