26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-12-2025

ਕੈਨੇਡਾ 'ਚ ਪੰਜਾਬੀ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ <br/>

ਅਜੀਤ ਡੈਸਕ 03-12-2025
ਐਬਟਸਫੋਰਡ, 2 ਦਸੰਬਰ (ਗੁਰਦੀਪ ਸਿੰਘ ਗਰੇਵਾਲ)-ਕੈਨੇਡਾ ਦੇ ਬਿ੍ਟਿਸ਼ ਕੋਲੰਬੀਆ ਸੂਬੇ ਦੇ ਸ਼ਹਿਰ ਚਿਲਾਬੈਕ ਨਿਵਾਸੀ ਪੰਜਾਬੀ ਨੌਜਵਾਨ ਜਸਕਰਨ ਸਿੰਘ ਬੜਿੰਗ ਦੀ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ | ਉਹ 26 ਵਰਿ੍ਹਆਂ ਦਾ ਸੀ | ਜਾਂਚ ਏਜੰਸੀ ਇੰਟੈਗਰੇਟਿਡ ਹੋਮੋਸਾਈਡ ਇਨਵੈਸਟੀਗੇਸ਼ਨ ਟੀਮ ਵਲੋਂ ਜਾਰੀ ਕੀਤੇ ਗਏ ਬਿਆਨ 'ਚ ਦੱਸਿਆ ਗਿਆ ਹੈ ਕਿ ਪੁਲਿਸ ਨੂੰ ਰਾਤ 11:40 ਵਜੇ ਸੂਚਨਾ ਮਿਲੀ ਸੀ ਕਿ 152 ਸਟਰੀਟ 'ਤੇ 104 ਐਵੇਨਿਊ ਨੇੜੇ ਗੋਲੀ ਚੱਲਣ ਦੀ ਘਟਨਾ ਵਾਪਰੀ ਹੈ, ਪੁਲਿਸ ਤੁਰੰਤ ਜਦੋਂ ਘਟਨਾ ਸਥਾਨ 'ਤੇ ਪਹੁੰਚੀ ਤਾਂ ਉਥੇ ਇਕ ਨੌਜਵਾਨ ਗੰਭੀਰ ਜ਼ਖ਼ਮੀ ਹਾਲਤ ਵਿਚ ਪਿਆ ਸੀ, ਜਿਸ ਦੇ ਗੋਲੀਆਂ ਲੱਗੀਆਂ ਸਨ | ਪੈਰਾਮੈਡਕਾਂ ਵਲੋਂ ਉਸਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਗਈ, ਪਰ ਉਸਦੀ ਮੌਕੇ 'ਤੇ ਹੀ ਮੌਤ ਹੋ ਗਈ | ਪੁਲਿਸ ਦਾ ਮੰਨਣਾ ਹੈ ਕਿ ਇਹ ਮਿੱਥ ਕੇ ਕੀਤਾ ਗਿਆ ਕਤਲ ਜਾਪਦਾ ਹੈ | ਪੁਲਿਸ ਦਾ ਇਹ ਵੀ ਕਹਿਣਾ ਹੈ ਕਿ ਜਸਕਰਨ ਸਿੰਘ ਗ਼ਲਤ ਗਤੀਵਿਧੀਆਂ ਵਿਚ ਸ਼ਾਮਿਲ ਸੀ, ਪੁਲਿਸ ਘਟਨਾ ਦੀ ਜਾਂਚ ਕਰ ਰਹੀ ਹੈ |

ਪਿਛਲੀ ਖ਼ਬਰ ਕਾਂਗਰਸ ਹਾਈਕਮਾਨ ਦੇ ਫ਼ੈਸਲੇ ਨਾਲ ਸ਼ਿਵਕੁਮਾਰ ਮੁੱਖ ਮੰਤਰੀ ਬਣਨਗੇ-ਸਿੱਧਾਰਮਈਆ <br/> ਅਗਲੀ ਖ਼ਬਰ 'ਆਪ੍ਰੇਸ਼ਨ ਸੰਧੂਰ' ਅਜੇ ਵੀ ਜਾਰੀ ਹੈ-ਜਲ ਸੈਨਾ ਮੁਖੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।