17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਡਾ. ਅੰਬੇਡਕਰ ਨੂੰ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਸਮੇਤ ਹੋਰਾਂ ਵਲੋਂ ਸ਼ਰਧਾਂਜਲੀ

ਅਜੀਤ ਡੈਸਕ 07-12-2025
ਨਵੀਂ ਦਿੱਲੀ, 6 ਦਸੰਬਰ (ਜਗਤਾਰ ਸਿੰਘ)-ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੀ 69ਵੀਂ ਬਰਸੀ ਮੌਕੇ ਰਾਸ਼ਟਰਪਤੀ ਦਰੋਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਉਪ ਰਾਸ਼ਟਰਪਤੀ ਸੀ.ਪੀ. ਰਾਧਾਕਿ੍ਸ਼ਨਨ ਅਤੇ ਹੋਰ ਆਗੂਆਂ ਨੇ ਸੰਸਦ ਭਵਨ ਕੰਪਲੈਕਸ 'ਚ ਡਾ. ਅੰਬੇਡਕਰ ਦੇ ਬੁੱਤ 'ਤੇ ਸ਼ਰਧਾਂਜਲੀ ਭੇਟ ਕੀਤੀ | ਪ੍ਰਧਾਨ ਮੰਤਰੀ ਮੋਦੀ ਨੇ ਇਕ ਸੋਸ਼ਲ ਮੀਡੀਆ ਪੋਸਟ 'ਚ ਕਿਹਾ ਕਿ ਉਹ ਮਹਾਂਪ੍ਰੀਨਿਰਵਾਣ ਦਿਵਸ 'ਤੇ ਡਾ. ਅੰਬੇਡਕਰ ਨੂੰ ਯਾਦ ਕਰਦੇ ਹਨ | ਉਨ੍ਹਾਂ ਦੀ ਦੂਰਦਰਸ਼ੀ ਅਗਵਾਈ ਅਤੇ ਨਿਆਂ, ਸਮਾਨਤਾ ਅਤੇ ਸੰਵਿਧਾਨ ਪ੍ਰਤੀ ਅਟੁੱਟ ਵਚਨਬੱਧਤਾ ਸਾਡੀ ਰਾਸ਼ਟਰੀ ਯਾਤਰਾ ਦਾ ਮਾਰਗ ਦਰਸ਼ਨ ਕਰਦੀ ਰਹੇਗੀ | ਉਨ੍ਹਾਂ ਨੇ ਪੀੜ੍ਹੀਆਂ ਨੂੰ ਮਨੁੱਖੀ ਮਾਣ-ਸਨਮਾਨ ਨੂੰ ਕਾਇਮ ਰੱਖਣ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਦੇ ਆਦਰਸ਼ ਸਾਨੂੰ ਇਕ ਵਿਕਸਿਤ ਭਾਰਤ ਦੇ ਨਿਰਮਾਣ ਵੱਲ ਕੰਮ ਕਰਦੇ ਹੋਏ ਮਾਰਗ ਦਰਸ਼ਨ ਕਰਦੇ ਰਹਿਣਗੇ | ਰਾਸ਼ਟਰਪਤੀ ਭਵਨ ਦੇ ਅਧਿਕਾਰਤ 'ਐਕਸ' ਅਕਾਊਾਟ ਤੋਂ ਜਾਰੀ ਸੁਨੇਹੇ ਰਾਹੀਂ ਡਾ. ਅੰਬੇਡਕਰ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਰਾਸ਼ਟਰਪਤੀ ਮੁਰਮੂ ਨੇ ਕਿਹਾ ਕਿ ਡਾ. ਅੰਬੇਡਕਰ ਦੀਆਂ ਸਿੱਖਿਆਵਾਂ ਅਤੇ ਉਨ੍ਹਾਂ ਦਾ ਸੰਘਰਸ਼ ਭਾਰਤ ਨੂੰ ਇਕ ਨਿਆਂਪੂਰਨ, ਸਮਾਨਤਾ-ਆਧਾਰਿਤ ਸਮਾਜ ਬਣਾਉਣ ਦੀ ਦਿਸ਼ਾ ਵਿਚ ਸਾਡਾ ਮਾਰਗ ਦਰਸ਼ਨ ਕਰਦਾ ਹੈ |

ਪਿਛਲੀ ਖ਼ਬਰ ਅਮਰੀਕਾ ਨੇ ਘਟਾਈ ਵਰਕ ਪਰਮਿਟ ਸਮਾਂ ਸੀਮਾ,ਹਜ਼ਾਰਾਂ ਭਾਰਤੀ ਹੋਣਗੇ ਪ੍ਰਭਾਵਿਤ ਅਗਲੀ ਖ਼ਬਰ ਪੰਜਾਬ 'ਚ ਕੜਾਕੇ ਦੀ ਠੰਢ ਜਾਰੀ-ਫ਼ਰੀਦਕੋਟ ਸਭ ਤੋਂ ਠੰਢਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।