05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਪੂਰਾ ਦੇਸ਼ ਸ਼ਰਧਾ ਨਾਲ ਯਾਦ ਕਰ ਰਿਹੈ-ਰਾਜਪਾਲ <br/>

ਅਜੀਤ ਡੈਸਕ 27-12-2025
ਫ਼ਤਹਿਗੜ੍ਹ ਸਾਹਿਬ, 26 ਦਸੰਬਰ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਹਿ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿਚ ਸ਼ਹੀਦੀ ਸਭਾ ਦੇ ਦੂਜੇ ਦਿਨ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅੱਜ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ | ਉਨ੍ਹਾਂ ਕੌਮ ਦੇ ਮਹਾਨ ਸ਼ਹੀਦਾਂ ਦੀ ਕੁਰਬਾਨੀ ਨੂੰ ਸਿਜਦਾ ਕਰਦਿਆਂ ਸ਼ਰਧਾ ਤੇ ਸਤਿਕਾਰ ਭੇਟ ਕੀਤਾ | ਇਸ ਮੌਕੇ ਗੱਲਬਾਤ ਕਰਦਿਆਂ ਰਾਜਪਾਲ ਕਟਾਰੀਆ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਕੀਤੇ ਗਏ ਸਰਬੰਸ ਦਾਨ ਵਰਗੀ ਕੁੱਲ ਦੁਨੀਆ ਵਿਚ ਕੋਈ ਹੋਰ ਮਿਸਾਲ ਨਹੀਂ ਮਿਲਦੀ | ਕਟਾਰੀਆ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਅੱਜ ਪੂਰੇ ਦੇਸ਼ ਵਿਚ ਸ਼ਰਧਾ ਭਾਵ ਨਾਲ ਯਾਦ ਕੀਤਾ ਜਾ ਰਿਹਾ ਹੈ, ਕਿਉਂਕਿ ਜਿਸ ਧਰਤੀ 'ਤੇ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਜੀ ਤੇ ਬਾਬਾ ਫ਼ਤਹਿ ਸਿੰਘ ਜੀ ਨੂੰ ਉਸ ਵੇਲੇ ਦੀ ਹਕੂਮਤ ਵਲੋਂ ਜਿਊਾਦੇ ਨੀਂਹਾਂ ਵਿਚ ਚਿਣਵਾ ਕੇ ਸ਼ਹੀਦ ਕੀਤਾ ਗਿਆ, ਅੱਜ ਸਾਰੀ ਦੁਨੀਆ ਉਸ ਪਵਿੱਤਰ ਧਰਤੀ 'ਤੇ ਸੀਸ ਨਿਵਾਉਂਦੀ ਹੈ ਅਤੇ ਸੇਵਾ, ਨਿਆਂ ਤੇ ਸੱਚ ਨੂੰ ਜੀਵਨ ਸਮਰਪਿਤ ਕਰਨ, ਜ਼ੁਲਮ ਦੇ ਵਿਰੁੱਧ ਡਟਣ ਦਾ ਅਸ਼ੀਰਵਾਦ ਮੰਗਦੀ ਹੈ | ਰਾਜਪਾਲ ਨੇ ਕਿਹਾ ਕਿ ਇਹ ਉਨ੍ਹਾਂ ਦਾ ਸੁਭਾਗ ਹੈ ਕਿ ਉਨ੍ਹਾਂ ਨੂੰ ਇਸ ਪਵਿੱਤਰ ਧਰਤੀ 'ਤੇ ਸੀਸ ਨਿਵਾਉਣ ਦਾ ਮੌਕਾ ਮਿਲਿਆ ਹੈ, ਜਿਥੇ ਸਾਹਿਬਜ਼ਾਦਿਆਂ ਨੇ ਸੰਸਾਰ ਨੂੰ ਧਰਮ, ਸਚਾਈ ਅਤੇ ਨੇਕੀ ਨੂੰ ਹਰ ਤਰ੍ਹਾਂ ਦੀ ਸੰਸਾਰੀ ਲਾਲਸਾ ਤੋਂ ਉੱਪਰ ਰੱਖਣ ਦਾ ਅਟੱਲ ਆਤਮਿਕ ਸੰਦੇਸ਼ ਦਿੱਤਾ | ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ, ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ |

ਪਿਛਲੀ ਖ਼ਬਰ ਸਾਹਿਬਜ਼ਾਦਿਆਂ ਤੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਅਗਲੀ ਖ਼ਬਰ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਕੁਰਬਾਨੀ ਨੇ ਮਨੁੱਖਤਾ ਨੂੰ ਜਬਰ-ਜ਼ੁਲਮ ਵਿਰੁੱਧ ਲੜਨ ਦੀ ਪ੍ਰੇਰਨਾ ਦਿੱਤੀ-ਮੁੱਖ ਮੰਤਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।