05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਦਿੱਲੀ ਕਮੇਟੀ ਵਲੋਂ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ

ਅਜੀਤ ਡੈਸਕ 27-12-2025
ਨਵੀਂ ਦਿੱਲੀ, 26 ਦਸੰਬਰ (ਜਗਤਾਰ ਸਿੰਘ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਇਤਿਹਾਸਕ ਗੁਰਦੁਆਰਾ ਮਾਤਾ ਸੁੰਦਰੀ ਜੀ ਵਿਖੇ ਕਰਾਇਆ ਗਿਆ¢ ਸਮਾਗਮ ਵਿਚ ਹਾਜ਼ਰੀ ਭਰਦੇ ਹੋਏ ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਨੇ ਆਪਣੀ ਛੋਟੀ ਉਮਰ ਵਿਚ ਮੁਗ਼ਲ ਹਕੂਮਤ ਨੂੰ ਸਪੱਸ਼ਟ ਕਰ ਦਿੱਤਾ ਕਿ ਹਕੂਮਤ ਦੀ ਤਾਕਤ, ਜਬਰ ਤੇ ਜ਼ੁਲਮ ਉਨ੍ਹਾਂ ਨੂੰ ਨਹੀਂ ਝੁਕਾ ਸਕਦੇ¢ ਉਨ੍ਹਾਂ ਕਿਹਾ ਕਿ ਸ਼ਹਾਦਤਾਂ ਦੀ ਬਦੌਲਤ ਹੀ ਸਾਨੂੰ ਊੜਾ ਤੇ ਜੂੜਾ ਮਿਲਿਆ ਹੈ, ਜਿਸ ਦੀ ਸੰਭਾਲ ਬਹੁਤ ਜ਼ਰੂਰੀ ਹੈ¢ ਉਨ੍ਹਾਂ ਕਿਹਾ ਕਿ ਜੇਕਰ ਅਸੀਂ ਆਪਣੀ ਮਾਂ ਬੋਲੀ ਤੇ ਆਪਣੇ ਧਰਮ ਦਾ ਵਿਰਸਾ ਸੰਭਾਲ ਲਿਆ ਤਾਂ ਫਿਰ ਸਾਡੇ ਤੋਂ ਵੱਡੀ ਤਾਕਤ ਦੁਨੀਆ ਵਿਚ ਹੋਰ ਕੋਈ ਨਹੀਂ ਹੋ ਸਕਦੀ¢ ਉਨ੍ਹਾਂ ਕਿਹਾ ਕਿ ਧਰਮ ਪ੍ਰਚਾਰ ਕਮੇਟੀ ਦੇ ਮੁਖੀ ਜਸਪ੍ਰੀਤ ਸਿੰਘ ਕਰਮਸਰ ਦੀ ਅਗਵਾਈ ਹੇਠ ਬੱਚਿਆਂ ਨੂੰ ਆਪਣੇ ਵਿਰਸੇ ਨਾਲ ਜੋੜਨ ਵਾਸਤੇ ਵਿਸ਼ੇਸ਼ ਉਪਰਾਲੇ ਕੀਤੇ ਹਨ, ਜਿਸ ਦੇ ਸਾਰਥਕ ਨਤੀਜੇ ਨਿਕਲ ਰਹੇ ਹਨ¢

ਪਿਛਲੀ ਖ਼ਬਰ ਦੇਸ਼ ਭਰ 'ਚ 'ਵੀਰ ਬਾਲ ਦਿਵਸ' ਨੂੰ ਸਮਰਪਿਤ ਸਮਾਗਮ ਅਗਲੀ ਖ਼ਬਰ ਸੰਗਠਿਤ ਅਪਰਾਧ 'ਤੇ ਕੀਤਾ ਜਾਵੇਗਾ ਚਹੁੰਤਰਫ਼ਾ ਵਾਰ-ਸ਼ਾਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।