ਮੁੱਖ ਮੰਤਰੀ ਵਲੋਂ ਏਡੋਗਾਵਾ ਗਾਂਧੀ ਪਾਰਕ ਵਿਖੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ
ਅਜੀਤ ਡੈਸਕ
03-12-2025
ਜਾਪਾਨ ਦੇ ਦੌਰੇ ਦੇ ਪਹਿਲੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਨੇ ਟੋਕੀਓ ਦੇ ਏਡੋਗਾਵਾ ਗਾਂਧੀ ਪਾਰਕ ਵਿਖੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ | ਮੁੱਖ ਮੰਤਰੀ ਨੇ ਕਿਹਾ ਕਿ ਮਹਾਤਮਾ ਗਾਂਧੀ ਸ਼ਾਇਦ ਦੁਨੀਆ ਭਰ 'ਚ ਅਜਿਹੇ ਇਕਲੌਤੇ ਨੇਤਾ ਸਨ, ਜਿਨ੍ਹਾਂ ਨੇ ਅਹਿੰਸਾ ਤੇ ਸ਼ਾਂਤੀ ਦੀ ਵਿਚਾਰਧਾਰਾ ਰਾਹੀਂ ਆਜ਼ਾਦੀ ਦੀ ਲੜਾਈ ਜਿੱਤੀ | ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ, ਵਿਸ਼ੇਸ਼ ਕਰਕੇ ਨੌਜਵਾਨਾਂ ਨੂੰ, ਅਹਿੰਸਾ, ਸਦਭਾਵਨਾ ਤੇ ਸ਼ਾਂਤੀ ਦੇ ਸਿਧਾਂਤਾਂ ਨੂੰ ਅਪਣਾ ਕੇ ਰਾਸ਼ਟਰ ਪਿਤਾ ਵਲੋਂ ਦਰਸਾਏ ਮਨੁੱਖਤਾ-ਪੱਖੀ ਫਲਸਫ਼ੇ ਨੂੰ ਜੀਵੰਤ ਰੱਖਣ ਲਈ ਅੱਗੇ ਆਉਣਾ ਚਾਹੀਦਾ ਹੈ | ਭਗਵੰਤ ਮਾਨ ਨੇ ਕਿਹਾ ਕਿ ਮਹਾਤਮਾ ਗਾਂਧੀ ਦਾ ਜੀਵਨ, ਫ਼ਲਸਫ਼ਾ ਅਤੇ ਕੁਰਬਾਨੀ ਹਮੇਸ਼ਾ ਇੱਕ ਚਾਨਣ ਮੁਨਾਰੇ ਵਜੋਂ ਕੰਮ ਕਰਦੀ ਰਹੇਗੀ ਅਤੇ ਸਾਨੂੰ ਸਾਰਿਆਂ ਨੂੰ ਸਮਾਜ, ਰਾਜ ਅਤੇ ਦੇਸ਼ ਦੀ ਨਿਰਸਵਾਰਥ ਸੇਵਾ ਲਈ ਪ੍ਰੇਰਦੀ ਰਹੇਗੀ |