05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਸਾਹਿਬਜ਼ਾਦਿਆਂ ਦੀਆਂ ਕੁਰਬਾਨੀਆਂ ਬੇਮਿਸਾਲ-ਫੜਨਵੀਸ

ਅਜੀਤ ਡੈਸਕ 27-12-2025
ਮੁੰਬਈ, 26 ਦਸੰਬਰ (ਪੀ.ਟੀ.ਆਈ.)-ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਕਿ ਦਸਵੇਂ ਸਿੱਖ ਗੁਰੂ, ਗੁਰੂ ਗੋਬਿੰਦ ਸਿੰਘ ਅਤੇ ਉਨ੍ਹਾਂ ਦੇ ਪੂਰੇ ਪਰਿਵਾਰ ਵਲੋਂ ਦਿੱਤੀਆਂ ਗਈਆਂ ਕੁਰਬਾਨੀਆਂ ਨਾ ਸਿਰਫ਼ ਭਾਰਤ ਦੇ ਇਤਿਹਾਸ 'ਚ ਸਗੋਂ ਦੁਨੀਆ ਦੇ ਇਤਿਹਾਸ 'ਚ ਵੀ ਬੇਮਿਸਾਲ ਹਨ¢ ਉਹ ਇਥੇ ਸਿਓਨ ਦੇ ਗੁਰਦੁਆਰਾ ਗੁਰੂ ਤੇਗ ਬਹਾਦਰ ਦਰਬਾਰ ਵਿਖੇ ਵੀਰ ਬਾਲ ਦਿਵਸ ਦੇ ਮੌਕੇ ਕਰਵਾਏ ਕੀਰਤਨ ਦਰਬਾਰ 'ਚ ਸੰਬੋਧਨ ਕਰ ਰਹੇ ਸਨ¢ ਫੜਨਵੀਸ ਨੇ ਕਿਹਾ ਕਿ ਆਪਣੀ ਛੋਟੀ ਉਮਰ ਦੇ ਬਾਵਜੂਦ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਅਤੇ ਸਾਹਿਬਜ਼ਾਦਾ ਬਾਬਾ ਫ਼ਤਹਿ ਸਿੰਘ ਨੇ ਦਲੇਰੀ ਨਾਲ ਬੇਰਹਿਮ ਅੱਤਿਆਚਾਰਾਂ ਦਾ ਸਾਹਮਣਾ ਕੀਤਾ ਅਤੇ ਬਿਨਾਂ ਕਿਸੇ ਡਰ ਦੇ ਸ਼ਹਾਦਤ ਸਵੀਕਾਰ ਕੀਤੀ¢ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਕੁਰਬਾਨੀ ਸਮਾਜ ਨੂੰ ਪ੍ਰੇਰਿਤ ਕਰਦੀ ਰਹੇਗੀ ਹੈ ਅਤੇ ਬੇਇਨਸਾਫ਼ੀ ਵਿਰੁੱਧ ਮਜ਼ਬੂਤੀ ਨਾਲ ਖੜ੍ਹੇ ਹੋਣ ਦੀ ਮਹੱਤਤਾ ਸਿਖਾਉਂਦੀ ਰਹੇਗੀ¢

ਪਿਛਲੀ ਖ਼ਬਰ ਨਿਤਿਨ ਨਬੀਨ ਨੇ ਗੁਰਦੁਆਰਾ ਬੰਗਲਾ ਸਾਹਿਬ ਮੱਥਾ ਟੇਕਿਆ ਅਗਲੀ ਖ਼ਬਰ ਸਾਹਿਬਜ਼ਾਦਿਆਂ, ਮਾਤਾ ਗੁਜਰੀ ਅਤੇ ਸ਼ਹੀਦ ਸਿੰਘਾਂ ਦੀ ਯਾਦ 'ਚ ਨਗਰ ਕੀਰਤਨ ਸਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।