26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-12-2025

ਮੁੱਖ ਮੰਤਰੀ ਵਲੋਂ ਜਪਾਨੀ ਉਦਯੋਗਪਤੀਆਂ ਨੂੰ ਪੰਜਾਬ 'ਚ ਨਿਵੇਸ਼ ਕਰਨ ਦਾ ਸੱਦਾ

ਅਜੀਤ ਡੈਸਕ 03-12-2025

ਕਿਹਾ, ਆਧੁਨਿਕ ਉਦਯੋਗ, ਤਕਨਾਲੋਜੀ ਤੇ ਵਿਸ਼ਵ ਵਿਆਪੀ ਸਹਿਯੋਗ ਲਈ ਮੋਹਰੀ ਕੇਂਦਰ ਬਣ ਰਿਹੈ ਸੂਬਾ
ਚੰਡੀਗੜ੍ਹ, 2 ਦਸੰਬਰ (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜਾਪਾਨ ਦੇ ਕਾਰੋਬਾਰੀ ਦਿੱਗਜ਼ਾਂ ਅੱਗੇ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਵਜੋਂ ਪੇਸ਼ ਕਰਦਿਆਂ ਉਨ੍ਹਾਂ ਨੂੰ ਆਪਣੇ ਕਾਰੋਬਾਰ ਦੇ ਵਿਸਥਾਰ ਲਈ ਸੂਬੇ 'ਚ ਨਿਵੇਸ਼ ਦਾ ਸੱਦਾ ਦਿੱਤਾ | ਆਪਣੀ ਜਾਪਾਨ ਫੇਰੀ ਦੇ ਪਹਿਲੇ ਦਿਨ ਮੁੱਖ ਮੰਤਰੀ ਨੇ ਜੇ.ਬੀ.ਆਈ.ਸੀ., ਆਈਸਨ ਇੰਡਸਟਰੀ, ਯਾਮਾਹਾ, ਹੌਂਡਾ ਮੋਟਰ, ਜੇ.ਆਈ.ਸੀ.ਏ. ਦੱਖਣੀ ਏਸ਼ੀਆ ਵਿਭਾਗ ਦੇ ਡਾਇਰੈਕਟਰ ਜਨਰਲ, ਟੋਰੇ ਇੰਡਸਟਰੀਜ਼, ਪਾਰਲੀਮੈਂਟਰੀ ਵਾਈਸ-ਮਨਿਸਟਰ ਆਫ਼ ਇਕਾਨਮੀ, ਵਪਾਰ ਤੇ ਉਦਯੋਗ, ਫੁਜਿਤਸੂ ਲਿਮਟਿਡ ਤੇ ਹੋਰਾਂ ਨਾਲ ਗੱਲਬਾਤ ਕੀਤੀ | ਵਿਚਾਰ-ਵਟਾਂਦਰੇ ਦÏਰਾਨ ਮੁੱਖ ਮੰਤਰੀ ਨੇ ਐਡਵਾਂਸਡ ਮੈਨੂਫੈਕਚਰਿੰਗ, ਮੋਬਿਲਟੀ, ਇਲੈਕਟ੍ਰਾਨਿਕਸ, ਫੂਡ ਪ੍ਰੋਸੈਸਿੰਗ, ਨਵਿਆਉਣਯੋਗ ਊਰਜਾ ਅਤੇ ਗਲੋਬਲ ਸਰਵਿਸਿਜ਼ ਵਰਗੇ ਪ੍ਰਮੁੱਖ ਖੇਤਰਾਂ 'ਚ ਜਾਪਾਨ ਨਾਲ ਰਣਨੀਤਕ ਸਮਝੌਤੇ ਦੀ ਇੱਛਾ ਪ੍ਰਗਟਾਈ ¢ ਉਨ੍ਹਾਂ ਨੇ ਜਾਪਾਨੀ ਕੰਪਨੀਆਂ ਨੂੰ ਸੂਬੇ 'ਚ ਉੱਭਰ ਰਹੀਆਂ ਨਵੀਆਂ ਸੰਭਾਵਨਾਵਾਂ ਦੀ ਪੜਚੋਲ ਦਾ ਸੱਦਾ ਦਿੰਦਿਆਂ ਕਿਹਾ ਕਿ ਪੰਜਾਬ ਦਾ ਭਵਿੱਖ ਇਨ੍ਹਾਂ ਖੇਤਰਾਂ ਦੀਆਂ ਜ਼ਰੂਰਤਾਂ ਅਨੁਸਾਰ ਨਵਾਂ ਰੂਪ ਲੈ ਰਿਹਾ ਹੈ | ਮੁੱਖ ਮੰਤਰੀ ਨੇ ਨਿਵੇਸ਼ਕਾਂ ਨੂੰ 13-15 ਮਾਰਚ, 2026 ਨੂੰ ਆਈ.ਐਸ.ਬੀ ਮੋਹਾਲੀ ਕੈਂਪਸ ਪੰਜਾਬ ਵਿਖੇ ਹੋਣ ਵਾਲੇ 6ਵੇਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 'ਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ | ਮੁੱਖ ਮੰਤਰੀ ਨੇ ਕਿਹਾ ਕਿ ਇਹ ਸੰਮੇਲਨ ਪੰਜਾਬ ਦੀ ਤਰੱਕੀ ਨੂੰ ਦਰਸਾਉਂਦਾ ਹੈ, ਜੋ ਵੱਡੇ ਕਾਰੋਬਾਰੀ ਦਿੱਗਜ਼ਾਂ ਨੂੰ ਇੱਕ ਮੰਚ 'ਤੇ ਲਿਆ ਕੇ ਭਾਈਵਾਲੀ ਅਤੇ ਸਹਿਯੋਗ ਦੇ ਨਵੇਂ ਮੌਕੇ ਪੇਸ਼ ਕਰੇਗਾ¢ ਉਨ੍ਹਾਂ ਦੁਹਰਾਇਆ ਕਿ ਪੰਜਾਬ ਅਤੇ ਜਾਪਾਨ ਵਿਸ਼ਵਾਸ, ਗੁਣਵੱਤਾ ਅਤੇ ਲੰਬੇ ਸਮੇਂ ਦੀ ਵਚਨਬੱਧਤਾ ਨਾਲ ਡੂੰਘੇ ਵਪਾਰਕ ਸੰਬੰਧਾਂ ਦੀ ਸਮਰੱਥਾ ਰੱਖਦੇ ਹਨ ਅਤੇ ਸੂਬਾ ਸਰਕਾਰ ਇਨ੍ਹਾਂ ਸੰਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਪੂਰੀ ਤਰ੍ਹਾਂ ਸਮਰਪਿਤ ਹੈ | ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਮਜ਼ਬੂਤ ਆਰਥਿਕ ਅਤੇ ਸੱਭਿਆਚਾਰਕ ਸੰਬੰਧਾਂ ਰਾਹੀਂ ਵਿਕਾਸ ਤੇ ਖ਼ੁਸ਼ਹਾਲੀ ਦਾ ਸਾਂਝਾ ਭਵਿੱਖ ਸਿਰਜਣ ਲਈ ਵਚਨਬੱਧ ਹੈ | ਸੂਬੇ ਨੇ ਹਮੇਸ਼ਾ ਭਾਰਤ ਦੇ ਵਿਕਾਸ 'ਚ ਖ਼ਾਸ ਕਰਕੇ ਦੇਸ਼ ਨੂੰ ਅਨਾਜ ਉਤਪਾਦਨ ਵਿਚ ਸਵੈ-ਨਿਰਭਰ ਬਣਾਉਣ ਲਈ ਵੱਡੀ ਭੂਮਿਕਾ ਨਿਭਾਈ ਹੈ | ਉਨ੍ਹਾਂ ਕਿਹਾ ਕਿ ਅੱਜ ਪੰਜਾਬ ਆਧੁਨਿਕ ਉਦਯੋਗ, ਤਕਨਾਲੋਜੀ ਅਤੇ ਵਿਸ਼ਵ-ਵਿਆਪੀ ਸਹਿਯੋਗ ਲਈ ਇੱਕ ਮੋਹਰੀ ਕੇਂਦਰ ਬਣਨ ਦੀ ਦਿਸ਼ਾ 'ਚ ਨਵੇਂ ਦਿ੍ਸ਼ਟੀਕੋਣ ਨਾਲ ਅੱਗੇ ਵਧ ਰਿਹਾ ਹੈ | ਜਾਪਾਨੀ ਉਦਯੋਗ ਨਾਲ ਪੰਜਾਬ ਦੇ ਮਜ਼ਬੂਤ ਅਤੇ ਉਸਾਰੂ ਸੰਬੰਧਾਂ ਦੀ ਵਕਾਲਤ ਕਰਦਿਆਂ ਮੁੱਖ ਮੰਤਰੀ ਨੇ ਜਾਪਾਨੀ ਕੰਪਨੀਆਂ ਨੂੰ ਪੰਜਾਬ ਦੇ ਬਦਲਦੇ ਉਦਯੋਗਿਕ ਮਾਹÏਲ ਦੇ ਅਗਲੇ ਪੜਾਅ ਦਾ ਹਿੱਸਾ ਬਣਨ ਦਾ ਨਿੱਘਾ ਸੱਦਾ ਦਿੱਤਾ | ਮੁੱਖ ਮੰਤਰੀ ਨੇ ਕਿਹਾ ਕਿ ਜਾਪਾਨੀ ਕੰਪਨੀਆਂ ਨੇ ਆਪਣੇ ਕਾਰੋਬਾਰ ਨਾਲ ਪੰਜਾਬ 'ਚ ਪਹਿਲਾਂ ਹੀ ਵੱਡੀ ਸਫ਼ਲਤਾ ਦਰਜ ਕੀਤੀ ਹੈ ਅਤੇ ਹੁਣ ਇਥੋਂ ਦੀਆਂ ਹੋਰ ਨਾਮੀ ਕੰਪਨੀਆਂ ਨੇ ਪੰਜਾਬ 'ਚ ਨਿਵੇਸ਼ ਲਈ ਆਪਣਾ ਵਿਸ਼ਵਾਸ ਅਤੇ ਰੁਚੀ ਦਿਖਾਈ ਹੈ | ਇਸ ਦÏਰਾਨ ਮੁੱਖ ਮੰਤਰੀ ਵਲੋਂ ਨਿਵੇਸ਼ ਲਈ ਦਿੱਤੇ ਨਿੱਘੇ ਸੱਦੇ ਪ੍ਰਤੀ ਜਾਪਾਨੀ ਕੰਪਨੀਆਂ ਨੇ ਪੰਜਾਬ 'ਚ ਨਿਵੇਸ਼ ਦੀ ਡੂੰਘੀ ਦਿਲਚਸਪੀ ਦਿਖਾਈ | ਇਸ ਮੌਕੇ ਮੁੱਖ ਮੰਤਰੀ ਨੇ ਸੂਬਾ ਸਰਕਾਰ ਵਲੋਂ ਜਾਪਾਨੀ ਨਿਵੇਸ਼ਕਾਂ ਨੂੰ ਹਰ ਪੱਖੋਂ ਪੂਰਾ ਸਮਰਥਨ ਅਤੇ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਅਤੇ ਕਿਹਾ ਕਿ ਸੂਬੇ 'ਚ ਉਦਯੋਗਿਕ ਵਿਕਾਸ ਨੂੰ ਹੋਰ ਹੁਲਾਰਾ ਦੇਣਾ ਸਮੇਂ ਦੀ ਲੋੜ ਹੈ |

ਪਿਛਲੀ ਖ਼ਬਰ ਚੋਣ ਸੁਧਾਰਾਂ 'ਤੇ ਚਰਚਾ ਲਈ ਰਾਜ਼ੀ ਹੋਈ ਸਰਕਾਰ ਅਗਲੀ ਖ਼ਬਰ ਲਾਜ਼ਮੀ ਨਹੀਂ ਹੋਵੇਗਾ 'ਸੰਚਾਰ ਸਾਥੀ' ਐਪ ਰੱਖਣਾ-ਕੇਂਦਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।