18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਗੜ੍ਹਸ਼ੰਕਰ ਹਲਕੇ 'ਚ ਨਸ਼ਾ ਸ਼ਰੇਆਮ ਵਿਕ ਰਿਹੈ-ਭੁੱਲੇਵਾਲ ਰਾਠਾਂ <br/>

ਗੜ੍ਹਸ਼ੰਕਰ ਵਿਖੇ ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਾਬਕਾ ਵਿਧਾਇਕ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਤੇ ਹੋਰ ਆਗੂ | ਤਸਵੀਰ : ਧਾਲੀਵਾਲ <br/> 16-07-2025
ਗੜ੍ਹਸ਼ੰਕਰ, 15 ਜੁਲਾਈ (ਧਾਲੀਵਾਲ)- ਸਾਬਕਾ ਵਿਧਾਇਕ ਤੇ ਅਕਾਲੀ ਆਗੂ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਇੱਥੇ ਪਾਰਟੀ ਵਰਕਰਾਂ ਨਾਲ ਮੀਟਿੰਗ ਉਪਰੰਤ ਵੱਖ-ਵੱਖ ਮੁੱਦਿਆਂ 'ਤੇ ਸੂਬਾ ਸਰਕਾਰ ਨੂੰ ਆੜੇ ਹੱਥੀ ਲਿਆ | ਉਨ੍ਹਾਂ ਕਿਹਾ ਕਿ ਸੂਬੇ 'ਚ ਅਮਨ ਕਾਨੂੰਨ ਦੀ ਹਾਲਤ ਬਦਤਰ ਬਣੀ ਹੋਈ ਹੈ | ਸ਼ਰੇਆਮ ਫਿਰੌਤੀਆਂ ਮੰਗੀਆਂ ਜਾ ਰਹੀਆਂ ਹਨ ਤੇ ਗੈਂਗਵਾਰ ਵੱਧ ਰਹੀ ਹੈ | ਉਨ੍ਹਾਂ ਗੜ੍ਹਸ਼ੰਕਰ ਦੇ ਪਿੰਡ ਬਸਤੀ ਸੈਂਸੀਆਂ (ਦੇਨੋਵਾਲ ਖੁਰਦ) ਵੱਲ ਇਸ਼ਾਰਾ ਕਰਦਿਆਂ ਕਿਹਾ ਕਿ ਹਲਕੇ 'ਚ ਸ਼ਰੇਆਮ ਨਸ਼ਾ ਵਿੱਕ ਰਿਹਾ ਹੈ ਤੇ ਪੁਲਿਸ ਛੋਟੇ-ਮੋਟੇ ਲੋਕਾਂ ਨੂੰ ਫੜ੍ਹ ਰਹੀ ਹੈ ਤੇ ਵੱਡਿਆਂ ਨੂੰ ਹੱਥ ਨਹੀਂ ਪਾ ਰਹੀ | ਉਨ੍ਹਾਂ ਕਿਹਾ ਕਿ ਹਲਕੇ 'ਚ ਵਿਕਾਸ ਕਿੱਧਰੇ ਨਜ਼ਰ ਨਹੀਂ ਆ ਰਿਹਾ | ਉਨ੍ਹਾਂ ਗੜ੍ਹਸ਼ੰਕਰ-ਮੇਹਟੀਆਣਾ ਨਹਿਰ 'ਤੇ ਤੁਰੰਤ ਰੇਲਿੰਗ ਲਗਾਉਣ ਦੀ ਮੰਗ ਕਰਦਿਆਂ ਕਿਹਾ ਕਿ ਹੁਣ ਤੱਕ ਅਨੇਕਾਂ ਜਾਨਾਂ ਜਾ ਚੁੱਕੀਆਂ ਹਨ ਪਰ ਸਰਕਾਰ ਸੁੱਤੀ ਪਈ ਹੈ | ਗੜ੍ਹਸ਼ੰਕਰ ਸ਼ਹਿਰ 'ਚ ਕੱਛੂਕੰਮੇ ਵਾਲੀ ਚਾਲੇ ਸੀਵਰੇਜ਼ ਪਾਉਣ ਦੇ ਚੱਲ ਰਹੇ ਕੰਮ ਨੂੰ ਲੈ ਕੇ ਕਿਹਾ ਕਿ ਸਾਡੀ ਸਰਕਾਰ ਸਮੇਂ 2016 'ਚ ਸੀਵਰੇਜ਼ ਲਈ 67 ਕਰੋੜ ਮਨਜ਼ੂਰ ਕਰਵਾਏ 19 ਕਰੋੜ ਦੀ ਕਿਸ਼ਤ ਜਾਰੀ ਕਰਵਾਈ ਗਈ ਸੀ ਪਰ ਕਾਂਗਰਸ ਸਰਕਾਰ ਆਉਣ ਅਤੇ ਫਿਰ 'ਆਪ' ਸਰਕਾਰ ਆਉਣ 'ਤੇ 9 ਸਾਲਾਂ ਬਾਅਦ ਵੀ ਕੰਮ ਸਿਰ੍ਹੇ ਨਹੀਂ ਚੜਿ੍ਹਆ | ਇਸ ਮੌਕੇ ਹਰਜੀਤ ਸਿੰਘ ਭਾਤਪੁਰ, ਜਰਨੈਲ ਸਿੰਘ ਨੂਰਪੁਰ ਜੱਟਾਂ, ਨੰਬਰਦਾਰ ਸੁਖਵਿੰਦਰ ਸਿੰਘ ਗਿੱਲ, ਮਹਿੰਦਰ ਸਿੰਘ ਡੰਡੇਵਾਲ, ਤਰਲੋਕ ਸਿੰਘ ਨਾਗਪਾਲ, ਸੁੱਚਾ ਸਿੰਘ ਸਕਰੂਲੀ, ਨੰਬਰਦਾਰ ਮੱਖਣ ਸਿੰਘ ਸੌਲੀ, ਗੁਰਦਿਆਲ ਸਿੰਘ ਡੁੱਗਰੀ ਤੇ ਹੋਰ ਹਾਜ਼ਰ ਹੋਏ |

ਪਿਛਲੀ ਖ਼ਬਰ ਕੇ.ਐਮ.ਐਸ. ਕਾਲਜ ਵਿਖੇ ਨਸ਼ਾ ਵਿਰੋਧੀ ਨਾਟਕ ਖੇਡਿਆ-ਪਿ੍ੰ. ਡਾ. ਸ਼ਬਨਮ ਕੌਰ <br/> ਅਗਲੀ ਖ਼ਬਰ ਡੀ.ਆਰ. ਸੈਣੀ ਵਲੋਂ 2 ਵਿਦਿਆਰਥੀਆਂ ਲਈ ਸਕਾਲਰਸ਼ਿਪ ਰਾਸ਼ੀ ਭੇਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।