24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਖ਼ੁਆਜਾ ਬਲੀ ਪੀਰ ਦੀ ਯਾਦ 'ਚ ਜੋੜ ਮੇਲਾ ਕਰਵਾਇਆ

ਅਜੀਤ ਡੈਸਕ 02-06-2025
ਕੋਟਫ਼ਤੂਹੀ, 1 ਜੂਨ (ਅਟਵਾਲ)-ਪਿੰਡ ਥੱਪਲ ਦੇ ਦਰਬਾਰ ਖ਼ੁਆਜਾ ਬਲੀ ਪੀਰ ਦੇ ਅਸਥਾਨ ਤੇ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਨਿਵਾਸੀਆਂ, ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਖ਼ੁਆਜਾ ਬਲੀ ਪੀਰ ਦੀ ਯਾਦ 'ਚ ਸਾਲਾਨਾ ਜੋੜ ਮੇਲਾ ਕਰਵਾਇਆ ਗਿਆ | ਇਸ ਮੌਕੇ ਖ਼ੁਆਜਾ ਬਲੀ ਪੀਰ ਦੀ ਪੂਜਾ ਅਰਚਨਾ ਕੀਤੀ ਗਈ, ਉਪਰੰਤ ਝੰਡੇ ਤੇ ਚਿਰਾਗ਼ਾਂ ਦੀ ਰਸਮ ਅਦਾ ਕੀਤੀ ਗਈ | ਇਸ ਮੌਕੇ ਮਨਜੀਤ ਸਿੰਘ ਮੋਂਜੀ ਭੂੰਗਰਨੀ, ਭਗਤ ਸਿੰਘ ਬੱਡੋ, ਰੀਨਾ ਐਂਡ ਪਾਰਟੀ ਹੁਸ਼ਿਆਰਪੁਰ ਨੇ ਪੀਰਾਂ ਦੀ ਮਹਿਮਾ ਦਾ ਗੁਣਗਾਨ ਕੀਤਾ | ਇਸ ਮੌਕੇ ਮਨਜੀਤ ਸਿੰਘ, ਕੁਲਦੀਪ ਸਿੰਘ, ਰਾਜਾ ਥੱਪਲ, ਬਾਬਾ ਸ਼ਿਵ ਕੁਮਾਰ, ਭੁਪਿੰਦਰ ਕੁਮਾਰ ਸਰਪੰਚ ਥੱਪਲ, ਨੰਬਰਦਾਰ ਰਾਮ ਦੁਲਾਰਾ, ਜਗਤਪਾਲ ਸਿੰਘ ਜਸਵਾਲ, ਬਲਵੀਰ ਸਿੰਘ, ਸ਼ੀਤਲ ਸਿੰਘ, ਜੀਵਨ ਰਾਮ, ਰਣਜੀਤ ਸਿੰਘ, ਅਜੈ ਕੁਮਾਰ, ਚਰਨਜੀਤ ਸਿੰਘ, ਧਰਮਪਾਲ ਸਿੰਘ, ਰਕੇਸ਼ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸਿਵਲ ਹਸਪਤਾਲ ਦਸੂਹਾ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਠੰਢੇ ਜਲ ਦੀ ਛਬੀਲ ਲਗਾਈ ਅਗਲੀ ਖ਼ਬਰ ਸਾਬਕਾ ਕੌਂਸਲਰ ਸਵ: ਗੋਪਾਲ ਸਿੰਘ ਦਾ ਸਮੁੱਚਾ ਪਰਿਵਾਰ ਸਮਰਥਕਾਂ ਸਮੇਤ ਕਾਂਗਰਸ 'ਚ ਹੋਇਆ ਸ਼ਾਮਿਲ ਸਾਬਕਾ ਵਿਧਾਇਕ ਹਰਪ੍ਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।