ਤਲਵਾੜਾ, 15 ਜੁਲਾਈ (ਮਹਿਤਾ)- ਹਲਕਾ ਦਸੂਹਾ ਦਾ ਸਰਵਪੱਖੀ ਵਿਕਾਸ ਕਰਵਾਇਆ ਜਾ ਰਿਹਾ ਹੈ | ਵਿਕਾਸ ਕਾਰਜਾਂ ਲਈ ਫ਼ੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ | ਇਹ ਪ੍ਰਗਟਾਵਾ ਵਿਧਾਇਕ ਹਲਕਾ ਦਸੂਹਾ ਐਡ. ਕਰਮਵੀਰ ਸਿੰਘ ਘੁੰਮਣ ਦੇ ਪਿਤਾ ਜਗਮੋਹਨ ਸਿੰਘ ਬੱਬੂ ਘੁੰਮਣ 'ਆਪ' ਨੇਤਾ ਨੇ ਸਰਕਾਰੀ ਆਈ.ਟੀ.ਆਈ. ਤਲਵਾੜਾ ਵਿਖੇ ਗੱਲਬਾਤ ਕਰਦਿਆਂ ਕੀਤਾ | ਇਸ ਮੌਕੇ ਪਿ੍ੰ. ਇੰਜ .ਪਰਮਿੰਦਰਪਾਲ ਸਿੰਘ ਉਚੇਚੇ ਤੌਰ 'ਤੇ ਪਹੁੰਚੇ | ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਅਸ਼ੀਰਵਾਦ ਸਦਕਾ ਹਲਕਾ ਵਿਧਾਇਕ ਐਡ. ਕਰਮਵੀਰ ਸਿੰਘ ਘੁੰਮਣ ਬਿਨਾਂ ਕਿਸੇ ਭੇਦਭਾਵ ਅਤੇ ਰਾਜਨੀਤੀ ਤੋਂ ਉਪਰ ਉੱਠ ਕੇ ਯੋਜਨਾਬੱਧ ਢੰਗ ਨਾਲ ਵਿਕਾਸ ਕਰਵਾ ਰਹੇ ਹਨ | ਉਨ੍ਹਾਂ ਕਿਹਾ ਕਿ ਕੋਈ ਵੀ ਹਲਕਾ ਨਿਵਾਸੀ ਆਪਣੀ ਕਿਸੇ ਤਰ੍ਹਾਂ ਦੀ ਵੀ ਮੁਸ਼ਕਿਲ ਲਈ ਕਿਸੇ ਸਮੇਂ ਵੀ ਹਲਕਾ ਵਿਧਾਇਕ ਨਾਲ ਮਿਲ ਸਕਦਾ ਹੈ | ਇਸ ਮੌਕੇ ਨਿਰਮਲ ਸਿੰਘ, ਸਾਬਕਾ ਚੇਅਰਮੈਨ ਬਲਕਾਰ ਸਿੰਘ, ਸੋਨੂੰ ਖ਼ਾਲਸਾ ਵਾਈਸ ਪ੍ਰਧਾਨ ਨਗਰ ਕੌਂਸਲ ਦਸੂਹਾ, ਸੀਨੀਅਰ ਐਮ.ਸੀ. ਜੋਗਿੰਦਰਪਾਲ ਛਿੰਦਾ, ਟਰੇਨਿੰਗ ਅਫ਼ਸਰ ਸੁਸ਼ੀਲ ਕੁਮਾਰ, ਟਰੇਨਿੰਗ ਅਫ਼ਸਰ ਨਿਰਮਲ ਸਿੰਘ ਬੱਧਣ, ਟਰੇਨਿੰਗ ਅਫ਼ਸਰ ਹਰਵਿੰਦਰ ਸਿੰਘ ਹੈਪੀ, ਪ੍ਰਧਾਨ ਲੋਕਲ ਯੂਨਿਟ ਮਨਜੀਤ ਸਿੰਘ ਸੈਣੀ ਆਦਿ ਹਾਜ਼ਰ ਸਨ |