16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਲਗਾਤਾਰ 5ਵੇਂ ਦਿਨ ਵੀ ਇੰਡੀਗੋ ਦੀਆਂ 800 ਤੋਂ ਵੱਧ ਉਡਾਣਾਂ ਰੱਦ

ਅਜੀਤ ਡੈਸਕ 07-12-2025

• ਸੁਪਰੀਮ ਕੋਰਟ ਪੁੱਜਾ ਮਾਮਲਾ • ਸਰਕਾਰ ਨੇ ਹਵਾਈ ਕਿਰਾਏ 'ਚ ਵਾਧੇ 'ਤੇ ਲਗਾਈ ਰੋਕ
ਜਗਤਾਰ ਸਿੰਘ

ਨਵੀਂ ਦਿੱਲੀ, 6 ਦਸੰਬਰ-ਦੇਸ਼ ਦੀ ਸਭ ਤੋਂ ਵੱਡੀ ਏਅਰਲਾਈਨ ਕੰਪਨੀ ਇੰਡੀਗੋ ਦੀਆਂ ਸੇਵਾਵਾਂ ਵਿਚ ਲਗਾਤਾਰ 5ਵੇਂ ਦਿਨ ਵੀ ਕੋਈ ਖ਼ਾਸ ਸੁਧਾਰ ਨਜ਼ਰ ਨਹੀਂ ਆਇਆ ¢ ਦੇਸ਼ ਦੇ ਚਾਰ ਪ੍ਰਮੁੱਖ ਹਵਾਈ ਅੱਡਿਆਂ ਦਿੱਲੀ, ਮੁੰਬਈ, ਬੈਂਗਲੁਰੂ ਅਤੇ ਚੇਨਈ ਸਮੇਤ ਕਈ ਸ਼ਹਿਰਾਂ ਵਿਚ ਸਨਿਚਰਵਾਰ ਨੂੰ 800 ਤੋਂ ਵੱਧ ਇੰਡੀਗੋ ਉਡਾਣਾਂ ਰੱਦ ਕੀਤੀ ਜਾ ਚੁੱਕੀਆਂ ਹਨ¢ ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਰੱਦ ਉਡਾਣਾਂ ਦੀ ਗਿਣਤੀ 1000 ਤੋਂ ਵੱਧ ਸੀ | ਉਡਾਣਾਂ ਰੱਦ ਹੋਣ ਕਾਰਨ ਹਵਾਈ ਅੱਡਿਆਂ 'ਤੇ ਲੰਬੀਆਂ ਕਤਾਰਾਂ ਲੱਗ ਗਈਆਂ, ਟਰਮੀਨਲਾਂ 'ਤੇ ਭੀੜ ਵਧ ਗਈ ਹੈ ਅਤੇ ਫਸੇ ਹੋਏ ਯਾਤਰੀਆਂ ਵਿਚ ਨਾਰਾਜ਼ਗੀ ਵੀ ਦੇਖਣ ਨੂੰ ਮਿਲੀ | ਹਾਲਾਂਕਿ, ਇੰਡੀਗੋ ਅਧਿਕਾਰੀਆਂ ਦਾ ਕਹਿਣਾ ਹੈ ਕਿ ਸਥਿਤੀ ਹੌਲੀ-ਹੌਲੀ ਆਮ ਵਾਂਗ ਹੋ ਰਹੀ ਹੈ ਪਰ ਕੁਝ ਰੂਟਾਂ 'ਤੇ ਸਮੱਸਿਆਵਾਂ ਅਜੇ ਵੀ ਬਰਕਰਾਰ ਹਨ ¢ ਕੰਪਨੀ ਨੇ ਕਿਹਾ ਕਿ ਰਿਫੰਡ ਦੇ ਮੁੱਦਿਆਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾ ਰਿਹਾ ਹੈ | ਪਿਛਲੇ ਚਾਰ ਦਿਨਾਂ ਵਿਚ ਰੱਦ ਕੀਤੀਆਂ ਗਈਆਂ ਉਡਾਣਾਂ ਦੀ ਗਿਣਤੀ 2000 ਤੋਂ ਵੱਧ ਹੋ ਗਈ ਹੈ ਅਤੇ ਰੋਜ਼ਾਨਾ ਔਸਤਨ 500 ਉਡਾਣਾਂ 'ਚ ਦੇਰੀ ਹੋ ਰਹੀ ਹੈ ¢
ਏਅਰ ਇੰਡੀਆ ਤੇ ਏਅਰ ਇੰਡੀਆ ਐਕਸਪ੍ਰੈੱਸ ਸਮਰੱਥਾ ਵਧਾਉਣ ਦੀ ਕਰ ਰਿਹਾ ਕੋਸ਼ਿਸ਼
