26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-12-2025

ਅਭੈ ਸਿੰਘ ਚੌਟਾਲਾ ਵਲੋਂ ਹਾਈ ਕੋਰਟ 'ਚ ਪਟੀਸ਼ਨ ਦਾਇਰ-ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਮੰਗੀ

ਅਜੀਤ ਡੈਸਕ 03-12-2025

ਗੈਂਗਸਟਰਾਂ ਵਲੋਂ ਜਾਨੋਂ ਮਾਰਨ ਦੀਆਂ ਧਮਕੀਆਂ ਦਾ ਦਿੱਤਾ ਹਵਾਲਾ
ਚੰਡੀਗੜ੍ਹ, 2 ਦਸੰਬਰ (ਸੰਦੀਪ ਕੁਮਾਰ ਮਾਹਨਾ)-ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੀਨੀਅਰ ਇਨੈਲੋ ਆਗੂ ਅਤੇ ਸਾਬਕਾ ਵਿਧਾਇਕ ਅਭੈ ਸਿੰਘ ਚੌਟਾਲਾ ਵਲੋਂ ਦਾਇਰ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਕੇਂਦਰ ਅਤੇ ਹਰਿਆਣਾ ਸਰਕਾਰ ਨੂੰ 16 ਦਸੰਬਰ ਲਈ ਨੋਟਿਸ ਜਾਰੀ ਕੀਤਾ ਹੈ ਅਤੇ ਉਨ੍ਹਾਂ ਤੋਂ ਜਵਾਬ ਮੰਗਿਆ ਹੈ | ਚੌਟਾਲਾ ਨੇ ਅੰਤਰਰਾਸ਼ਟਰੀ ਗੈਂਗਸਟਰਾਂ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਦਾ ਹਵਾਲਾ ਦਿੰਦੇ ਹੋਏ ਪਟੀਸ਼ਨ ਦਾਇਰ ਕੀਤੀ ਹੈ | ਪਟੀਸ਼ਨ 'ਚ ਉਨ੍ਹਾਂ ਸੀ.ਆਰ.ਪੀ.ਐਫ. ਵਰਗੀ ਕੇਂਦਰੀ ਏਜੰਸੀ ਤੋਂ ਜ਼ੈੱਡ-ਪਲੱਸ ਜਾਂ ਜ਼ੈੱਡ-ਸ਼੍ਰੇਣੀ ਦੀ ਸੁਰੱਖਿਆ ਦੀ ਮੰਗ ਕੀਤੀ ਹੈ | ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਇਨੈਲੋ ਦੇ ਸੂਬਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਨਫੇ ਸਿੰਘ ਰਾਠੀ ਦੀ ਹੱਤਿਆ ਤੋਂ ਬਾਅਦ ਉਨ੍ਹਾਂ ਦੇ ਵਿਰੁੱਧ ਧਮਕੀ ਦਾ ਪੱਧਰ ਹੋਰ ਵਧ ਗਿਆ ਹੈ | ਪਟੀਸ਼ਨ 'ਚ ਕਿਹਾ ਗਿਆ ਹੈ ਕਿ ਸੂਬਾ ਸਰਕਾਰ ਨੂੰ ਅੰਤਰਰਾਸ਼ਟਰੀ ਅਤੇ ਰਾਸ਼ਟਰੀ ਗੈਂਗਸਟਰਾਂ ਵਲੋਂ ਪੈਦਾ ਕੀਤੇ ਜਾ ਰਹੇ ਲਗਾਤਾਰ, ਅਸਲ ਅਤੇ ਗੰਭੀਰ ਖਤਰਿਆਂ ਬਾਰੇ ਕਈ ਵਾਰ ਸੂਚਿਤ ਕੀਤਾ ਗਿਆ ਸੀ ਪਰ ਇਸ ਦੇ ਬਾਵਜੂਦ ਸਰਕਾਰ ਨੇ 'ਕਿਸੇ ਵੀ ਪੱਧਰ 'ਤੇ ਕੋਈ ਕਾਰਵਾਈ ਨਹੀਂ ਕੀਤੀ |' ਪਟੀਸ਼ਨ ਵਿਚ ਦਲੀਲ ਦਿੱਤੀ ਗਈ ਹੈ ਕਿ ਸੰਵਿਧਾਨ ਦੀ ਧਾਰਾ 21 ਦੇ ਤਹਿਤ ਜੀਵਨ ਦੀ ਸੁਰੱਖਿਆ ਸੂਬੇ ਦਾ ਇਕ ਬੁਨਿਆਦੀ ਫਰਜ਼ ਹੈ ਅਤੇ ਇਸ ਲਈ ਉਨ੍ਹਾਂ ਨੂੰ ਕੇਂਦਰੀ ਸੁਰੱਖਿਆ ਦਾ ਉੱਚਤਮ ਪੱਧਰ ਦਿੱਤਾ ਜਾਣਾ ਚਾਹੀਦਾ ਹੈ | ਚੌਟਾਲਾ ਨੇ ਕਿਹਾ ਕਿ 'ਖਾਸ , ਵਾਰ-ਵਾਰ ਅਤੇ ਜ਼ਰੂਰੀ' ਬੇਨਤੀਆਂ ਦੇ ਬਾਵਜੂਦ, ਗ੍ਰਹਿ ਵਿਭਾਗ ਨੇ ਉਨ੍ਹਾਂ ਦੀ ਪਟੀਸ਼ਨ 'ਤੇ ਵਿਚਾਰ ਨਹੀਂ ਕੀਤਾ, ਜਿਸ ਕਾਰਨ ਉਨ੍ਹਾਂ ਨੂੰ ਹਾਈ ਕੋਰਟ ਦਾ ਦਰਵਾਜ਼ਾ ਖੜਕਾਉਣਾ ਪਿਆ |

ਪਿਛਲੀ ਖ਼ਬਰ ਮੁੱਖ ਮੰਤਰੀ ਵਲੋਂ ਏਡੋਗਾਵਾ ਗਾਂਧੀ ਪਾਰਕ ਵਿਖੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਅਗਲੀ ਖ਼ਬਰ ਕਾਂਗਰਸ ਹਾਈਕਮਾਨ ਦੇ ਫ਼ੈਸਲੇ ਨਾਲ ਸ਼ਿਵਕੁਮਾਰ ਮੁੱਖ ਮੰਤਰੀ ਬਣਨਗੇ-ਸਿੱਧਾਰਮਈਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।