18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਗੁਰਦੁਆਰਾ ਸਾਹਿਬ ਵਿਖੇ ਗੁਰਬਾਣੀ ਕੰਠ ਅਤੇ ਕੀਰਤਨ ਮੁਕਾਬਲੇ ਕਰਵਾਏ <br/>

ਗੁਰਦੁਆਰਾ ਬੀਬੀਆਂ ਵਿਖੇ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਨੌਜਵਾਨ ਸਭਾ ਵਲੋਂ ਕਰਵਾਏ ਗਏ ਗੁਰਮਤਿ ਮੁਕਾਬਲਿਆਂ ਵਿਚ ਭਾਗ ਲੈਂਦੇ ਬੱਚੇ ਅਤੇ ਪ੍ਰਬੰਧਕ | ਤਸਵੀਰ : ਗੁਰਾਇਆ <br/> 16-07-2025
ਟਾਂਡਾ ਉੜਮੁੜ, 15 ਜੁਲਾਈ (ਕੁਲਬੀਰ ਸਿੰਘ ਗੁਰਾਇਆ)- ਇੱਥੋਂ ਦੇ ਗੁਰਦੁਆਰਾ ਬੀਬੀਆਂ ਟਾਂਡਾ ਵਿਖੇ ਬੱਚਿਆਂ ਨੂੰ ਗੁਰਮਤਿ ਨਾਲ ਜੋੜਨ ਦੇ ਉਦੇਸ਼ ਨਾਲ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਨੌਜਵਾਨ ਸਭਾ ਵਲੋਂ ਸ੍ਰੀ ਗੁਰੂ ਹਰਕਿ੍ਸ਼ਨ ਸਾਹਿਬ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਗੁਰਬਾਣੀ ਕੰਠ ਅਤੇ ਗੁਰਬਾਣੀ ਕੀਰਤਨ ਮੁਕਾਬਲੇ ਕਰਵਾਏ ਗਏ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕ ਰਮਨਪ੍ਰੀਤ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਨੌਜਵਾਨ ਸਭਾ ਵਲੋਂ ਸ੍ਰੀ ਗੁਰੂ ਹਰਕਿ੍ਸ਼ਨ ਸਾਹਿਬ ਦਾ ਪ੍ਰਕਾਸ਼ ਪੁਰਬ ਮਿਤੀ 20 ਜੁਲਾਈ ਨੂੰ ਗੁਰਦੁਆਰਾ ਬੀਬੀਆਂ ਵਿਖੇ ਮਨਾਇਆ ਜਾ ਰਿਹਾ ਹੈ | ਇਸ ਦੇ ਸੰਬੰਧ 'ਚ ਬੱਚਿਆ ਦੇ ਵੱਖ-ਵੱਖ ਮੁਕਾਬਲੇ ਕਰਵਾਏ ਜਾ ਰਹੇ ਹਨ | ਇਸੇ ਤਹਿਤ ਪਹਿਲੇ ਪੜਾਅ 'ਚ ਬੱਚਿਆਂ ਦੇ ਗੁਰਬਾਣੀ ਕੰਠ ਅਤੇ ਕੀਰਤਨ ਮੁਕਾਬਲੇ ਕਰਵਾਏ ਗਏ | ਇਨ੍ਹਾਂ ਗੁਰਬਾਣੀ ਕੰਠ ਮੁਕਾਬਲਿਆਂ 'ਚ ਸੁਖਜੋਤ ਸਿੰਘ ਨੇ ਪਹਿਲਾ, ਪਾਹੁਲਪ੍ਰੀਤ ਕੌਰ ਨੇ ਦੂਸਰਾ ਅਤੇ ਹਰਗੁਨਪ੍ਰੀਤ ਕੌਰ ਨੇ ਤੀਸਰਾ ਸਥਾਨ ਹਾਸਲ ਕੀਤਾ | ਇਸੇ ਤਰ੍ਹਾਂ ਗੁਰਬਾਣੀ ਕੀਰਤਨ ਮੁਕਾਬਲਿਆਂ ਵਿਚ ਗੁਰਮਨਪ੍ਰੀਤ ਸਿੰਘ ਨੇ ਪਹਿਲਾ, ਮਸਲੀਨ ਕੌਰ ਨੇ ਦੂਸਰਾ ਅਤੇ ਗਗਨਪ੍ਰੀਤ ਕੌਰ ਨੇ ਤੀਸਰਾ ਸਥਾਨ ਹਾਸਲ ਕੀਤਾ | ਇਸ ਦੌਰਾਨ ਗੁਰਬਾਣੀ ਕੰਠ ਮੁਕਾਬਲਿਆਂ ਵਿਚ ਜੱਜਮੈਂਟ ਦੀ ਸੇਵਾ ਭਾਈ ਕਲਿਆਣ ਸਿੰਘ ਪ੍ਰਚਾਰਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਕੀਰਤਨ ਮੁਕਾਬਲਿਆਂ ਵਿਚ ਜੱਜਮੈਂਟ ਦੀ ਸੇਵਾ ਡਾ. ਕੁਲਵਿੰਦਰ ਸਿੰਘ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਨੇ ਕੀਤੀ ਅਤੇ ਸਟੇਜ ਸਕੱਤਰ ਦੀ ਸੇਵਾ ਮਾਸਟਰ ਸੁਖਜਿੰਦਰ ਸਿੰਘ ਅਤੇ ਰਵਿੰਦਰ ਸਿੰਘ ਟਾਂਡਾ ਨੇ ਨਿਭਾਈ | ਇਸ ਮੌਕੇ ਭਾਈ ਕਲਿਆਣ ਨੇ ਸਭਾ ਦੇ ਇਸ ਉੱਦਮ ਦੀ ਸ਼ਲਾਘਾ ਕਰਦੇ ਹੋਏ ਆਖਿਆ ਬੱਚਿਆਂ ਨੂੰ ਧਰਮ ਵਿਰਸੇ, ਗੁਰਮਤਿ ਅਤੇ ਅਮੀਰ ਖ਼ਾਲਸਾਈ ਵਿਰਸੇ ਨਾਲ ਜੋੜਨ ਲਈ ਸਾਨੂੰ ਮਿਲ ਕੇ ਉੱਦਮ ਕਰਨੇ ਚਾਹੀਦੇ ਹਨ | ਇਸ ਮੌਕੇ ਮੀਰੀ-ਪੀਰੀ ਸੇਵਾ ਸੁਸਾਇਟੀ ਗਰਨਾ ਸਾਹਿਬ ਦੇ ਪ੍ਰਧਾਨ ਮਨਦੀਪ ਸਿੰਘ ਢੀਂਡਸਾ, ਐਡਵੋਕੇਟ ਰਮਨਪ੍ਰੀਤ ਸਿੰਘ, ਸੁਖਵਿੰਦਰ ਸਿੰਘ, ਸਿਮਰਨਜੀਤ ਸਿੰਘ, ਅਨਮੋਲ ਸਿੰਘ, ਸੰਦੀਪ ਸਿੰਘ, ਰਵਿੰਦਰ ਸਿੰਘ, ਅਮਨ ਸਿੰਘ, ਜਸਕੀਰਤ ਸਿੰਘ, ਸਿਮਰਨਜੀਤ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਗਿਣੀ-ਮਿੱਥੀ ਸਾਜਿਸ਼ ਤਹਿਤ ਵਪਾਰੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ-ਪੰਕਜ ਕ੍ਰਿਪਾਲ <br/> ਅਗਲੀ ਖ਼ਬਰ ਕੌਮੀ ਸੇਵਾ ਯੋਜਨਾ ਯੂਨਿਟ ਵਲੋਂ ਵਿਰਾਸਤੀ ਬੂਟੇ ਲਗਾਏ ਗਏ-ਲੈਕਚਰਾਰ ਬਲਜੀਤ ਸਿੰਘ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।