ਏਅਰ ਇੰਡੀਆ ਗਰੁੱਪ ਇੰਡੀਗੋ ਉਡਾਣ 'ਚ ਵਿਘਨ ਤੋਂ ਪ੍ਰਭਾਵਿਤ ਯਾਤਰੀਆਂ ਦੀ ਮਦਦ ਲਈ ਸਮਰੱਥਾ ਵਧਾਉਣ ਦੀ ਕੋਸ਼ਿਸ਼ ਕਰ ਰਿਹਾ ਹੈ | ਕੰਪਨੀ ਨੇ ਇਕ ਬਿਆਨ 'ਚ ਕਿਹਾ ਕਿ ਏਅਰ ਇੰਡੀਆ ਅਤੇ ਏਅਰ ਇੰਡੀਆ ਐਕਸਪ੍ਰੈਸ ਯਾਤਰੀਆਂ ਅਤੇ ਉਨ੍ਹਾਂ ਦੇ ਸਾਮਾਨ ਨੂੰ ਜਲਦੀ ਤੋਂ ਜਲਦੀ ਉਨ੍ਹਾਂ ਦੇ ਟਿਕਾਣਿਆਂ ਤੱਕ ਪਹੁੰਚਣ 'ਚ ਮਦਦ ਕਰਨ ਲਈ ਸਮਰੱਥਾ ਵਧਾਉਣ ਦੀ ਕੋਸ਼ਿਸ਼ ਕਰ ਰਹੀ ਹੈ | ਹਾਲਾਂਕਿ, ਏਅਰ ਇੰਡੀਆ ਨੇ ਇਹ ਵੀ ਕਿਹਾ ਕਿ ਸਾਰੀਆਂ ਉਡਾਣ ਤਬਦੀਲੀਆਂ ਲਈ ਕਿਰਾਏ ਨੂੰ ਸੀਮਤ ਕਰਨਾ ਤਕਨੀਕੀ ਤੌਰ 'ਤੇ ਸੰਭਵ ਨਹੀਂ ਹੈ |
ਇੰਡੀਗੋ ਖ਼ਿਲਾਫ਼ ਕਾਰਵਾਈ ਜਾਂਚ ਕਮੇਟੀ ਦੇ ਨਤੀਜਿਆਂ 'ਤੇ ਨਿਰਭਰ-ਸਰਕਾਰ
ਇਕ ਸੀਨੀਅਰ ਸਰਕਾਰੀ ਅਧਿਕਾਰੀ ਨੇ ਕਿਹਾ ਕਿ ਅਧਿਕਾਰੀ ਇੰਡੀਗੋ ਉਡਾਣਾਂ 'ਚ ਵਿਘਨ ਦੇ ਮਾਮਲੇ 'ਚ ਉਚਿਤ ਕਾਰਵਾਈ ਕਰਨਗੇ | ਜ਼ਿਕਰਯੋਗ ਹੈ ਕਿ ਵੱਖ-ਵੱਖ ਹਵਾਈ ਅੱਡਿਆਂ 'ਤੇ ਵੱਡੀ ਗਿਣਤੀ 'ਚ ਉਡਾਣਾਂ ਰੱਦ ਅਤੇ ਦੇਰੀ ਨਾਲ ਹੋਣ ਕਾਰਨ ਹਜ਼ਾਰਾਂ ਯਾਤਰੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਕਾਰਨ ਹਵਾਬਾਜ਼ੀ ਰੈਗੂਲੇਟਰ ਡੀ.ਜੀ.ਸੀ.ਏ. ਨੇ ਸਥਿਤੀ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਇਕ ਚਾਰ ਮੈਂਬਰੀ ਜਾਂਚ ਕਮੇਟੀ ਸਥਾਪਤ ਕੀਤੀ ਹੈ ਅਤੇ ਜਾਂਚ ਕਮੇਟੀ ਦੇ ਨਤੀਜਿਆਂ ਤੋਂ ਬਾਅਦ ਹੀ ਇੰਡੀਗੋ ਖ਼ਿਲਾਫ਼ ਕਾਰਵਾਈ ਹੋ ਸਕਦੀ ਹੈ |

ਪਿਛਲੀ ਖ਼ਬਰ ਜ਼ੁਬੀਨ ਗਰਗ ਦੀ ਮੌਤ ਸੰਬੰਧੀ 12 ਨੂੰ ਦਾਖ਼ਲ ਕੀਤਾ ਜਾਵੇਗਾ ਦੋਸ਼ ਪੱਤਰ ਅਗਲੀ ਖ਼ਬਰ ਘਰੇਲੂ ਹਵਾਈ ਕਿਰਾਏ ਦੀ ਵੱਧ ਤੋਂ ਵੱਧ ਹੱਦ 18000 ਰੁਪਏ ਤੈਅ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।