23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਡੇਂਗੂ ਤੋਂ ਬਚਾਅ ਲਈ ਸਾਰਵਜਨਿਕ ਭਾਗੀਦਾਰੀ ਅਤਿ ਜ਼ਰੂਰੀ - ਐਸ. ਐਮ. ਓ.

ਅਜੀਤ ਡੈਸਕ 02-06-2025
ਦਸੂਹਾ, 1 ਜੂਨ (ਭੁੱਲਰ)- ਸਿਵਲ ਹਸਪਤਾਲ ਦਸੂਹਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਮਨਮੋਹਨ ਸਿੰਘ ਨੇ ਕਿਹਾ ਕਿ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਵਾਂਗ ਬੁਖ਼ਾਰ ਬਰਸਾਤਾਂ ਦੇ ਮੌਸਮ ਵਿਚ ਤੇਜ਼ੀ ਨਾਲ ਫੈਲ ਸਕਦੇ ਹਨ | ਇਹ ਬਿਮਾਰੀਆਂ ਮੱਛਰਾਂ ਰਾਹੀਂ ਫੈਲਦੀਆਂ ਹਨ ਜੋ ਸਾਫ਼ ਖੜ੍ਹੇ ਪਾਣੀ ਵਿਚ ਪੈਦਾ ਹੁੰਦੇ ਹਨ | ਡਾ. ਮਨਮੋਹਨ ਸਿੰਘ ਨੇ ਕਿਹਾ ਕਿ ਡੇਂਗੂ ਰੋਕਥਾਮ ਸਿਰਫ਼ ਸਿਹਤ ਵਿਭਾਗ ਦੀ ਨਹੀਂ ਸਗੋਂ ਹਰੇਕ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ | ਜੇ ਅਸੀਂ ਆਪਣੀ ਜ਼ਿੰਮੇਵਾਰੀ ਨਿਭਾਈਏ ਤਾਂ ਡੇਂਗੂ ਨੂੰ ਫੈਲਣ ਤੋਂ ਪਹਿਲਾਂ ਹੀ ਰੋਕਿਆ ਜਾ ਸਕਦਾ ਹੈ | ਉਨ੍ਹਾਂ ਕਿਹਾ ਕਿ ਆਪੋ-ਆਪਣੇ ਘਰਾਂ ਵਿਚ ਪਾਣੀ ਵਾਲੇ ਬਰਤਨਾਂ ਨੂੰ ਢੱਕ ਕੇ ਰੱਖੋ, ਛੱਤਾਂ 'ਤੇ ਪਏ ਪੁਰਾਣੇ ਟਾਇਰ, ਕੂੜਾ-ਕਰਕਟ ਅਤੇ ਹੋਰ ਜਿਨ੍ਹਾਂ ਵਿਚ ਪਾਣੀ ਇਕੱਠਾ ਹੋ ਸਕੇ, ਉਨ੍ਹਾਂ ਨੂੰ ਹਟਾਓ, ਕੂਲਰਾਂ, ਫ਼ਰਿਜ ਦੀਆਂ ਟਰੇਆਂ ਆਦਿ ਹਫ਼ਤੇ ਵਿਚ ਇੱਕ ਵਾਰੀ ਸੁਕਾ ਕੇ ਸਾਫ਼ ਕਰੋ ਖੜ੍ਹੇ ਪਾਣੀ ਵਿਚ ਕਲਾ ਤੇਲ ਜਾਂ ਸੜਿਆ ਤੇਲ ਪਾਓ, ਪੂਰਾ ਸਰੀਰ ਢਕਣ ਵਾਲੇ ਕੱਪੜੇ ਪਹਿਨੋ, ਸੌਣ ਵੇਲੇ ਮੱਛਰਦਾਨੀ ਜਾਂ ਮੱਛਰ ਭਜਾਉਣ ਵਾਲੀਆਂ ਕਰੀਮਾਂ ਦਾ ਉਪਯੋਗ ਕਰੋ ਤੇ ਡੇਂਗੂ ਦੇ ਲੱਛਣ ਜਿਵੇਂ ਕਿ ਤੇਜ਼ ਬੁਖ਼ਾਰ, ਸਰੀਰ ਦਰਦ ਆਦਿ ਆਉਣ 'ਤੇ ਤੁਰੰਤ ਨਜ਼ਦੀਕੀ ਸਰਕਾਰੀ ਹਸਪਤਾਲ ਜਾਂ ਸਿਹਤ ਕੇਂਦਰ ਵਿਚ ਜਾਂਚ ਕਰਵਾਓ |
ਪਿਛਲੀ ਖ਼ਬਰ ਜੀਵਨ ਦਾ ਅਨਮੋਲ ਵਰਦਾਨ ਨੇਤਰਹੀਣ ਨੂੰ ਅੱਖਾਂ ਦਾ ਦਾਨ - ਭਾਈ ਬਰਿੰਦਰ ਸਿੰਘ ਮਸੀਤੀ ਅਗਲੀ ਖ਼ਬਰ ਘੱਲੂਘਾਰਾ ਦਿਵਸ ਨੂੰ ਸਮਰਪਿਤ 4 ਰੋਜ਼ਾ ਜੋੜ ਮੇਲਾ ਸੇਵਾ ਤੇ ਸਿਮਰਨ ਦਾ ਸੰਦੇਸ਼ ਦਿੰਦਿਆਂ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।