21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਕੇਂਦਰ ਨੇ ਅਰਾਵਲੀ 'ਚ ਨਵੇਂ ਮਾਈਨਿੰਗ ਲੀਜ਼ਾਂ 'ਤੇ ਲਗਾਈ ਪਾਬੰਦੀ <br/>

ਅਜੀਤ ਡੈਸਕ 25-12-2025
ਨਵੀਂ ਦਿੱਲੀ, 24 ਦਸੰਬਰ (ਪੀ. ਟੀ. ਆਈ.)-ਕੇਂਦਰ ਨੇ ਰਾਜਾਂ ਨੂੰ ਅਰਾਵਲੀ 'ਚ ਨਵੇਂ ਮਾਈਨਿੰਗ ਲੀਜ਼ ਦੇਣ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾਉਣ ਦੇ ਨਿਰਦੇਸ਼ ਜਾਰੀ ਕੀਤੇ ਹਨ | ਵਾਤਾਵਰਨ ਤੇ ਜੰਗਲਾਤ ਮੰਤਰਾਲੇ ਨੇ ਭਾਰਤੀ ਜੰਗਲਾਤ ਖੋਜ ਤੇ ਸਿੱਖਿਆ ਪ੍ਰੀਸ਼ਦ (ਆਈ.ਸੀ.ਐਫ.ਆਰ.ਈ.) ਨੂੰ ਅਰਾਵਲੀ ਖੇਤਰ 'ਚ ਹੋਰ ਖੇਤਰਾਂ ਦੀ ਪਛਾਣ ਕਰਨ ਦਾ ਨਿਰਦੇਸ਼ ਦਿੱਤਾ ਹੈ, ਜਿਥੇ ਮਾਈਨਿੰਗ ਪੂਰੀ ਤਰ੍ਹਾਂ ਵਰਜਿਤ ਹੋਵੇਗੀ | ਇਸ ਕਦਮ ਨਾਲ ਸੁਰੱਖਿਅਤ ਜ਼ੋਨ ਦਾ ਵਿਸਤਾਰ ਕੀਤਾ ਜਾਵੇਗਾ | ਅਧਿਕਾਰੀਆਂ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਕਿ ਸਰਕਾਰ ਅਰਾਵਲੀ ਈਕੋਸਿਸਟਮ ਦੀ ਲੰਬੇ ਸਮੇਂ ਦੀ ਸੁਰੱਖਿਆ ਪ੍ਰਤੀ ਪੂਰੀ ਤਰ੍ਹਾਂ ਵਚਨਬੱਧ ਹੈ | ਜ਼ਿਕਰਯੋਗ ਹੈ ਕਿ ਪਿਛਲੇ ਮਹਿਨੇ ਸੁਪਰੀਮ ਕੋਰਟ ਨੇ ਵਾਤਾਵਰਨ ਮੰਤਰਾਲੇ ਦੀ ਅਗਵਾਈ ਵਾਲੀ ਇਕ ਕਮੇਟੀ ਦੀ ਸਿਫ਼ਾਰਸ਼ 'ਤੇ ਅਰਾਵਲੀ ਪਹਾੜੀਆਂ ਤੇ ਅਰਾਵਲੀ ਸ਼੍ਰੇਣੀਆਂ ਦੀ ਇਕ ਸਮਾਨ ਕਾਨੂੰਨੀ ਪਰਿਭਾਸ਼ਾ ਨੂੰ ਸਵੀਕਾਰ ਕਰ ਲਿਆ ਸੀ, ਜਿਸ ਦਾ ਵੱਡੇ ਪੱਧਰ 'ਤੇ ਵਿਰੋਧ ਹੋ ਰਿਹਾ ਹੈ |

ਪਿਛਲੀ ਖ਼ਬਰ ਕੇਂਦਰ 2026 ਤੋਂ 10ਵੀਂ ਤੇ 12ਵੀਂ ਜਮਾਤ ਦੇ ਫੇਲ੍ਹ ਹੋਏ ਵਿਦਿਆਰਥੀਆਂ ਨੂੰ ਟਰੈਕ ਕਰੇਗਾ ਅਗਲੀ ਖ਼ਬਰ ਰਾਹੁਲ ਗਾਂਧੀ ਨਾਲ ਵਪਾਰੀ ਭਾਈਚਾਰੇ ਦੇ ਨੁਮਾਇੰਦਿਆਂ ਨੇ ਕੀਤੀ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।