23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਜੀਵਨ ਦਾ ਅਨਮੋਲ ਵਰਦਾਨ ਨੇਤਰਹੀਣ ਨੂੰ ਅੱਖਾਂ ਦਾ ਦਾਨ - ਭਾਈ ਬਰਿੰਦਰ ਸਿੰਘ ਮਸੀਤੀ

ਭਾਈ ਬਰਿੰਦਰ ਸਿੰਘ ਮਸੀਤੀ ਗੱਲਬਾਤ ਕਰਦੇ ਹੋਏ | <br/> 02-06-2025
ਮੁਕੇਰੀਆਂ, 1 ਜੂਨ (ਰਾਮਗੜ੍ਹੀਆ)- ਹਰੇਕ ਇਨਸਾਨ ਨੂੰ ਮਰਨ ਤੋਂ ਪਹਿਲਾਂ ਆਪਣੀ ਜ਼ਿੰਦਗੀ ਵਿਚ ਕੁੱਝ ਅਜਿਹੇ ਕੰਮ ਕਰਨੇ ਚਾਹੀਦੇ ਹਨ ਜਿਸ ਨਾਲ ਲੋਕ ਉਸ ਨੂੰ ਮਰਨ ਤੋਂ ਬਾਅਦ ਵੀ ਯਾਦ ਰੱਖਣ ਅਤੇ ਇਸ ਲਈ ਸਭ ਤੋਂ ਵੱਡਾ ਕੰਮ ਨੇਤਰਦਾਨ ਹੈ | ਅੱਖਾਂ ਦਾਨ ਕਰਨ ਨਾਲ ਅੱਖਾਂ ਦੀ ਰੌਸ਼ਨੀ ਹਾਸਲ ਕਰਨ ਵਾਲਾ ਸਾਰੀ ਜਿੰਦਗੀ ਦਾਨਵੀਰ ਨੂੰ ਯਾਦ ਕਰਦਾ ਹੈ | ਇਸ ਸਬੰਧੀ ਗੱਲਬਾਤ ਕਰਦੇ ਹੋਏ ਆਈ ਡੋਨਰ ਇੰਚਾਰਜ ਟਾਂਡਾ ਸਟੇਟ ਐਵਾਰਡੀ ਭਾਈ ਬਰਿੰਦਰ ਸਿੰਘ ਮਸੀਤੀ ਨੇ ਕਿਹਾ ਕਿ ਇਨਸਾਨ ਨੂੰ ਆਪਣੇ ਜਿਉਂਦੇ ਜੀ ਖ਼ੂਨਦਾਨ ਤੇ ਮਰਨ ਉਪਰੰਤ ਅੱਖਾਂ ਦਾਨ, ਸਰੀਰ ਦਾਨ ਕਰਨਾ ਚਾਹੀਦਾ ਹੈ ਜਿਸ ਨਾਲ ਕਿਸੇ ਲੋੜਵੰਦ ਵਿਅਕਤੀ ਦਾ ਭਲਾ ਹੋ ਸਕੇ | ਇਸ ਲਈ ਮਰਨ ਉਪਰੰਤ ਕਿਸੇ ਵਿਅਕਤੀ ਵਲੋਂ ਦਾਨ ਕੀਤੀਆਂ ਅੱਖਾਂ, ਨੇਤਰਹੀਣ ਵਿਅਕਤੀ ਲਈ ਵਰਦਾਨ ਹੁੰਦੀਆਂ ਹਨ ਅਤੇ ਮਿ੍ਤਕ ਵਿਅਕਤੀ ਮਰ ਕੇ ਵੀ ਕਿਸੇ ਦੂਸਰੇ ਦੇ ਮਾਧਿਅਮ ਰਾਹੀਂ ਇਸ ਸੰਸਾਰ ਨੂੰ ਦੇਖ ਸਕਦਾ ਹੈ | ਉਨ੍ਹਾਂ ਦੱਸਿਆ ਕਿ ਮਿ੍ਤਕ ਵਿਅਕਤੀ ਦੀਆਂ ਅੱਖਾਂ ਮਰਨ ਤੋਂ 4 ਤੋਂ 6 ਘੰਟਿਆਂ ਅੰਦਰ ਦਾਨ ਕੀਤੀਆਂ ਜਾ ਸਕਦੀਆਂ ਹਨ, ਨੇਤਰਹੀਣ ਵਿਅਕਤੀ ਅੱਖਾਂ ਦੀ ਪੁਤਲੀ ਦੇ ਮੁਫ਼ਤ ਅਪਰੇਸ਼ਨ ਲਈ, ਨੇਤਰਦਾਨ ਸੰਸਥਾ ਹੁਸ਼ਿਆਰਪੁਰ ਤੇ ਰੋਟਰੀ ਕਲੱਬ ਹੁਸ਼ਿਆਰਪੁਰ ਮਿਡ ਟਾਊਨ ਨਾਲ ਸੰਪਰਕ ਕੀਤਾ ਜਾ ਸਕਦਾ ਹੈ | ਅੱਖਾਂ ਦੀ ਪੁਤਲੀ ਦਾ ਮੁਫ਼ਤ ਆਪੇ੍ਰਸ਼ਨ ਮਨੁੱਖਤਾ ਦੇ ਭੱਲੇ ਲਈ ਰੋਟਰੀ ਕਲੱਬ ਮੁਕੇਰੀਆਂ ਵਲੋਂ ਇਨਸਾਨੀਅਤ ਦੇ ਭਲੇ ਲਈ ਚਲਾਏ ਜਾ ਰਹੇ ਇਨ੍ਹਾਂ ਕਾਰਜਾਂ ਦੀ ਸ਼ਲਾਘਾ ਕਰਨੀ ਚਾਹੀਦੀ ਹੈ ਜਿਸ ਨਾਲ ਲੋੜਵੰਦ ਵਿਅਕਤੀਆਂ ਨੂੰ ਲਾਹਾ ਲੈਣਾ ਚਾਹੀਦਾ ਹੈ |
ਪਿਛਲੀ ਖ਼ਬਰ ਸਾਲਾਨਾ ਧਾਰਮਿਕ ਸਮਾਗਮ ਅੱਜ ਅਗਲੀ ਖ਼ਬਰ '12ਵਾਂ ਸਮਰ ਆਰਟ ਕੈਂਪ ਐਂਡ ਫੈਸਟੀਵਲ-2025' ਦਾ ਛੀਨਾ ਨੇ ਕੀਤਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।