18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਗਿਣੀ-ਮਿੱਥੀ ਸਾਜਿਸ਼ ਤਹਿਤ ਵਪਾਰੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ-ਪੰਕਜ ਕ੍ਰਿਪਾਲ <br/>

ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਐਡਵੋਕੇਟ ਪੰਕਜ ਕ੍ਰਿਪਾਲ ਤੇ ਹਾਜ਼ਰ ਇਕੱਠ | ਤਸਵੀਰਾਂ: ਧਾਲੀਵਾਲ <br/> 16-07-2025
ਗੜ੍ਹਸ਼ੰਕਰ, 15 ਜੁਲਾਈ (ਧਾਲੀਵਾਲ)- ਮੰਦਰ ਮਾਤਾ ਵੈਸ਼ਨੋ ਦੇਵੀ ਦੀਪ ਕਾਲੋਨੀ ਗੜ੍ਹਸ਼ੰਕਰ ਵਿਖੇ ਹਿੰਦੂ ਜਥੇਬੰਦੀਆਂ ਦੇ ਨੁਮਾਇੰਦਿਆਂ ਦੀ ਮੀਟਿੰਗ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਐਡਵੋਕੇਟ ਪੰਕਜ ਕ੍ਰਿਪਾਲ ਦੀ ਅਗਵਾਈ ਹੇਠ ਹੋਈ | ਇਸ ਮੌਕੇ ਪੰਜਾਬ 'ਚ ਲਗਾਤਾਰ ਵੱਧ ਰਹੇ ਗੈਂਗਸਟਰਵਾਦ 'ਤੇ ਚਿੰਤਾ ਪ੍ਰਗਟਾਈ ਗਈ | ਇਸ ਮੌਕੇ ਐਡਵੋਕੇਟ ਪੰਕਜ ਕ੍ਰਿਪਾਲ ਨੇ ਕਿਹਾ ਕਿ ਪੰਜਾਬ ਵਿਚ ਆਏ ਦਿਨ ਗੈਂਗਸਟਰਾਂ ਵਲੋਂ ਹਿੰਦੂ ਵਪਾਰੀਆਂ ਤੋਂ ਫਿਰੌਤੀ ਮੰਗੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਫਿਰੌਤੀ ਨਾ ਮਿਲਣ 'ਤੇ ਹਿੰਦੂ ਵਪਾਰੀਆਂ ਦੇ ਕਤਲ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਗਿਣੀ ਮਿਥੀ ਸਾਜ਼ਿਸ਼ ਤਹਿਤ ਵਪਾਰੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ | ਪੰਜਾਬ 'ਚ ਨਾਜਾਇਜ਼ ਅਸਲਾ ਲਗਾਤਾਰ ਵਧਦਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਗੜ੍ਹਸ਼ੰਕਰ ਸਬ-ਡਵੀਜ਼ਨ 'ਚ ਪਿਛਲੇ ਦੋ ਸਾਲਾਂ ਵਿਚ 18 ਕਤਲ ਹੋਏ ਹਨ ਜੋ ਕਿ ਗੰਭੀਰ ਮੁੱਦਾ ਹੈ | ਬੁਲਾਰਿਆਂ ਨੇ ਪੰਜਾਬ 'ਚ ਹਿੰਦੂ ਵਰਗ ਨੂੰ ਘੱਟ ਗਿਣਤੀ ਵਰਗ ਨਾਮਜ਼ਦ ਕਰਨ, ਮੰਦਰਾਂ ਨੂੰ ਸਰਕਾਰ ਵਲੋਂ ਆਰਥਿਕ ਸਹਾਇਤਾ ਦੇਣ ਅਤੇ ਅੱਤਵਾਦ ਦੌਰਾਨ ਮਾਰੇ ਗਏ 35 ਹਜ਼ਾਰ ਨਿਰਦੋਸ਼ਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦੀ ਮੰਗ ਕੀਤੀ | ਇਸ ਮੌਕੇ ਚੇਤਨ ਕੁਮਾਰ, ਰਾਜੇਸ਼ ਗੁਪਤਾ, ਇੰਦਰਜੀਤ ਗੋਗਨਾ, ਬਲਰਾਮ ਨਈਅਰ, ਸਤੀਸ਼ ਸੋਨੀ, ਪ੍ਰਣਵ ਕ੍ਰਿਪਾਲ, ਡਾ. ਸੋਨੀ ਕੁਮਾਰ, ਸੁਰਿੰਦਰ ਰਾਣਾ, ਜੈਦੇਵ ਰਾਣਾ, ਅਸ਼ਵਨੀ ਸ਼ੀਲਾ, ਅਮਰਜੀਤ, ਪਵਨ ਕੁਮਾਰ, ਰਾਜਾ ਤੇ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ ਸੰਤ ਬਾਬਾ ਹਰੀ ਸਿੰਘ ਮਾਡਲ ਸਕੂਲ ਨੇ ਫੁੱਟਬਾਲ ਕੱਪ ਜਿੱਤਿਆ <br/> ਅਗਲੀ ਖ਼ਬਰ ਗੁਰਦੁਆਰਾ ਸਾਹਿਬ ਵਿਖੇ ਗੁਰਬਾਣੀ ਕੰਠ ਅਤੇ ਕੀਰਤਨ ਮੁਕਾਬਲੇ ਕਰਵਾਏ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।