ਨਵੀਂ ਦਿੱਲੀ, 2 ਦਸੰਬਰ (ਜਗਤਾਰ ਸਿੰਘ)-ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਭਾਰਤ ਵਿੱਚ ਰਹਿ ਰਹੇ ਰੋਹਿੰਗਿਆ ਦੀ ਕਾਨੂੰਨੀ ਸਥਿਤੀ ਬਾਰੇ ਤਿੱਖੇ ਸਵਾਲ ਉਠਾਏ ਅਤੇ ਪੁੱਛਿਆ ਕਿ ਕੀ ਘੁਸਪੈਠੀਆਂ ਦਾ ਲਾਲ ਕਾਰਪੈੱਟ 'ਤੇ ਸਵਾਗਤ ਕੀਤਾ ਜਾਣਾ ਚਾਹੀਦਾ ਹੈ ਜਦੋਂ ਕਿ ਦੇਸ਼ ਦੇ ਆਪਣੇ ਨਾਗਰਿਕ ਗਰੀਬੀ ਨਾਲ ਜੂਝ ਰਹੇ ਹਨ¢ਚੀਫ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਜੋਇਮਲਿਆ ਬਾਗਚੀ ਦੀ ਬੈਂਚ ਨੇ ਇਹ ਤਿੱਖੀਆਂ ਟਿੱਪਣੀਆਂ ਮਨੁੱਖੀ ਅਧਿਕਾਰ ਕਾਰਕੁਨ ਰੀਤਾ ਮਨਚੰਦਾ ਦੁਆਰਾ ਦਾਇਰ ਹੈਬੀਅਸ ਕਾਰਪਸ ਪਟੀਸ਼ਨ ਦੀ ਸੁਣਵਾਈ ਦÏਰਾਨ ਕੀਤੀਆਂ, ਜਿਸ ਵਿੱਚ ਦੋਸ਼ ਲਗਾਇਆ ਗਿਆ ਸੀ ਕਿ ਕੁਝ ਰੋਹਿੰਗਿਆ ਇੱਥੇ ਅਧਿਕਾਰੀਆਂ ਦੀ ਹਿਰਾਸਤ ਵਿੱਚੋਂ ਗਾਇਬ ਹੋ ਗਏ | ਹੁਣ, ਮਾਮਲੇ ਦੀ ਸੁਣਵਾਈ 16 ਦਸੰਬਰ ਤੱਕ ਮੁਲਤਵੀ ਕਰ ਦਿੱਤੀ ਗਈ ਹੈ¢ ਵਕੀਲ ਨੇ ਦੋਸ਼ ਲਗਾਇਆ ਕਿ ਕੁਝ ਰੋਹਿੰਗਿਆ ਨੂੰ ਦਿੱਲੀ ਪੁਲਿਸ ਨੇ ਮਈ ਵਿੱਚ ਚੁੱਕਿਆ ਸੀ ਅਤੇ ਉਨ੍ਹਾਂ ਦੇ ਠਿਕਾਣਿਆਂ ਬਾਰੇ ਕੋਈ ਜਾਣਕਾਰੀ ਨਹੀਂ ਸੀ¢ ਸੀ ਜੇ ਆਈ ਨੇ ਪੁੱਛਿਆ ਕਿ ਜੇਕਰ ਉਨ੍ਹਾਂ ਕੋਲ ਭਾਰਤ ਵਿੱਚ ਰਹਿਣ ਦਾ ਕਾਨੂੰਨੀ ਦਰਜਾ ਨਹੀਂ ਹੈ, ਜੇਕਰ ਤੁਸੀਂ ਘੁਸਪੈਠੀਏ ਹੋ, ਤਾਂ ਉੱਤਰੀ ਭਾਰਤ ਵੱਲ ਸਾਡੀ ਸਰਹੱਦ ਬਹੁਤ ਸੰਵੇਦਨਸ਼ੀਲ ਹੈ¢ ਜੇਕਰ ਕੋਈ ਘੁਸਪੈਠੀਆ ਆਉਂਦਾ ਹੈ, ਤਾਂ ਕੀ ਅਸੀਂ ਉਨ੍ਹਾਂ ਦਾ ਲਾਲ ਕਾਰਪੈੱਟ ਵਿਛਾ ਕੇ ਸਵਾਗਤ ਕਰਦੇ ਹਾਂ ਅਤੇ ਕਹਿੰਦੇ ਹਾਂ ਕਿ ਅਸੀਂ ਉਨ੍ਹਾਂ ਨੂੰ ਸਾਰੀਆਂ ਸਹੂਲਤਾਂ ਪ੍ਰਦਾਨ ਕਰਨਾ ਚਾਹੁੰਦੇ ਹਾਂ? ਉਨ੍ਹਾਂ ਅੱਗੇ ਪੁੱਛਿਆ ਕਿ ਉਨ੍ਹਾਂ ਨੂੰ ਵਾਪਸ ਭੇਜਣ ਵਿੱਚ ਕੀ ਸਮੱਸਿਆ ਹੈ?