18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਸੜਕ ਹਾਦਸੇ 'ਚ ਜ਼ਖ਼ਮੀ ਹੋਏ ਵਿਅਕਤੀ ਦੀ ਇਲਾਜ ਦੌਰਾਨ ਮੌਤ, ਮਾਮਲਾ ਦਰਜ <br/>

ਅਜੀਤ ਡੈਸਕ 16-07-2025
ਹੁਸ਼ਿਆਰਪੁਰ, 15 ਜੁਲਾਈ (ਬਲਜਿੰਦਰਪਾਲ ਸਿੰਘ)-ਪਿੰਡ ਪੁਰਹੀਰਾਂ ਨਜ਼ਦੀਕ ਵਾਪਰੇ ਸੜਕ ਹਾਦਸੇ 'ਚ ਜ਼ਖ਼ਮੀ ਹੋਏ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਜਾਣ ਦੀ ਖ਼ਬਰ ਹੈ | ਜਾਣਕਾਰੀ ਮੁਤਾਬਿਕ ਬਸੀ ਦੌਲਤ ਖ਼ਾਂ ਦੇ ਵਾਸੀ ਅਭਿਸ਼ੇਕ ਸ਼ਰਮਾ ਨੇ ਥਾਣਾ ਮਾਡਲ ਟਾਊਨ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ 'ਚ ਦੱਸਿਆ ਕਿ ਉਸ ਦੇ ਪਿਤਾ ਅਜੈ ਕੁਮਾਰ ਨੂੰ ਪੁਰਹੀਰਾਂ ਨਜ਼ਦੀਕ 13 ਜੂਨ ਨੂੰ ਇਕ ਕਾਰ ਚਾਲਕ ਨੇ ਆਪਣੀ ਲਪੇਟ 'ਚ ਲੈ ਲਿਆ, ਜਿਸ ਤੋਂ ਬਾਅਦ ਉਹ ਆਪਣੇ ਪਿਤਾ ਨੂੰ ਜ਼ਖਮੀ ਹਾਲਤ 'ਚ ਡੀ.ਐਮ.ਸੀ. ਲੈ ਕੇ ਗਿਆ ਸੀ, ਜਿੱਥੇ ਕਰੀਬ 22 ਦਿਨ ਰੁਕਣ ਤੋਂ ਬਾਅਦ ਉਸ ਨੇ ਆਪਣੇ ਪਿਤਾ ਨੂੰ ਸਥਾਨਕ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ, ਜਿੱਥੇ ਇਲਾਜ ਦੌਰਾਨ ਉਸ ਦੇ ਪਿਤਾ ਦੀ ਮੌਤ ਹੋ ਗਈ | ਪੁਲਿਸ ਨੇ ਇਸ ਸੰਬੰਧੀ ਕਥਿਤ ਦੋਸ਼ੀ ਕਾਰ ਚਾਲਕ ਸਾਹਿਲ ਲਹੋਰੀਆ ਵਾਸੀ ਮੋਨਾ ਕਲਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |

ਪਿਛਲੀ ਖ਼ਬਰ ਗੰਦੇ ਪਾਣੀ ਦਾ ਨਿਕਾਸ ਨਾ ਹੋਣ ਕਰ ਕੇ ਮੁੱਖ ਸੜਕ ਨੇ ਧਾਰਿਆ ਛੱਪੜ ਦਾ ਰੂਪ <br/> ਅਗਲੀ ਖ਼ਬਰ ਹਲਕਾ ਦਸੂਹਾ ਦਾ ਸਰਬਪੱਖੀ ਵਿਕਾਸ ਕਰਵਾਇਆ ਜਾ ਰਿਹਾ–ਬੱਬੂ ਘੁੰਮਣ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।