ਦਸੂਹਾ, 15 ਜੁਲਾਈ (ਕੌਸ਼ਲ)- ਸਰਕਾਰ ਵਲੋਂ ਚਲਾਈ ਜਾ ਰਹੀ ਮੁਹਿੰਮ 'ਏਕ ਪੇੜ ਮਾਂ ਦੇ ਨਾਂਅ' ਤਹਿਤ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਪੰਜਾਬ ਜ਼ਿਲ੍ਹਾ ਹੁਸ਼ਿਆਰਪੁਰ ਰਵੀ ਪਾਲ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਲਲਿਤਾ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਕੂਲ ਆਫ਼ ਐਮੀਨੈਂਸ ਦਸੂਹਾ ਦੀ ਐਨ. ਐਸ. ਐਸ. ਯੂਨਿਟ ਦੇ ਵਲੰਟੀਅਰਜ਼ ਵਲੋਂ ਪ੍ਰੋਗਰਾਮ ਅਫ਼ਸਰ ਲੈਕਚਰਾਰ ਬਲਜੀਤ ਸਿੰਘ ਦੀ ਅਗਵਾਈ ਹੇਠ ਪੰਜਾਬ ਦੇ ਵਿਰਾਸਤੀ ਰੁੱਖ ਸ਼ਹਿਤੂਤ ਦੇ ਨਵੇਂ ਪੌਦੇ ਲਗਾਏ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਲੈਕਚਰਾਰ ਬਲਜੀਤ ਸਿੰਘ ਨੇ ਦੱਸਿਆ ਕਿ ਕੌਮੀ ਸੇਵਾ ਯੋਜਨਾ ਵਲੰਟੀਅਰਜ਼ ਵਲੋਂ ਇਸ ਸੀਜ਼ਨ ਦੌਰਾਨ ਅਨੇਕਾਂ ਪੌਦੇ ਲਗਾਏ ਜਾ ਰਹੇ ਹਨ | ਇਸ ਦੇ ਨਾਲ-ਨਾਲ ਪਿਛਲੇ ਸਾਲਾਂ ਦੌਰਾਨ ਲਗਾਏ ਗਏ ਪੌਦਿਆਂ ਦੀ ਸਾਂਭ-ਸੰਭਾਲ ਅਤੇ ਨਿਰਾਈ ਗੁਡਾਈ ਦੀ ਸੇਵਾ ਵੀ ਵਲੰਟੀਅਰਜ਼ ਵਲੋਂ ਲਗਾਤਾਰ ਕੀਤੀ ਜਾ ਰਹੀ ਹੈ |