18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਲੋਕ 'ਸਫ਼ਾਈ ਅਪਣਾਓ, ਬਿਮਾਰੀ ਭਜਾਓ' ਮੁਹਿੰਮ 'ਚ ਸਾਥ ਦੇਣ-ਕਮਿਸ਼ਨਰ <br/>

ਸ਼ਹਿਰ 'ਚ 'ਸਫ਼ਾਈ ਅਪਣਾਓ, ਬਿਮਾਰੀ ਭਜਾਓ' ਮੁਹਿੰਮ ਤਹਿਤ ਕੂੜਾ ਇਕੱਠਾ ਕਰਦਾ ਹੋਇਆ ਸਫ਼ਾਈ ਕਰਮਚਾਰੀ | <br/> 16-07-2025
ਹੁਸ਼ਿਆਰਪੁਰ, 15 ਜੁਲਾਈ (ਬਲਜਿੰਦਰਪਾਲ ਸਿੰਘ)-ਸਥਾਨਕ ਸਰਕਾਰਾਂ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਨਗਰ ਨਿਗਮ ਹੁਸ਼ਿਆਰਪੁਰ ਦੇ ਕਮਿਸ਼ਨਰ ਜੋਤੀ ਬਾਲਾ ਮੱਟੂ ਅਤੇ ਜੁਆਇੰਟ ਕਮਿਸ਼ਨਰ ਸੰਦੀਪ ਤਿਵਾੜੀ ਦੇ ਆਦੇਸ਼ਾਂ 'ਤੇ ਹੈਲਥ ਸ਼ਾਖਾ ਦੇ ਸੀ.ਐਸ.ਓ ਦੀਪਕ ਕੁਮਾਰ ਤੇ ਸੈਨੇਟਰੀ ਇੰਸਪੈਕਟਰ ਸੰਜੀਵ ਕੁਮਾਰ ਨਾਹਰ ਦੀ ਅਗਵਾਈ 'ਚ 'ਸਫ਼ਾਈ ਅਪਣਾਓ, ਬਿਮਾਰੀ ਭਜਾਓ' ਮੁਹਿੰਮ ਚਲਾਈ ਗਈ ਹੈ | ਇਸ ਸੰਬੰਧੀ ਕਮਿਸ਼ਨਰ ਨਗਰ ਨਿਗਮ ਜੋਤੀ ਬਾਲਾ ਮੱਟੂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਮੁਹਿੰਮ 'ਚ ਨਗਰ ਨਿਗਮ ਨੂੰ ਸਹਿਯੋਗ ਦੇਣ, ਕਿਉਂਕਿ ਸ਼ਹਿਰ ਵਾਸੀਆਂ ਦੀ ਮਦਦ ਸਦਕਾ ਹੀ ਇਸ ਮੁਹਿੰਮ ਨੂੰ ਸਫਲ ਬਣਾਇਆ ਜਾ ਸਕਦਾ ਹੈ | ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਸ਼ਹਿਰ ਦੇ ਵੱਖ-ਵੱਖ ਸਥਾਨਾਂ 'ਤੇ ਸਫ਼ਾਈ ਕਰਵਾਈ ਜਾਣੀ ਹੈ | ਉਨ੍ਹਾਂ ਕਿਹਾ ਕਿ ਬਰਸਾਤੀ ਮੌਸਮ ਨੂੰ ਧਿਆਨ ਵਿਚ ਰੱਖਦੇ ਹੋਏ ਲੋਕ ਆਪਣੇ ਘਰਾਂ 'ਚ ਕੂਲਰਾਂ, ਟੁੱਟੇ ਗਮਲਿਆਂ, ਪੁਰਾਣੇ ਕਬਾੜ ਆਦਿ ਵਿਚ ਪਾਣੀ ਖੜ੍ਹਾ ਨਾ ਹੋਣ ਦੇਣ, ਜਾਨਵਰਾਂ ਦੇ ਪੀਣ ਵਾਲੇ ਪਾਣੀ ਦੇ ਭਾਂਡਿਆਂ ਨੂੰ ਰੋਜ਼ਾਨਾ ਸਾਫ਼ ਕੀਤਾ ਜਾਵੇ ਅਤੇ ਆਲੇ-ਦੁਆਲੇ ਦੀ ਸਾਫ਼-ਸਫ਼ਾਈ ਦਾ ਵਿਸ਼ੇਸ਼ ਖਿਆਲ ਰੱਖਿਆ ਜਾਵੇ |

ਪਿਛਲੀ ਖ਼ਬਰ ਡੀ.ਆਰ. ਸੈਣੀ ਵਲੋਂ 2 ਵਿਦਿਆਰਥੀਆਂ ਲਈ ਸਕਾਲਰਸ਼ਿਪ ਰਾਸ਼ੀ ਭੇਟ <br/> ਅਗਲੀ ਖ਼ਬਰ ਰਿਆੜਕੀ ਪਬਲਿਕ ਸਕੂਲ ਤੁਗਲਵਾਲ ਵਿਖੇ ਸ਼ੂਟਿੰਗ ਚੈਂਪੀਅਨਸ਼ਿਪ ਕਰਵਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।