18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ 'ਚ 'ਇੱਕ ਰੁੱਖ ਮਾਂ ਦੇ ਨਾਂਅ' ਮੁਹਿੰਮ ਦੀ ਸ਼ੁਰੂਆਤ <br/>

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਨੰਦਾਚੌਰ 'ਚ 'ਇੱਕ ਰੁੱਖ ਮਾਂ ਦੇ ਨਾਂਅ' ਮੁਹਿੰਮ ਦੀ ਅਰੰਭਤਾ ਕਰਦੇ ਹੋਏ ਵਿਦਿਆਰਥੀਆਂ ਨਾਲ ਪਿ੍ੰ. ਹਰਕੀਰਤ ਕੌਰ, ਸਟਾਫ਼ ਮੈਂਬਰ ਤੇ ਮਾਪੇ | ਤਸਵੀਰ : ਲੁਗਾਣਾ <br/> 16-07-2025
ਬੁੱਲ੍ਹੋਵਾਲ, 15 ਜੁਲਾਈ (ਲੁਗਾਣਾ)-ਸੀ.ਬੀ.ਐਸ.ਈ. ਨਵੀਂ ਦਿੱਲੀ ਵਲੋਂ ਵਾਤਾਵਰਨ ਦੀ ਸ਼ੁੱਧਤਾ ਅਤੇ ਸੰਭਾਲ ਲਈ ਸ਼ੁਰੂ ਕੀਤੀ ਗਈ ਸ਼ਲਾਘਾਯੋਗ ਮੁਹਿੰਮ 'ਇੱਕ ਰੁੱਖ ਮਾਂ ਦੇ ਨਾਂਅ' ਤਹਿਤ ਚੀਫ਼ ਖ਼ਾਲਸਾ ਦੀਵਾਨ ਅੰਮਿ੍ਤਸਰ ਦੀ ਰਹਿਨੁਮਾਈ ਹੇਠ ਚੱਲ ਰਹੇ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਨੰਦਾਚੌਰ ਵਿਖੇ ਸਕੂਲ ਪਿ੍ੰਸੀਪਲ ਮੈਡਮ ਹਰਕੀਰਤ ਕੌਰ ਦੀ ਯੋਗ ਅਗਵਾਈ 'ਚ ਅਰੰਭਤਾ ਕੀਤੀ ਗਈ | ਇਸ ਦੌਰਾਨ ਬੱਚਿਆਂ ਦੇ ਮਾਪਿਆਂ ਦੀ ਮੌਜੂਦਗੀ ਵਿਚ ਸਕੂਲ ਦੀ ਇਮਾਰਤ ਅੰਦਰ ਬੂਟੇ ਲਗਾਏ ਗਏ ਅਤੇ ਵਾਤਾਵਰਨ ਨੂੰ ਹਰਿਆ ਭਰਿਆ ਬਣਾਉਣ ਦਾ ਪ੍ਰਣ ਕੀਤਾ ਗਿਆ | ਇਸ ਤੋਂ ਇਲਾਵਾ ਸਕੂਲ ਦੇ 'ਈਕੋ-ਕਲੱਬ' ਵਲੋਂ ਵਾਤਾਵਰਨ ਦੀ ਸਾਂਭ ਸੰਭਾਲ ਨੂੰ ਦਰਸਾਉਂਦੇ ਚਾਰਟ ਅਤੇ ਸਲੋਗਨ ਵੀ ਤਿਆਰ ਕੀਤੇ ਗਏ | ਇਸ ਮੌਕੇ ਪਿੰ੍ਰ. ਹਰਕੀਰਤ ਕੌਰ ਨੇ ਵਿਦਿਆਰਥੀਆਂ ਨੂੰ ਮਨੁੱਖੀ ਜੀਵਨ 'ਚ ਰੁੱਖਾਂ ਦੀ ਮਹੱਤਤਾ ਵਾਰੇ ਵਿਸਥਾਰ ਰੂਪ ਵਿਚ ਜਾਣਕਾਰੀ ਪ੍ਰਦਾਨ ਕੀਤੀ |

ਪਿਛਲੀ ਖ਼ਬਰ ਡੇਰਾ ਸੰਤ ਨਰਾਇਣ ਦਾਸ ਸ਼ੇਰਪੁਰ ਢੱਕੋਂ ਵਿਖੇ ਬਰਸੀ ਸਮਾਗਮ ਕੱਲ੍ਹ <br/> ਅਗਲੀ ਖ਼ਬਰ ਸੰਤ ਬਾਬਾ ਹਰੀ ਸਿੰਘ ਮਾਡਲ ਸਕੂਲ ਨੇ ਫੁੱਟਬਾਲ ਕੱਪ ਜਿੱਤਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।