16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਜ਼ੁਬੀਨ ਗਰਗ ਦੀ ਮੌਤ ਸੰਬੰਧੀ 12 ਨੂੰ ਦਾਖ਼ਲ ਕੀਤਾ ਜਾਵੇਗਾ ਦੋਸ਼ ਪੱਤਰ

ਅਜੀਤ ਡੈਸਕ 07-12-2025
ਗੁਹਾਟੀ, 6 ਦਸੰਬਰ (ਪੀ. ਟੀ. ਆਈ.)-ਆਸਾਮ ਦੇ ਪ੍ਰਸਿੱਧ ਗਾਇਕ ਜ਼ੁਬੀਨ ਗਰਗ ਦੀ ਮੌਤ ਦੀ ਜਾਂਚ ਲਗਭਗ ਪੂਰੀ ਹੋ ਗਈ ਹੈ | ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਦੋਸ਼ ਪੱਤਰ 12 ਦਸੰਬਰ ਨੂੰ ਦਾਖ਼ਲ ਕੀਤਾ ਜਾਵੇਗਾ | ਜ਼ਿਕਰਯੋਗ ਹੈ ਕਿ ਜ਼ੁਬੀਨ ਗਰਗ ਦੀ ਮੌਤ 19 ਸਤੰਬਰ ਨੂੰ ਸਿੰਗਾਪੁਰ 'ਚ ਸਮੁੰਦਰ ਵਿਚ ਤੈਰਦੇ ਸਮੇਂ ਹੋਈ ਸੀ | ਅਪਰਾਧਿਕ ਜਾਂਚ ਵਿਭਾਗ (ਸੀ.ਆਈ.ਡੀ.) ਦੇ ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਿਸ, ਮੁੰਨਾ ਪ੍ਰਸਾਦ ਗੁਪਤਾ ਨੇ ਇੱਥੇ ਇਕ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਜਾਂਚ ਲਗਭਗ ਪੂਰੀ ਹੋ ਗਈ ਹੈ | ਵੇਰਵੇ ਦੋਸ਼ ਪੱਤਰ ਵਿਚ ਦਿੱਤੇ ਜਾਣਗੇ | ਜ਼ੁਬੀਨ ਦੀ ਮÏਤ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦੀ ਅਗਵਾਈ ਕਰ ਰਹੇ ਗੁਪਤਾ ਨੇ ਕਿਹਾ ਕਿ ਇਸ ਮਾਮਲੇ 'ਚ ਹੁਣ ਤੱਕ 7 ਗਿ੍ਫ਼ਤਾਰੀਆਂ ਕੀਤੀਆਂ ਗਈਆਂ ਹਨ ਤੇ 300 ਤੋਂ ਵੱਧ ਗਵਾਹਾਂ ਤੋਂ ਪੁੱਛਗਿੱਛ ਕੀਤੀ ਗਈ ਹੈ | ਹਾਲਾਂਕਿ, ਮੌਜੂਦਾ ਸਮੇਂ ਉਨ੍ਹਾਂ ਹੋਰ ਵੇਰਵੇ ਸਾਂਝੇ ਕਰਨ ਤੋਂ ਇਨਕਾਰ ਕਰ ਦਿੱਤਾ |

ਪਿਛਲੀ ਖ਼ਬਰ ਬੰਗਾਲ 'ਚ ਬਾਬਰੀ ਮਸਜਿਦ ਦਾ ਨੀਂਹ ਪੱਥਰ ਰੱਖਿਆ ਅਗਲੀ ਖ਼ਬਰ ਲਗਾਤਾਰ 5ਵੇਂ ਦਿਨ ਵੀ ਇੰਡੀਗੋ ਦੀਆਂ 800 ਤੋਂ ਵੱਧ ਉਡਾਣਾਂ ਰੱਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।